ਜਲੰਧਰ ਦੇ ਸਿਵਲ ਹਸਪਤਾਲ 'ਚ ਇਲਾਜ ਦੀ ਬਜਾਏ ਬਿਮਾਰੀਆਂ ਫ਼ੈਲਣ ਦਾ ਖ਼ਤਰਾ!

Saturday, Mar 22, 2025 - 09:19 AM (IST)

ਜਲੰਧਰ ਦੇ ਸਿਵਲ ਹਸਪਤਾਲ 'ਚ ਇਲਾਜ ਦੀ ਬਜਾਏ ਬਿਮਾਰੀਆਂ ਫ਼ੈਲਣ ਦਾ ਖ਼ਤਰਾ!

ਜਲੰਧਰ (ਪੰਕਜ/ਕੁੰਦਨ): ਜਲੰਧਰ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਹਰ ਰੋਜ਼ ਹਜ਼ਾਰਾਂ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ, ਪਰ ਇਸ ਦੇ ਉਲਟ ਇੱਥੇ ਸਫ਼ਾਈ ਸਬੰਧੀ ਲੋੜੀਂਦੇ ਪ੍ਰਬੰਧ ਨਹੀਂ ਹਨ। ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਬਾਹਰ ਦਰਖ਼ਤਾਂ ਦੇ ਪੱਤਿਆਂ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਇਲਾਜ ਕਰਵਾਉਣ ਲਈ ਆਉਣ ਵਾਲੀ ਆਮ ਜਨਤਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PunjabKesari

ਦੂਜੇ ਪਾਸੇ ਬਿਲਡਿੰਗ ਦੇ ਪਿੱਛੇ ਕਈ ਦਿਨਾਂ ਤੋਂ ਪਾਣੀ ਖੜ੍ਹਾ ਹੈ, ਜਿਸ ਕਾਰਨ ਮੱਛਰਾਂ ਦੇ ਫ਼ੈਲਣ ਦਾ ਡਰ ਬਣਿਆ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! 11 ਪਿੰਡਾਂ ਨੂੰ ਮਿਲਣ ਜਾ ਰਹੀ ਖ਼ਾਸ ਸੌਗਾਤ

PunjabKesari

ਇਸ ਹਸਪਤਾਲ ਵਿਚ ਲੋਕ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਉਂਦੇ ਹਨ, ਪਰ ਇੱਥੇ ਖੜ੍ਹੇ ਪਾਣੀ ਕਾਰਨ ਬਿਮਾਰੀਆਂ ਹੋਰ ਫ਼ੈਲ ਸਕਦੀਆਂ ਹਨ। ਜਲੰਧਰ ਦੇ ਸਿਵਲ ਸਰਜਨ ਅਤੇ ਮੈਡੀਕਲ ਸੁਪਰੀਡੰਟ ਨੂੰ ਇਨ੍ਹਾਂ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਹੱਲ ਕਰਵਾਉਣਾ ਚਾਹੀਦਾ ਹੈ, ਤਾਂ ਜੋ ਇਲਾਜ ਕਰਵਾਉਣ ਲਈ ਆਉਣ ਵਾਲੇ ਆਮ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News