ਕੇਜਰੀਵਾਲ ਤੇ ਭਗਵੰਤ ਮਾਨ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਇਸ ਦਿਨ ਵਜਾਉਣਗੇ ਚੋਣ ਬਿਗੁਲ

06/29/2023 12:16:18 PM

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਤੇ 2 ਜੁਲਾਈ ਨੂੰ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿਚ ਚੋਣ ਸ਼ੰਖਨਾਦ ਕਰਨ ਜਾ ਰਹੇ ਹਨ। ਦੋਵਾਂ ਸੀਨੀਅਰ ਨੇਤਾਵਾਂ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਾਲੰਟੀਅਰਸ ਇਨ੍ਹਾਂ ਦੋਵਾਂ ਸੂਬਿਆਂ ਵਿਚ ਪਹੁੰਚ ਚੁੱਕੇ ਹਨ, ਜਿੱਥੇ ਉਹ ਜ਼ਮੀਨੀ ਪੱਧਰ ’ਤੇ ਜਨਤਾ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਰੈਲੀਆਂ ਲਈ ਸਰਗਰਮ ਕਰਨ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ 'ਚ ਰਹਿ ਗਏ ਥੋੜ੍ਹੇ ਦਿਨ, ਸਕੂਲਾਂ ਨੂੰ ਜਾਰੀ ਹੋਏ ਖ਼ਾਸ ਹੁਕਮ

ਕੇਜਰੀਵਾਲ ਤੇ ਭਗਵੰਤ ਮਾਨ 1 ਜੁਲਾਈ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਮੱਧ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸ ਸਮੇਂ ਉੱਥੇ ਸੱਤਾ ਵਿਚ ਭਾਰਤੀ ਜਨਤਾ ਪਾਰਟੀ ਹੈ। ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਚੋਣ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਕਈ ਵੱਡੇ ਨੇਤਾ ਵੀ ਪਹੁੰਚੇ ਹੋਏ ਹਨ। 2 ਜੁਲਾਈ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਛੱਤੀਸਗੜ੍ਹ ਦੇ ਬਿਲਾਸਪੁਰ ਸ਼ਹਿਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਛੱਤੀਸਗੜ੍ਹ ਵਿਚ ਇਸ ਸਮੇਂ ਸੱਤਾ ’ਤੇ ਕਾਂਗਰਸ ਕਾਬਜ਼ ਹੈ। ਇਸ ਸੂਬੇ ਵਿਚ ਵੀ ਆਮ ਆਦਮੀ ਪਾਰਟੀ ਦੇ ਵਾਲੰਟੀਅਰਸ ਪਹੁੰਚੇ ਹੋਏ ਹਨ ਅਤੇ ਉਹ ਸਥਾਨਕ ਵਾਲੰਟੀਅਰਸ ਨਾਲ ਤਾਲਮੇਲ ਬਣਾਉਣ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਕਰੋੜਾਂ ਦਾ ਬੀਮਾ ਲੈਣ ਲਈ ਕੀਤਾ ਦਿਲ ਦਹਿਲਾ ਦੇਣ ਵਾਲਾ ਕਾਰਾ, ਫਿਲਮੀ ਸਟਾਈਲ 'ਚ ਖੇਡਿਆ ਖ਼ੌਫ਼ਨਾਕ ਖੇਡ

ਮੁੱਖ ਮੰਤਰੀ ਭਗਵੰਤ ਮਾਨ ਜੁਲਾਈ ਦੇ ਪਹਿਲੇ ਕੁਝ ਦਿਨਾਂ ਤਕ ਸੂਬੇ ਤੋਂ ਬਾਹਰ ਸਿਆਸੀ ਸਰਗਰਮੀਆਂ ਵਿਚ ਰੁੱਝੇ ਰਹਿਣਗੇ। ਮੁੱਖ ਮੰਤਰੀ ਦੇ ਨਜ਼ਦੀਕੀਆਂ ਦਾ ਮੰਨਣਾ ਹੈ ਕਿ ਜੁਲਾਈ ਵਿਚ ਭਗਵੰਤ ਮਾਨ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਜ਼ਿਆਦਾ ਸਰਗਰਮ ਰਹਿਣਗੇ। ਪੰਜਾਬ ਵਿਚ ਕਾਰਪੋਰੇਸ਼ਨ ਚੋਣਾਂ ਵੀ ਸਤੰਬਰ ਵਿਚ ਪ੍ਰਸਤਾਵਤ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਕਸ ਜ਼ਿਆਦਾਤਰ ਸ਼ਹਿਰੀ ਖੇਤਰਾਂ ਵਿਚ ਰਹੇਗਾ ਅਤੇ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਹੁਣੇ ਤੋਂ ਤੈਅ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਇਨ੍ਹਾਂ ਵੱਡੇ ਸ਼ਹਿਰਾਂ ਲਈ ਗ੍ਰਾਂਟ ਦੇ ਤੋਹਫ਼ਿਆਂ ਦਾ ਵੀ ਐਲਾਨ ਕਰਨਗੇ। ਜੁਲਾਈ ਦੇ ਨਾਲ-ਨਾਲ ਅਗਸਤ ਵਿਚ ਵੀ ਮੁੱਖ ਮੰਤਰੀ ਪੰਜਾਬ ਵਿਚ ਸਿਆਸੀ ਸਰਗਰਮੀਆਂ ਲਈ ਸ਼ਹਿਰਾਂ ਵਿਚ ਜ਼ਿਆਦਾ ਵਿਖਾਈ ਦੇਣਗੇ।

ਇਹ ਵੀ ਪੜ੍ਹੋ : ਖੰਨਾ 'ਚ IELTS ਇੰਸਟੀਚਿਊਟ ਨੂੰ ਲੱਗੀ ਭਿਆਨਕ ਅੱਗ, ਸ਼ੀਸ਼ੇ ਤੋੜ ਅੰਦਰ ਵੜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਕਾਰਪੋਰੇਸ਼ਨ ਚੋਣਾਂ ਵੀ ਪੰਜਾਬ ਵਿਚ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਬਣਨ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਨਾਲ-ਨਾਲ ਮੁੱਖ ਮੰਤਰੀ ਦੀਆਂ ਨਜ਼ਰਾਂ ਹੋਰ ਸੂਬਿਆਂ ਜਿਵੇਂ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਦੇ ਚੋਣ ਦੌਰਿਆਂ ’ਤੇ ਵੀ ਟਿਕੀਆਂ ਰਹਿਣਗੀਆਂ। ਇਨ੍ਹਾਂ ਸੂਬਿਆਂ ਵਿਚ ਵੀ ਅਗਲੇ 2 ਮਹੀਨਿਆਂ ਵਿਚ ਉਨ੍ਹਾਂ ਦੇ ਕਈ ਪ੍ਰੋਗਰਾਮ ਕੇਜਰੀਵਾਲ ਨਾਲ ਹੋ ਸਕਦੇ ਹਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News