ਮਨਾਲੀ ਬੱਸ ਹਾਦਸੇ ''ਚ ਮ੍ਰਿਤਕ ਡਰਾਈਵਰ/ਕੰਡਕਟਰ ਦੇ ਪਰਿਵਾਰਕ ਮੈਂਬਰਾਂ ਲਈ ਵਿਭਾਗ ਦਾ ਅਹਿਮ ਐਲਾਨ
Saturday, Jul 15, 2023 - 04:12 PM (IST)
ਜਲੰਧਰ (ਪੁਨੀਤ) : ਹਿਮਾਚਲ ਰੂਟ ’ਤੇ ਮਨਾਲੀ-ਕੁੱਲੂ ਗਈ ਪੀ. ਆਰ. ਟੀ. ਸੀ. ਦੀ ਬੱਸ ਦੇ ਬਿਆਸ ਦਰਿਆ ਵਿਚ ਵਹਿ ਜਾਣ ਕਾਰਨ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ ਸੀ, ਜਿਸ ਕਾਰਨ ਵਿਭਾਗ ਵੱਲੋਂ ਚਾਲਕ ਦਲਾਂ ਵਿਚ ਹਰੇਕ ਵਿਅਕਤੀ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ’ਤੇ ਵਿਭਾਗੀ ਕਾਰਵਾਈ ਕਰਦਿਆਂ ਫਾਈਲ ਤਿਆਰ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਇਹ ਐਲਾਨ ਪ੍ਰਦਰਸ਼ਨ ਦੌਰਾਨ ਕੀਤਾ ਗਿਆ।
ਇਹ ਵੀ ਪੜ੍ਹੋ : ਜਿਸਮ ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਪੁਲਸ ਨੇ ਟ੍ਰੈਪ ਲਗਾ ਇਤਰਾਜ਼ਯੋਗ ਹਾਲਤ 'ਚ ਫੜੇ ਕੁੜੀਆਂ-ਮੁੰਡੇ
ਵਿਭਾਗ ਵੱਲੋਂ ਮੁਆਵਜ਼ਾ ਜਾਰੀ ਕਰਨ ਸਬੰਧੀ ਕੀਤੀ ਜਾ ਰਹੀ ਦੇਰੀ ਕਾਰਨ ਬੀਤੇ ਦਿਨ ਪਨਬੱਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪਟਿਆਲਾ ਬੱਸ ਸਟੈਂਡ ਦੇ ਨੇੜੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਬੱਸ ਅੱਡੇ ਦੇ ਗੇਟ ਬੰਦ ਕਰ ਕੇ ਆਵਾਜਾਈ ਨੂੰ ਰੋਕ ਦਿੱਤਾ ਗਿਆ। ਯੂਨੀਅਨ ਵੱਲੋਂ ਸੂਬੇ ਭਰ ਵਿਚ ਬੱਸਾਂ ਦਾ ਚੱਕਾ ਜਾਮ ਕਰਨ ਦੀ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਵਿਭਾਗ ਵੱਲੋਂ ਮ੍ਰਿਤਕ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਕ ਮੈਂਬਰਾਂ ਨੂੰ ਭੋਗ ਤੋਂ ਪਹਿਲਾਂ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਚੰਨਾ ਨੇ ਕਿਹਾ ਕਿ ਭੋਗ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਅਕਾਊਂਟ ਵਿਚ ਪਾਈ ਜਾਵੇ।
ਇਹ ਵੀ ਪੜ੍ਹੋ : ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਇਸ ਸਬੰਧੀ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦੇ ਹੈੱਡ ਆਫਿਸ ਪਟਿਆਲਾ ਵੱਲੋਂ ਜਾਰੀ ਕੀਤੇ ਗਏ ਪੱਤਰ ਨੰਬਰ ‘ਸਪੈਸ਼ਲ-2’ ਵਿਚ ਦੱਸਿਆ ਗਿਆ ਕਿ ਹਿਮਾਚਲ ਵਿਚ ਸੜਕਾਂ ਦੇ ਨੁਕਸਾਨੇ ਜਾਣ ਕਾਰਨ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ ਬੀ 65 ਬੀ ਬੀ 4893 ਮਨਾਲੀ ਜਾਂਦੇ ਸਮੇਂ ਬਿਆਸ ਦਰਿਆ ’ਚ ਵਹਿ ਗਈ ਸੀ, ਜਿਸ ਨਾਲ ਇਸ ਵਿਚ ਸਵਾਰ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਤੁਰੰਤ ਪ੍ਰਭਾਵ ਨਾਲ 25-25 ਲੱਖ ਦੀ ਮਦਦ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਧਣਗੇ ਆਮਦਨ ਦੇ ਸਰੋਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8