SYL ਮੁੱਦੇ 'ਤੇ ਭਗਵੰਤ ਮਾਨ ਤੇ ਖੱਟੜ ਵਿਚਾਲੇ ਭਲਕੇ ਹੋਵੇਗੀ ਬੈਠਕ, ਕੇਂਦਰੀ ਮੰਤਰੀ ਵੀ ਹੋਣਗੇ ਸ਼ਾਮਲ

01/03/2023 11:12:17 AM

ਜਲੰਧਰ (ਧਵਨ) : ਐੱਸ. ਵਾਈ. ਐੱਲ. ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਚਾਲੇ 4 ਜਨਵਰੀ ਨੂੰ ਇਕ ਹੋਰ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ ਮੁੱਖ ਮੰਤਰੀਆਂ ਨੇ ਐੱਸ. ਵਾਈ. ਐੱਲ. ਦੇ ਮਾਮਲੇ ਨੂੰ ਲੈ ਕੇ ਆਪਸ ’ਚ ਗੱਲਬਾਤ ਕੀਤੀ ਸੀ ਪਰ ਇਸ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਦੂਜੀ ਮੀਟਿੰਗ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਵਿਚਕਾਰ ਹੋਣ ਜਾ ਰਹੀ ਹੈ, ਜਿਸ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਸ਼ਾਮਲ ਹੋਣਗੇ। ਪਹਿਲੀ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੱਕ 'ਚ ਸਖ਼ਤ ਸਟੈਂਡ ਲੈਂਦੇ ਹੋਏ ਹਰਿਆਣਾ ਨੂੰ ਸਾਫ਼ ਕਹਿ ਦਿੱਤਾ ਸੀ ਕਿ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਹੈ, ਇਸ ਲਈ ਹਰਿਆਣਾ ਨੂੰ ਹੋਰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਹ ਵੀ ਪੜ੍ਹੋ : ਆਮਦਨ ਤੋਂ ਵੱਧ ਜਾਇਦਾਦ ਵਾਲੇ ਸਾਬਕਾ ਮੰਤਰੀਆਂ ਖ਼ਿਲਾਫ਼ ਜਾਂਚ ਤੇਜ਼, CM ਨੇ ਵਿਜੀਲੈਂਸ ਨੂੰ ਦਿੱਤਾ ਫ੍ਰੀ ਹੈਂਡ

ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਜਦੋਂ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਤਾਂ ਫਿਰ ਐੱਸ. ਵਾਈ. ਐੱਲ. ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਐੱਸ. ਵਾਈ. ਐੱਲ. ਦੇ ਮਾਮਲੇ ਨੂੰ ਲੈ ਕੇ ਇਸੇ ਮਹੀਨੇ ’ਚ ਸੁਪਰੀਮ ਕੋਰਟ ’ਚ ਵੀ ਸੁਣਵਾਈ ਹੋਣੀ ਹੈ। ਪਹਿਲੀ ਮੀਟਿੰਗ ’ਚ ਕੋਈ ਨਤੀਜਾ ਨਹੀਂ ਨਿਕਲਿਆ ਸੀ ਇਸ ਲਈ ਦੂਜੀ ਮੀਟਿੰਗ ’ਚ ਹੁਣ ਕੇਂਦਰੀ ਮੰਤਰੀ ਵੀ ਸ਼ਾਮਲ ਹੋਣ ਜਾ ਰਹੇ ਹਨ ਤਾਂ ਜੋ ਇਸ ਮਾਮਲੇ ’ਤੇ ਸਹਿਮਤੀ ਬਣਾਈ ਜਾ ਸਕੇ ਪਰ ਸਰਕਾਰੀ ਹਲਕਿਆਂ ’ਚ ਕਿਹਾ ਜਾ ਰਿਹਾ ਹੈ ਕਿ ਦਰਿਆਵਾਂ ਦੇ ਪਾਣੀ ਅਤੇ ਐੱਸ. ਵਾਈ. ਐੱਲ. ਦਾ ਮਾਮਲਾ ਬਹੁਤ ਗੁੰਝਲਦਾਰ ਹੈ ਅਤੇ ਜਿਸ ਦਾ ਆਪਸੀ ਗੱਲਬਾਤ ਰਾਹੀਂ ਹੱਲ ਕੱਢਣ ਦੀ ਸੰਭਾਵਨਾ ਬਹੁਤ ਘੱਟ ਹੈ।

ਇਹ ਵੀ ਪੜ੍ਹੋ : ਹੁਣ ਬਸਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡਰਦਿਆਂ ਟਰਾਂਸਫਰ ਵੀ ਕਰ ਦਿੱਤੇ ਪੈਸੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News