ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Tuesday, Feb 11, 2025 - 01:12 PM (IST)

ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਜਲੰਧਰ (ਕੁੰਦਨ, ਪੰਕਜ) : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ 310 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜੰਡਿਆਲਾ ਤੋਂ ਫਗਵਾੜਾ ਰੋਡ 'ਤੇ ਚੈਕਿੰਗ ਦੌਰਾਨ ਪੁਲਸ ਨੂੰ ਇਕ ਪੁਰਸ਼ ਅਤੇ ਇਕ ਔਰਤ ਦੀ ਸ਼ੱਕੀ ਹਰਕਤ ਦੇਖੀ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ ਪੁਲਸ ਨੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬੁੱਲਾ ਪੁੱਤਰ ਅਮਰੀਕ ਸਿੰਘ ਅਤੇ ਹਰਪ੍ਰੀਤ ਕੌਰ ਉਰਫ਼ ਪ੍ਰੀਤੀ ਪਤਨੀ ਬੁੱਲਾ ਦੋਵੇਂ ਵਾਸੀ ਪਿੰਡ ਲਖਨਪਾਲ, ਸਦਰ ਜਲੰਧਰ ਵਜੋਂ ਹੋਈ ਹੈ। 

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਥਾਣਾ ਸਦਰ, ਜਲੰਧਰ ਵਿਖੇ ਐੱਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਦੇ ਤਹਿਤ ਐੱਫ.ਆਈ.ਆਰ ਨੰਬਰ 15, ਮਿਤੀ 05.02.2025 ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।


author

Gurminder Singh

Content Editor

Related News