ਬਾਦਲ ਸਾਹਿਬ... ਸੁਖਬੀਰ ਦਾ ਇਲਾਜ ਕਰਵਾਓ : ਬਾਜਵਾ

11/25/2015 7:17:38 PM

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸੁਖਬੀਰ ਬਾਦਲ ''ਤੇ ਚੁਟਕੀ ਲਈ ਹੈ। ਬਾਜਪਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਸੁਖਬੀਰ ''ਤੇ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਸੁਖਬੀਰ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੁਖਬੀਰ ਜ਼ਮੀਨੀ ਹਕੀਕਤ ਤੋਂ ਦੂਰ ਬਿਨਾਂ ਸੋਚੇ ਸਮਝੇ ਬਿਆਨਬਾਜ਼ੀ ਕਰ ਰਹੇ ਹਨ।


Gurminder Singh

Content Editor

Related News