ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
Sunday, Mar 29, 2026 - 07:59 PM (IST)
ਜਲੰਧਰ (ਮਹਾਜਨ) : ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਸਾਬਕਾ ਮੇਅਰ ਸ਼ਵੇਤ ਮਲਿਕ ਨੇ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਗਿਣਵਾਲੀਆਂ, ਉੱਥੇ ਹੀ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ।
ਸ਼ਵੇਤ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਅਤੇ ਅੱਜ ਵੀ ਲੋਕਾਂ ਨੂੰ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸਨਮਾਨ ਨਿਧੀ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਸਾਲਾਨਾ 6 ਹਜ਼ਾਰ ਰੁਪਏ ਪਾਏ ਜਾ ਰਹੇ ਹਨ ਅਤੇ ਮੁਦਰਾ ਬੈਂਕ ਰਾਹੀਂ ਬਿਨਾਂ ਸ਼ਰਤ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਮਹਿਲਾ ਰਾਖਵਾਂਕਰਨ ਬਿੱਲ, ਗਰੀਬਾਂ ਲਈ 4 ਕਰੋੜ ਮਕਾਨ ਅਤੇ ਵਪਾਰੀਆਂ ਨੂੰ ਇਨਕਮ ਟੈਕਸ ਵਿੱਚ ਦਿੱਤੀ ਗਈ ਰਾਹਤ ਦਾ ਵੀ ਜ਼ਿਕਰ ਕੀਤਾ।
ਮਲਿਕ ਨੇ ਡਿਸਟ੍ਰਿਕਟ ਮੈਨੇਜਰ ਖੁਦਕੁਸ਼ੀ ਮਾਮਲੇ ਵਿੱਚ ਕਾਂਗਰਸ ਅਤੇ 'ਆਪ' ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 'ਆਪ' ਦੇ ਸਾਂਸਦਾਂ ਨੇ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਲਈ ਗ੍ਰਹਿ ਮੰਤਰੀ ਨੂੰ ਪੱਤਰ ਨਹੀਂ ਲਿਖਿਆ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਸਥਿਤ ਮੋਹੱਲਾ ਕਲੀਨਿਕ ਬਾਰੇ ਬੋਲਦਿਆਂ ਮਲਿਕ ਨੇ ਕਿਹਾ ਕਿ ਜਿਸ ਥਾਂ ਉਨ੍ਹਾਂ ਨੇ ਖੁਦ ਕੋਵਿਡ ਦੌਰਾਨ ਟੀਕਾਕਰਨ ਕਰਵਾਇਆ ਸੀ, ਉੱਥੇ ਮਾਨ ਸਰਕਾਰ ਨੇ ਸਿਰਫ਼ ਆਪਣਾ ਬੋਰਡ ਲਗਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
