ਪੰਜਾਬ ਸਰਕਾਰ ਕਿਸਾਨਾਂ ਨੂੰ ਲਾਭ ਦੇਣ ਲਈ ਚੁੱਕ ਰਹੀ ਵੱਡੇ ਕਦਮ

Monday, Jan 06, 2025 - 03:34 PM (IST)

ਪੰਜਾਬ ਸਰਕਾਰ ਕਿਸਾਨਾਂ ਨੂੰ ਲਾਭ ਦੇਣ ਲਈ ਚੁੱਕ ਰਹੀ ਵੱਡੇ ਕਦਮ

ਜਲੰਧਰ : ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਸਬਸਿਡੀ ਵਾਲੀਆਂ ਸੀ. ਆਰ. ਐੱਮ. ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ। ਪੰਜਾਬ ਸਰਕਾਰ ਵਲੋਂ ਸੀ. ਆਰ. ਐੱਮ. ਮਸ਼ੀਨਾਂ ਲਈ ਨਿੱਜੀ ਤੌਰ 'ਤੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਗਰੁੱਪਾਂ ਅਤੇ ਪੰਚਾਇਤਾਂ ਨੂੰ ਇਸ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਕਿਸਾਨਾਂ ਨੂੰ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵਲੋਂ ਜਾਰੀ ਉੱਨਤ ਕਿਸਾਨ ਐਪ ਦੀ ਵਰਤੋਂ ਕਰਨੀ ਪੈਂਦੀ ਹੈ।

ਇਸ ਐਪਲੀਕੇਸ਼ਨ ਰਾਹੀਂ ਕਿਸਾਨ ਆਸਾਨੀ ਨਾਲ ਆਪਣੇ ਨੇੜੇ ਉਪਲੱਬਧ ਮਸ਼ੀਨਰੀ ਦੀ ਬੁਕਿੰਗ ਕਰ ਸਕਦੇ ਹਨ। ਅਜਿਹੀਆਂ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਸੀਟੂ ਅਤੇ ਤਕਨੀਕ ਨਾਲ ਨਿਪਟਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਸਹੀ ਤਕਨੀਕ ਨਾਲ ਸਾਂਭ-ਸੰਭਾਲ ਕਰਕੇ ਇਸ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉ ਲਈ ਕਿਸਾਨ ਆਪਣਾ ਯੋਗਦਾਨ ਪਾ ਸਕਦੇ ਹਨ।


author

Babita

Content Editor

Related News