ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਮਿਲ ਰਹੀਆਂ ਸਰਕਾਰੀ ਨੌਕਰੀਆਂ

Wednesday, Nov 27, 2024 - 01:40 PM (IST)

ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਮਿਲ ਰਹੀਆਂ ਸਰਕਾਰੀ ਨੌਕਰੀਆਂ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਮੁਤਾਬਕ ਰੁਜ਼ਗਾਰ ਦੇਣ 'ਤੇ ਨਾਗਰਿਕ ਅਤੇ ਨੌਜਵਾਨ ਸਰਕਾਰ ਦੀਆਂ ਪਹਿਲ ਕਦਮੀਆਂ ਤੋਂ ਬੇਹੱਦ ਖੁਸ਼ ਹਨ। ਪੰਜਾਬ ਦੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ 50 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦੇ ਚੁੱਕੀ ਹੈ। ਇਹ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਰਿਸ਼ਵਤ ਦੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ।

ਸੰਗਰੂਰ ਦੇ ਰਹਿਣ ਵਾਲੇ ਹਰਸਿਮਰਨ ਸਿੰਘ ਨੇ ਦੱਸਿਆ ਕਿ ਉਸ ਨੂੰ ਖੇਤੀਬਾੜੀ ਵਿਭਾਗ 'ਚ ਨੌਕਰੀ ਮਿਲੀ ਹੈ। ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ, ਜਿਨ੍ਹਾਂ 'ਚ ਭ੍ਰਿਸ਼ਟਾਚਾਰ ਦੀ ਕੋਈ ਥਾਂ ਨਹੀਂ ਹੈ। ਇਸ ਕਾਰਨ ਆਮ ਘਰਾਂ ਦੇ ਨੌਜਵਾਨਾਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦੀ ਮਿਹਨਤ ਦਾ ਮੁੱਲ ਪੈ ਰਿਹਾ ਹੈ।


author

Babita

Content Editor

Related News