ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Sep 15, 2020 - 08:49 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

'ਕੈਪਟਨ' ਨੇ ਖੇਤੀ ਆਰਡੀਨੈਂਸ 'ਤੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਖ਼ਾਸ ਅਪੀਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਖ਼ਾਸ ਅਪੀਲ ਕੀਤੀ ਗਈ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

NCB ਚੀਫ ਨੂੰ ਮਿਲੇ ਮਨਜਿੰਦਰ ਸਿਰਸਾ, ਡਰੱਗ ਪਾਰਟੀ ਨੂੰ ਲੈ ਕੇ ਕਰਨ ਜੌਹਰ ਸਮੇਤ ਹੋਰਾਂ ਖਿਲਾਫ ਕੀਤੀ ਸ਼ਿਕਾਇਤ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਸ਼ਾਮ ਨਵੀਂ ਦਿੱਲੀ ਦੇ ਲੋਧੀ ਰੋਡ ਸਥਿਤ ਬੀ. ਐਸ. ਐਫ. ਹੈਡਕੁਆਰਟਰ 'ਚ ਨਾਰਕੋਟਿਕ ਕੰਟਰੋਲ ਬਿਊਰੋ ਦੇ ਮੁਖੀ ਰਾਕੇਸ਼ ਅਸਥਾਨਾ ਨਾਲ ਮੁਲਾਕਾਤ ਕੀਤੀ ਗਈ।

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 505 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 27 ਮਰੀਜ਼ਾਂ ਦੀ ਹੋਈ ਮੌਤ
ਲੁਧਿਆਣਾ,(ਸਹਿਗਲ) : ਕੋਰੋਨਾ ਵਾਇਰਸ ਦਾ ਕਹਿਰ ਲੁਧਿਆਣਾ ਜ਼ਿਲ੍ਹੇ 'ਚ ਬਹੁਤ ਜ਼ਿਆਦਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 505 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 27 ਮਰੀਜ਼ਾਂ ਦੀ ਕੋਰੋਨਾ ਕਾਰਣ ਅੱਜ ਮੌਤ ਹੋ ਗਈ।​​​​​​​

ਖੇਤੀ ਪ੍ਰਧਾਨ ਸੂਬੇ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰਨ ’ਚ 5ਵੇਂ ਨੰਬਰ ’ਤੇ
ਪਟਿਆਲਾ, ਰੱਖੜਾ (ਰਾਣਾ) - ਖੇਤੀ ਪ੍ਰਧਾਨ ਸੂਬਾ ਪੰਜਾਬ ਕਿਸੇ ਸਮੇਂ ਭਾਰਤ ਦਾ ਤਰੱਕੀ ਵਾਲਾ ਮੋਹਰੀ ਸੂਬਾ ਰਿਹਾ ਹੈ। ਸਮੇਂ ਦੇ ਹਾਕਮਾਂ ਨੇ ਬਦਨੀਤੀ ਭਰਪੂਰ ਅਜਿਹੀਆਂ ਨੀਤੀਆਂ ਘੜੀਆਂ ਕਿ ਇਥੋਂ ਦਾ ਕਿਸਾਨ ਆਰਥਿਕ ਤੰਗੀ ਦੇ ਚੱਲਦਿਆਂ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ।

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਨਵਾਂ ਮੋੜ, ਮੁਲਜ਼ਮ ਇੰਸਪੈਕਟਰ ਬਣਿਆ ਸਰਕਾਰੀ ਗਵਾਹ
ਫਰੀਦਕੋਟ (ਜਗਤਾਰ) : ਬਹਿਬਲ ਕਲਾ ਗੋਲ਼ੀ ਕਾਂਡ ਨਾਲ ਜੁੜੀਆਂ ਦੋ ਅਹਿਮ ਪਟੀਸ਼ਨਾਂ 'ਤੇ ਅੱਜ ਅਦਾਲਤ ਨੇ ਆਪਣਾ ਫ਼ੈਸਲਾ ਸਣਾ ਦਿੱਤਾ ਹੈ। ਪਹਿਲੀ ਪਟੀਸ਼ਨ ਵਿਚ ਬਹਿਬਲ ਕਲਾ ਗੋਲ਼ੀਕਾਂਡ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਅਦਾਲਤ ਵਿਚ ਇਸ ਗੋਲ਼ੀਕਾਂਡ 'ਚ ਨਾਮਜ਼ਦ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਲਈ ਅਰਜ਼ੀ ਦਿੱਤੀ ਸੀ।

ਕਿਸਾਨਾਂ ਦੀ ਪਸੰਦ ਨਹੀਂ ਬਣ ਸਕੀ ਪਾਵਰਕਾਮ ਵਲੋਂ ਸ਼ੁਰੂ ਕੀਤੀ ‘ਪਾਣੀ ਬਚਾਓ, ਪੈਸਾ ਕਮਾਓ’ ਯੋਜਨਾ
ਗੁਰਦਾਸਪੁਰ (ਹਰਮਨਪ੍ਰੀਤ) - ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਬਚਤ ਕਰਨ ਦੇ ਮੰਤਵ ਨਾਲ ਦੋ ਸਾਲ ਪਹਿਲਾਂ ਸ਼ੁਰੂ ਕੀਤੀ ਗਈ ‘ਪਾਣੀ ਬਚਾਓ, ਪੈਸਾ ਕਮਾਓ’ ਯੋਜਨਾ ਅਜੇ ਵੀ ਕਿਸਾਨਾਂ ਦੀ ਪਸੰਦ ਨਹੀਂ ਬਣ ਸਕੀ। 

ਜਾਣੋ ਕਦੋਂ ਖੁੱਲ੍ਹ ਰਹੇ ਹਨ ਤਾਲਾਬੰਦੀ ਕਾਰਨ ਬੰਦ ਹੋਏ ‘ਸਿਨੇਮਾ ਘਰ’ (ਵੀਡੀਓ)
ਜਲੰਧਰ (ਵੀਡੀਓ) - ਕੋਰੋਨਾ ਵਾਇਰਸ ਕਾਰਨ ਹੋਈ ਤਾਲਾਬੰਦੀ ਕਾਰਨ ਪੂਰੇ ਦੇਸ਼ ਦੇ ਸਿਨੇਮਾ ਘਰ 23 ਮਾਰਚ ਤੋਂ ਬੰਦ ਹਨ। ਚੌਥੇ ਅਨਲਾਕ ਦੀਆਂ ਹਦਾਇਤਾਂ 30 ਸਤੰਬਰ ਨੂੰ ਖ਼ਤਮ ਹੋ ਜਾਣਗੀਆਂ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ 1 ਅਕਤੂਬਰ ਤੋਂ ਨਵੀਆਂ ਹਦਾਇਤਾਂ ਵਿੱਚ ਸਿਨੇਮਾ ਘਰ ਵੀ ਖੋਲ੍ਹ ਦਿੱਤੇ ਜਾਣਗੇ। 

ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਮੰਗਲਵਾਰ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਪੰਜਾਬ ਪੁਲਸ ਵਲੋਂ ਦੋ ਹੋਰ ਖ਼ਾਲਿਸਤਾਨੀ ਗ੍ਰਿਫ਼ਤਾਰ, ਅਸਲਾ ਬਰਾਮਦ
ਚੰਡੀਗੜ੍ਹ : ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਬੈਠੇ ਇਕ ਹੋਰ ਖਾਲਿਸਤਾਨੀ ਸਮਰਥਕ ਗਰੁੱਪ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਦੋ ਖ਼ਾਲਿਸਤਾਨੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਤਾਰ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜਦੇ ਹਨ।

ਪੰਜਾਬ ਭਰ 'ਚ 'ਕਿਸਾਨਾਂ' ਦਾ ਅੰਦੋਲਨ ਸ਼ੁਰੂ, ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਰੋਕੀਆਂ ਸੜਕਾਂ
ਸਮਰਾਲਾ (ਸੰਜੇ ਗਰਗ) : ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੋਕ ਸਭਾ 'ਚ ਪੇਸ਼ ਕੀਤੇ ਜਾਣ ਮਗਰੋਂ ਇਸ ਦੇ ਵਿਰੋਧ 'ਚ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ 'ਚ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ 'ਮੁਸਾਫ਼ਰਾਂ' ਲਈ ਖ਼ੁਸ਼ਖ਼ਬਰੀ, ਮਿਲੇਗੀ ਵੱਡੀ ਰਾਹਤ
ਜਲੰਧਰ (ਪੁਨੀਤ) : ਪੰਜਾਬ ਦੀਆਂ ਬੱਸਾਂ ਦੀ ਚੰਡੀਗੜ੍ਹ 'ਚ ਐਂਟਰੀ ’ਤੇ ਲਾਈ ਗਈ ਪਾਬੰਦੀ ਕਾਰਣ ਆ ਰਹੀਆਂ ਰੁਕਾਵਟਾਂ ਆਖ਼ਰ ਖਤਮ ਹੋ ਗਈਆਂ ਹਨ, ਜਿਸ ਸਦਕਾ ਪੰਜਾਬ-ਚੰਡੀਗੜ੍ਹ ਰੂਟ ’ਤੇ ਬੱਸ ਸੇਵਾ 16 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਮਿਲੇਗੀ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)


Bharat Thapa

Content Editor

Related News