ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Sep 01, 2020 - 08:34 PM (IST)

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਨਹੀਂ ਹੋਵੇਗਾ ਮਹਿੰਗਾ ਇਲਾਜ, ਸਰਕਾਰ ਨੇ ਵਾਪਸ ਲਿਆ ਫ਼ੈਸਲਾ
ਚੰਡੀਗੜ੍ਹ (ਸ਼ਰਮਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੱਧੂ ਨੇ ਐਲਾਨ ਕੀਤਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en 

ਕੋਰੋਨਾ ਆਫ਼ਤ ਦੌਰਾਨ ਸੁਖਬੀਰ ਦੀ ਕੈਪਟਨ ਨੂੰ ਦੋ-ਟੁੱਕ, 'ਨਹੀਂ ਸੰਭਾਲ ਸਕਦੇ ਤਾਂ ਛੱਡ ਦਿਓ ਜ਼ਿੰਮੇਵਾਰੀ'
ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਕੋਰੋਨਾ ਮਹਾਮਾਰੀ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋ-ਟੁੱਕ ਲਫ਼ਜ਼ਾਂ 'ਚ ਕਿਹਾ ਹੈ

ਜਲੰਧਰ ਜ਼ਿਲ੍ਹੇ 'ਚ ਖ਼ਰਾਬ ਹੋ ਰਹੇ 'ਕੋਰੋਨਾ' ਦੇ ਹਾਲਾਤ, 4 ਲੋਕਾਂ ਦੀ ਮੌਤ, 147 ਨਵੇਂ ਮਰੀਜ਼
ਜਲੰਧਰ (ਰੱਤਾ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਨਾਲ ਹਰ ਕਿਸੇ ਦੇ ਦਿਲ 'ਤੇ ਦਹਿਸ਼ਤ ਛਾਈ ਹੋਈ ਹੈ ਅਤੇ ਲੱਗਦਾ ਹੈ ਕਿ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਵੀ ਇਸ ਦੀ ਜ਼ਰਾ ਵੀ ਪ੍ਰਵਾਹ ਨਹੀਂ ਹੈ ਜਾਂ ਉਹ ਥੱਕ ਚੁੱਕੇ ਹਨ। 

ਜ਼ਹਿਰੀਲੀ ਸ਼ਰਾਬ ਨੇ ਦੋ ਹੋਰ ਹੱਸਦੇ-ਖੇਡਦੇ ਪਰਿਵਾਰਾਂ 'ਚ ਵਿਛਾਏ ਸੱਥਰ
ਤਰਨਤਾਰਨ (ਰਮਨ, ਵਿਜੇ) : ਤਰਨਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਮੁੜ ਜ਼ਿਲ੍ਹੇ ਦੇ ਪਿੰਡ ਦੀਨੇਵਾਲ ਅਤੇ ਪਲਾਸੋਰ 'ਚ ਜ਼ਹਿਰੀਲੀ ਸ਼ਰਾਬ  ਪੀਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੰਜਾਬ ਸਰਕਾਰ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ 5 ਲੱਖ ਦਾ ਚੈੱਕ ਭੇਂਟ
ਲੁਧਿਆਣਾ (ਨਰਿੰਦਰ) : ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਚੈੱਕ ਭੇਂਟ ਕੀਤਾ ਗਿਆ ਹੈ। ਇਹ ਚੈੱਕ ਪੰਜਾਬ ਦੇ ਖੇਡ ਮੰਤਰੀ ਵੱਲੋਂ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੂੰ ਭੇਂਟ ਕੀਤਾ ਗਿਆ ਹੈ।

ਕੌਮਾਂਤਰੀ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇ 'ਚ ਲੱਗਦੇ ਭਰਾ ਨੇ ਵੀ ਤੋੜਿਆ ਦਮ
ਪਠਾਨਕੋਟ (ਧਰਮਿੰਦਰ ਠਾਕੁਰ) : ਬੀਤੇ ਕੁਝ ਦਿਨ ਪਹਿਲਾਂ ਕੌਮਾਂਤਰੀ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦੇ ਘਰ 'ਤੇ ਹਥਿਆਰਬੰਦ ਲੁਟੇਰਿਆਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਹਮਲੇ 'ਚ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਦੂਜੇ ਨੇ ਵੀ ਅੱਜ ਹਸਪਤਾਲ 'ਚ ਦਮ ਤੋੜ ਦਿੱਤਾ ਹੈ। 

ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ SIT ਗਠਿਤ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ- ਪਠਾਨਕੋਟ 'ਚ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਐਸ. ਆਈ. ਟੀ. ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪਠਾਨਕੋਟ 'ਚ ਰੈਨਾ ਦੇ ਰਿਸ਼ਤੇਦਾਰਾਂ 'ਤੇ ਅਣਮਨੁੱਖੀ ਹਮਲੇ ਦੀ ਨਿਖੇਧੀ ਕੀਤੀ।

ਭਗਤਾਂ ਦੀ ਆਸਥਾ ਅੱਗੇ ਫਿੱਕਾ ਪਿਆ ਕੋਰੋਨਾ, ਬਾਬਾ ਸੋਢਲ ਮੰਦਰ 'ਚ ਲੱਗੀਆਂ ਰੌਣਕਾਂ
ਜਲੰਧਰ (ਸੁਨੀਲ ਮਹਾਜਨ): ਜਲੰਧਰ 'ਚ ਹਰ ਸਾਲ ਮਨਾਏ ਜਾਣ ਵਾਲੇ ਸਿੱਧ ਸ੍ਰੀ ਬਾਬਾ ਸੋਢਲ ਜੀ ਦੇ ਮੇਲੇ 'ਚ ਲੋਕਾਂ ਦੀ ਭਾਰੀ ਭੀੜ ਰਹੀ। ਹਾਲਾਂਕਿ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨੇ ਕੋਰੋਨਾ ਮਹਾਮਾਰੀ ਦੇ ਕਾਰਨ ਲੋਕਾਂ ਦੀ ਭੀੜ ਦਾ ਇਕੱਠ ਨਾ ਹੋਵੇ ਉਸ ਦੇ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ ਪਰ ਇਹ ਸਾਰੇ ਪ੍ਰਬੰਧਾਂ ਦੇ ਦਾਅਵੇ ਖ਼ੋਖ਼ਲੇ ਸਾਬਤ ਹੋਏ।

ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਲਈ ਡੀ. ਸੀ. ਦੇ ਨਵੇਂ ਹੁਕਮ ਜਾਰੀ
ਜਲੰਧਰ (ਚੋਪੜਾ) : ਪ੍ਰਾਈਵੇਟ ਹਸਪਤਾਲਾਂ 'ਚ 10 ਦਿਨਾਂ ਤੋਂ ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ ਦੇ ਕੋਵਿਡ-19 ਦੇ ਟੈਸਟ ਦੁਬਾਰਾ ਨਾ ਕਰਵਾਏ ਜਾਣ। ਉਕਤ ਹਦਾਇਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪ੍ਰਾਈਵੇਟ ਹਸਪਤਾਲਾਂ 'ਚ ਕੋਵਿਡ ਪ੍ਰਭਾਵਿਤ ਮਰੀਜ਼ਾਂ ਲਈ ਬਿਹਤਰ ਤਾਲਮੇਲ ਅਤੇ ਪ੍ਰਬੰਧਾਂ ਨੂੰ ਮਜ਼ਬੂਤ ਬਣਾਈ ਮਾਹਿਰਾਂ ਦੀ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


author

Bharat Thapa

Content Editor

Related News