ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/06/2020 9:13:58 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੋਰੋਨਾ ਆਫ਼ਤ : ਪੰਜਾਬ 'ਚ ਮੌਤ ਦਰ ਘਟਾਉਣ ਲਈ 'ਕੇਂਦਰ' ਨੇ ਲਿਆ ਅਹਿਮ ਫ਼ੈਸਲਾ
ਚੰਡੀਗੜ੍ਹ : ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਅਤੇ ਚੰਡੀਗੜ੍ਹ 'ਚ ਕੋਵਿਡ-19 ਮਹਾਮਾਰੀ ਦੀ ਮੌਤ ਦਰ ਘਟਾਉਣ ਲਈ ਕੇਂਦਰੀ ਟੀਮਾਂ ਤਾਇਨਾਤ ਕਰਨ ਦਾ ਫ਼ੈਸਲਾ ਲਿਆ ਹੈ। ਪੰਜਾਬ 'ਚ ਕੋਰੋਨਾ ਦੇ ਮਾਮਲੇ 61,527 ਤੱਕ ਪਹੁੰਚ ਚੁੱਕੇ ਹਨ, ਜਿਨ੍ਹਾਂ 'ਚ ਫਿਲਹਾਲ 15,870 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਜਾਣੋ ਕੀ ਹੈ ਨੂਰ ਇਨਾਇਤ ਖਾਨ ਨੂੰ ਮਿਲਣ ਵਾਲਾ ਇੰਗਲੈਂਡ ਦਾ ਬਲਿਊ ਪਲਾਕ ਸਨਮਾਨ ?
ਜਲੰਧਰ (ਰਮਨਦੀਪ ਸਿੰਘ ਸੋਢੀ)- ਹਾਲ ਹੀ 'ਚ ਭਾਰਤੀ ਮੂਲ ਦੀ ਮਹਿਲਾ ਨੂਰ ਇਨਾਇਤ ਖਾਨ ਨੂੰ ਲੰਡਨ 'ਚ ਬਲਿਊ ਪਲਾਕ ਸਨਮਾਨ ਵਜੋਂ ਦਿਤਾ ਗਿਆ ਹੈ। ਇਹ ਪਹਿਲਾ ਬਲਿਊ ਪਲਾਕ ਸਨਮਾਨ ਹੈ ਜੋ ਕਿਸੇ ਭਾਰਤੀ ਮੂਲ ਦੀ ਮਹਿਲਾ ਨੂੰ ਮਿਲਿਆ ਹੈ।

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 338 ਨਵੇਂ ਮਾਮਲਿਆਂ ਦੀ ਪੁਸ਼ਟੀ, 19 ਦੀ ਮੌਤ
ਲੁਧਿਆਣਾ,(ਸਹਿਗਲ)- ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਹੀ ਜਿੱਥੇ ਵੱਡੀ ਮਾਤਰਾ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚ ਵਾਧਾ ਹੋ ਰਿਹਾ ਹੈ ਉੱਥੇ ਹੀ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦਾ ਅੰਕਡ਼ਾ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ। 

ਕਰਫਿਊ ਦੌਰਾਨ ਬਠਿੰਡਾ 'ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਅਕਾਲੀ ਨੇਤਾ ਦਾ ਕਤਲ (ਤਸਵੀਰਾਂ)
ਬਠਿੰਡਾ (ਵਿਜੇ ਵਰਮਾ) : ਕੋਰੋਨਾ ਕਾਰਣ ਲੱਗੇ ਵੀਕਐਂਡ ਦੇ ਕਰਫਿਊ ਦੌਰਾਨ ਬਠਿੰਡਾ 'ਚ ਯੂਥ ਅਕਾਲੀ ਦਲ ਦੇ ਨੇਤਾ ਸੁਖਨ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੰਧੂ ਦੀ ਲਾਸ਼ ਬੀਤੀ ਰਾਤ ਲਗਭਗ 11 ਵਜੇ ਪੋਖਰ ਮਲ ਕੰਟੀਨ ਸਾਹਮਣੇ ਪਾਣੀ ਦੀਆਂ ਡਿੱਗੀਆਂ ਕੋਲ ਝਾੜੀਆਂ 'ਚ ਪਈ ਮਿਲੀ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਮੁੜ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਜਲੰਧਰ (ਰੱਤਾ)— ਮਹਾਨਗਰ ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਦਿਨ ਚੜ੍ਹਦੇ ਹੀ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। 

ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਈ ਹੈਰਾਨ ਕਰਦੀ ਗੱਲ
ਗੜ੍ਹਸ਼ੰਕਰ (ਸ਼ੋਰੀ)— ਇਥੋਂ ਦੇ ਨੰਗਲ ਰੋਡ 'ਤੇ ਪਿੰਡ ਸ਼ਾਹਪੁਰ ਦੇ ਨਜ਼ਦੀਕ ਇਕ ਗੁੱਜਰਾਂ ਦੇ ਡੇਰੇ 'ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੁਸ਼ਤਾਕ (20) ਪੁੱਤਰ ਰੌਸ਼ਨ ਦੀਨ ਦੀ ਮ੍ਰਿਤਕ ਦੇਹ ਘਰ ਦੇ ਨੇੜੇ ਹੀ ਲਟਕਦੀ ਹੋਈ ਬਰਾਮਦ ਕੀਤੀ ਗਈ।

ਵਜ਼ੀਫਾ ਘਪਲੇ 'ਤੇ 'ਬੈਂਸ' ਨੇ ਕੇਂਦਰੀ ਮੰਤਰੀ ਨੂੰ ਸੌਂਪਿਆ ਮੰਗ ਪੱਤਰ, ਕੀਤੀ CBI ਜਾਂਚ ਦੀ ਮੰਗ
ਲੁਧਿਆਣਾ (ਪਾਲੀ) : ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਸਬੰਧੀ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਭਾਰਤ ਸਰਕਾਰ ਦੇ ਮੰਤਰੀ ਗਹਿਲੋਤ ਨੂੰ ਮੰਗ-ਪੱਤਰ ਭੇਜ ਕੇ ਮੰਗ ਕੀਤੀ ਗਈ।

'ਬੀਬੀ ਸਿੱਧੂ' ਨੇ ਕੈਪਟਨ ਦੇ ਜ਼ਿਲ੍ਹੇ 'ਚ ਲਾਏ ਡੇਰੇ, ਸਿਆਸੀ ਗਲਿਆਰਿਆਂ 'ਚ ਛਿੜੀ ਚਰਚਾ
ਪਟਿਆਲਾ (ਰਾਜੇਸ਼ ਪੰਜੌਲਾ) : ਸਾਬਕਾ ਸਥਾਨਕ ਸਰਕਾਰ ਮੰਤਰੀ ਅਤੇ ਪੰਜਾਬ ਸਰਕਾਰ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਅਤੇ ਸਾਬਕਾ ਵਿਧਾਇਕ ਬੀਬੀ ਨਵਜੋਤ ਕੌਰ ਸਿੱਧੂ ਨੇ ਲੰਘੇ 3 ਹਫ਼ਤਿਆਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ 'ਚ ਡੇਰੇ ਲਾਏ ਹੋਏ ਹਨ

'ਕੋਵਿਡ' ਬਾਰੇ ਝੂਠੇ ਪ੍ਰਚਾਰ 'ਤੇ ਕੈਪਟਨ ਵੱਲੋਂ ਸਖ਼ਤ ਹੁਕਮ ਜਾਰੀ, ਵੈੱਬ ਚੈਨਲਾਂ ਬਾਰੇ ਕਹੀ ਇਹ ਗੱਲ
ਚੰਡੀਗੜ੍ਹ/ਜਲੰਧਰ (ਅਸ਼ਵਨੀ, ਜਲੰਧਰ) : ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ 'ਚ ਕੋਰੋਨਾ ਵਾਇਰਸ ਬਾਰੇ ਹੋ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਡਟ ਕੇ ਜਵਾਬ ਦੇਣ ਦੀ ਰਣਨੀਤੀ ਬਣਾ ਲਈ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਨਾਲ ਵਰਚੁਅਲ ਮੀਟਿੰਗ ਕਰ ਕੇ ਗੁੰਮਰਾਹਕੁੰਨ ਦਾ ਠੋਸ ਜਵਾਬ ਦੇਣ ਲਈ ਕਿਹਾ ਹੈ।

ਸ੍ਰੀ ਮੁਕਤਸਰ ਸਾਹਿਬ 'ਚ ਮਾਰੂ ਹੋਇਆ ਕੋਰੋਨਾ, 3 ਮੌਤਾਂ ਸਣੇ ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਨੇ ਵੱਡਾ ਧਮਾਕਾ ਕਰ ਦਿੱਤਾ ਹੈ। ਸਿਹਤ ਵਿਭਾਗ ਵਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ ਫ਼ਿਰ ਜ਼ਿਲ੍ਹੇ ਅੰਦਰ ਇਕੱਠੇ 69 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ
 


Bharat Thapa

Content Editor

Related News