ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Wednesday, Sep 09, 2020 - 08:47 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਪੰਜਾਬ ਸਰਕਾਰ ਵਲੋਂ ਨਵੀਂਆਂ ਹਦਾਇਤਾਂ ਜਾਰੀ, ਹੁਣ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ
ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਹੁਣ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਮੁਕੰਮਲ ਕਰਫਿਊ ਰਹੇਗਾ। ਹੁਕਮਾਂ ਵਿਚ ਸਾਫ਼ ਆਖਿਆ ਗਿਆ ਹੈ ਕਿ ਨਾਈਟ ਕਰਫਿਊ ਦੌਰਾਨ ਵੀ ਕਿਸੇ ਤਰ੍ਹਾਂ ਦੀ ਗੈਰ-ਜ਼ਰੂਰੀ ਆਵਾਜਾਈ ਨਹੀਂ ਹੋ ਸਕੇਗੀ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕੋਰੋਨਾ ਕਾਲ 'ਚ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ
ਚੰਡੀਗੜ੍ਹ: ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਸਬੰਧ 'ਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।
ਲੰਗਰ ਤੇ ਹੋਰ ਸੇਵਾ ਕਾਰਜਾਂ ਲਈ ਵਿਦੇਸ਼ਾਂ ਤੋਂ ਦਾਨ ਹਾਸਲ ਕਰ ਸਕੇਗਾ 'ਗੋਲਡਨ ਟੈਂਪਲ'
ਜਲੰਧਰ : ਸਿੱਖਾਂ ਦੇ ਮੱਕਾ ਸ੍ਰੀ ਦਰਬਾਰ ਸਾਹਿਬ 'ਚ ਲਗਾਏ ਜਾਣ ਵਾਲੇ ਲੰਗਰ ਅਤੇ ਹੋਰ ਸੇਵਾ ਕਾਰਜਾਂ ਲਈ ਵਿਦੇਸ਼ਾਂ ਤੋਂ ਦਾਨ ਲੈਣ ਦੀ ਮਨਜ਼ੂਰੀ ਮਿਲ ਗਈ ਹੈ।
ਅੰਮ੍ਰਿਤਸਰ ਜ਼ਿਲ੍ਹੇ 'ਚ ਟੁੱਟਿਆ ਕੋਰੋਨਾ ਦਾ ਰਿਕਾਰਡ, ਵੱਡੀ ਗਿਣਤੀ 'ਚ ਸਾਹਮਣੇ ਆਏ ਮਰੀਜ਼
ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਅਨਲਾਕ ਦੇ ਬਾਅਦ ਅੱਜ ਕੋਰੋਨਾ ਵਾਇਰਸ ਦਾ ਸੰਕ੍ਰਮਣ ਫੈਲਦੇ ਹੋਏ 100 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਜਿਨ੍ਹਾਂ 'ਚ 31 ਮਈ ਤੋਂ ਲੈ ਕੇ ਅੱਜ ਤੱਕ ਅੰਮ੍ਰਿਤਸਰ 'ਚ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 5571 ਅਤੇ ਮਰਨ ਵਾਲਿਆਂ ਦੀ ਗਿਣਤੀ 219 ਹੋ ਗਈ ਹੈ ।
GDP ਨੂੰ ਲੈ ਕੇ ਭਗਵੰਤ ਮਾਨ ਨੇ ਕੇਂਦਰ ਵੱਲ ਛੱਡੇ ਟਵਿੱਟਰ ਤੀਰ, ਕੱਢੀ ਮਨ ਦੀ ਭੜਾਸ
ਜਲੰਧਰ— ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮਾਨਸੂਨ ਇਜਲਾਸ 'ਚ ਬੋਲਣ ਦੀ ਰੋਕ 'ਤੇ ਮਾਨ ਨੇ ਇਸ ਤੋਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਆਪਣੀ ਭੜਾਸ ਕੱਢਣੀ ਸ਼ੁਰੂ ਕਰ ਦਿੱਤੀ ਹੈ।
ਸਾਬਕਾ DGP ਨੂੰ ਗ੍ਰਿਫ਼ਤਾਰ ਕਰਨ ਤੇ ਕਰਵਾਉਣ ਵਾਲੇ ਨੂੰ ਬਹਾਦਰੀ ਐਵਾਰਡ ਤੇ ਸੋਨੇ ਦਾ ਤਮਗਾ ਦੇਣ ਦਾ ਐਲਾਨ
ਅੰਮ੍ਰਿਤਸਰ (ਅਣਜਾਣ) : ਦਲ ਖ਼ਾਲਸਾ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਬਹਾਦਰੀ ਐਵਾਰਡ ਅਤੇ ਇਕ ਸੋਨੇ ਦਾ ਤਗਮਾ ਦੇਣ ਦਾ ਐਲਾਨ ਕੀਤਾ ਹੈ।
ਫਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ ਜਾਰੀ, ਪੰਜਾਬ ਪੁਲਸ ਦੇ ਏ.ਐੱਸ.ਆਈ. ਸਣੇ 4 ਲੋਕਾਂ ਦੀ ਮੌਤ
ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ 'ਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦਾ ਇਕ ਏ.ਐੱਸ.ਆਈ. ਵੀ ਸ਼ਾਮਲ ਹੈ।
JEE Main 2020 : NTA ਨੇ ਜਾਰੀ ਕੀਤੀ 'ਆਂਸਰ-ਕੀ', ਜਾਣੋ ਕਦੋਂ ਜਾਰੀ ਹੋਣਗੇ 'ਨਤੀਜੇ'
ਲੁਧਿਆਣਾ (ਵਿੱਕੀ) : ਦੇਸ਼ ਭਰ 'ਚ 1 ਤੋਂ 6 ਸਤੰਬਰ ਵਿਚਕਾਰ ਆਯੋਜਿਤ ਜੇ. ਈ. ਈ. ਮੇਨ-2020 ਪ੍ਰੀਖਿਆ ਦੀ ਆਂਸਰ-ਕੀ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਵੱਲੋਂ ਜਾਰੀ ਕਰ ਦਿੱਤੀ ਗਈ ਹੈ।
ਖਾਲਿਸਤਾਨੀਆਂ ਦੀ ਹਿੱਟ ਲਿਸਟ 'ਤੇ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ, ਦੂਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ
ਖੰਨਾ (ਕਮਲ) : ਸ਼ਿਵ ਸੈਨਾ ਹਿੰਦੋਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਸ਼ਿਵ ਸੈਨਾ ਹਿੰਦੋਸਤਾਨ ਗਰੁੱਪ ਦੇ ਵਟਸਐਪ ਨੰਬਰ ’ਤੇ 2 ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
'ਆਪ' ਦੇ ਆਕਸੀਮੀਟਰਾਂ 'ਤੇ ਸਿਹਤ ਮੰਤਰੀ ਦੀ ਵੱਡੀ ਚਿਤਾਵਨੀ, ਲੋਕਾਂ ਨੂੰ ਕੀਤਾ ਸੁਚੇਤ
ਚੰਡੀਗੜ੍ਹ : ਪੰਜਾਬ 'ਚ ਆਕਸਮੀਟਰਾਂ ਨੂੰ ਵਰਤਣ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਐਲਾਨ ਨੂੰ ਸਿਆਸੀ ਚਾਲ ਕਰਾਰ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਵੱਡੀ ਚਿਤਾਵਨੀ ਦਿੱਤੀ ਹੈ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)