ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Thursday, Sep 10, 2020 - 08:29 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਗਲਵਾਨ ਘਾਟੀ 'ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ
ਚੰਡੀਗੜ੍ਹ: ਗਲਵਾਨ ਘਾਟੀ 'ਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਕਦ ਰਾਸ਼ੀ ਵਜੋਂ 1.92 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ
ਚੰਡੀਗੜ੍ਹ (ਕਮਲ, ਪਰਦੀਪ)— ਬਹੁ ਚਰਚਿਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਦੇ ਮਾਮਲੇ 'ਚ ਹੁਣ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਹੈ। ਫਿਲਹਾਲ ਇਸ ਮਾਮਲੇ 'ਚ ਸੁਣਵਾਈ ਸੋਮਵਾਰ ਨੂੰ ਹੋਣ ਦੀ ਸੰਭਾਵਨਾ ਹੈ।
ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਮਾਨਤਾ ਦੇਣ ਦੀ ਵਿਧੀ ਨੂੰ ਬਣਾਇਆ ਸੁਖਾਲਾ
ਚੰਡੀਗੜ੍ਹ— ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ 'ਚ ਸਕੂਲ ਸਿੱਖਿਆ ਮਹਿਕਮੇ ਵੱਲੋਂ ਆਪਣੀ ਕਾਰਜ ਪ੍ਰਣਾਲੀ ਨੂੰ ਸੁਖਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਆਰੰਭੀ ਮੁਹਿੰਮ ਦੇ ਹੇਠ ਹੁਣ ਪ੍ਰਾਈਵੇਟ ਸਕੂਲਾਂ ਅਤੇ ਸੰਸਥਾਵਾਂ ਲਈ ਮਾਨਤਾ/ਰਜਿਸਟਰੇਸ਼ਨ ਦਾ ਸਰਟੀਫਿਕੇਟ ਜਾਰੀ ਕਰਨ ਦੀ ਵਿਧੀ ਨੂੰ ਵੀ ਸੁਖਾਲਾ ਬਣਾ ਦਿੱਤਾ ਹੈ।
ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ
ਜਲੰਧਰ (ਵਿਕਰਮ)— ਬੀਤੇ ਦਿਨੀਂ ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਜਲੰਧਰ ਦੀ 15 ਸਾਲਾ ਕੁਸੁਮ ਨੂੰ ਡਿਪਟੀ ਕਮਿਸ਼ਨਰ ਘਨਸ਼ਾਨ ਥੋਰੀ ਨੇ ਅੱਜ ਉਸ ਨੂੰ ਸਨਮਾਨਤ ਕਰਦੇ ਹੋਏ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ। ਕੁਸੁਮ ਅੱਜ ਆਪਣੇ ਪਿਤਾ ਸਾਧੂ ਰਾਮ ਅਤੇ ਮਾਂ ਦੇ ਨਾਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੀ, ਜਿੱਥੇ ਡੀ. ਸੀ. ਵੱਲੋਂ ਉਸ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ, ਫਿਰ ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 8500 ਤੋਂ ਪਾਰ
ਜਲੰਧਰ (ਰੱਤਾ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਕੋਰੋਨਾ ਦੇ ਵੱਡੀ ਗਿਣਤੀ 'ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਲੰਧਰ ਜ਼ਿਲ੍ਹੇ 'ਚ ਵੀਰਵਾਰ ਨੂੰ ਜਿੱਥੇ 85 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ 3 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਵੀ ਜਾ ਚੁੱਕੇ ਹਨ।
ਖੇਡ ਜਗਤ ਨੂੰ ਵੱਡਾ ਝਟਕਾ, ਹੁਣ ਇਸ 28 ਸਾਲਾ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ
ਦਸੂਹਾ : ਖੇਡ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ 28 ਸਾਲਾ ਕਬੱਡੀ ਖਿਡਾਰੀ ਗਗਨਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਿਆ ਹੈ। ਦੱਸ ਦੇਈਏ ਕਿ ਗਗਨਦੀਪ ਸਿੰਘ ਇਸ ਸਮੇਂ ਨਿਊਜ਼ੀਲੈਂਡ ਵਿਚ ਸੀ ਅਤੇ ਉਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ।
ਬੱਬਰ ਖਾਲਸਾ ਦੇ ਗ੍ਰਿਫ਼ਤਾਰ ਅੱਤਵਾਦੀਆਂ ਨੇ ਕੀਤੇ ਵੱਡੇ ਖ਼ੁਲਾਸੇ, ਨਿਸ਼ਾਨੇ 'ਤੇ ਸੀ ਕਾਂਗਰਸੀ ਆਗੂ
ਖੰਨਾ (ਕਮਲ) : ਦਿੱਲੀ ਪੁਲਸ ਵੱਲੋਂ ਰਾਜਧਾਨੀ 'ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁੱਛਗਿਛ ਦੌਰਾਨ ਦੋਹਾਂ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏਹਨ। ਦੋਵੇਂ ਲੋੜੀਂਦੇ ਅੱਤਵਾਦੀ ਭੁਪਿੰਦਰ ਉਰਫ਼ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਤੋਂ ਪੁੱਛਗਿਛ ਦੇ ਦੌਰਾਨ ਖ਼ੁਲਾਸਾ ਹੋਇਆ ਹੈ।
ਪੰਜਾਬ 'ਚ ਮਾਰੂ ਹੋਇਆ 'ਕੋਰੋਨਾ', ਮੌਤ ਦਰ ਦੇ ਮਾਮਲੇ 'ਚ ਮਹਾਰਾਸ਼ਟਰ ਨੂੰ ਵੀ ਛੱਡਿਆ ਪਿੱਛੇ
ਲੁਧਿਆਣਾ : ਪੰਜਾਬ 'ਚ ਕੋਰੋਨਾ ਲਾਗ ਦੀ ਬਿਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ ਅਤੇ ਰੋਜ਼ਾਨਾ ਇਸ ਕਾਰਨ ਵੱਡੀ ਗਿਣਤੀ 'ਚ ਲੋਕਾਂ ਦੀ ਮੌਤ ਹੋ ਰਹੀ ਹੈ। ਕੋਰੋਨਾ ਕਾਰਨ ਮੌਤਾਂ ਦੀ ਦਰ ਮਾਮਲੇ 'ਚ ਪੰਜਾਬ ਪੂਰੇ ਦੇਸ਼ 'ਚੋਂ ਅੱਗੇ ਨਿਕਲ ਗਿਆ ਹੈ। ਬੁੱਧਵਾਰ ਨੂੰ ਇਸ ਮਾਮਲੇ 'ਚ ਪੰਜਾਬ ਨੇ ਮਹਾਰਾਸ਼ਟਰ ਅਤੇ ਗੁਜਰਾਤ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
PSEB : ਸਾਲ 2004 ਤੋਂ ਰੀ-ਅਪੀਅਰ/ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਮਿਲਿਆ ਸੁਨਹਿਰੀ ਮੌਕਾ
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ (ਸਮੇਤ ਓਪਨ ਸਕੂਲ) ਦੇ ਮਾਰਚ-2004 ਅਤੇ ਉਸ ਤੋਂ ਬਾਅਦ ਪ੍ਰੀਖਿਆ ਦੇਣ ਵਾਲੇ ਅਜਿਹੇ ਪ੍ਰੀਖਿਆਰਥੀ ਜਿਨ੍ਹਾਂ ਦਾ ਨਤੀਜਾ ਰੀ-ਅਪੀਅਰ ਜਾਂ ਕੰਪਾਰਟਮੈਂਟ ਸੀ ਅਤੇ ਉਹ ਮਿਲੇ ਮੌਕਿਆਂ 'ਚ ਪ੍ਰੀਖਿਆ ਪਾਸ ਨਹੀਂ ਕਰ ਸਕੇ, ਨੂੰ ਪ੍ਰੀਖਿਆ ਪਾਸ ਕਰਨ ਲਈ ਇਕ ਉਚੇਚਾ ਮੌਕਾ (ਸੁਨਹਿਰਾ ਮੌਕਾ) ਪ੍ਰਦਾਨ ਕੀਤਾ ਗਿਆ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ ਅਹਿਮ ਫ਼ੈਸਲੈ ਲਿਆ ਹੈ। ਇਸ ਮੁਤਾਬਕ ਸਰਕਾਰੀ ਸਕੂਲਾਂ 'ਚ ਦਾਖ਼ਲਾ ਲੈਂਦੇ ਸਮੇਂ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਦੇਣ ਦੀ ਲੋੜ ਨਹੀਂ ਪਵੇਗੀ।
'ਆਕਸੀਮੀਟਰ ਮੁਹਿੰਮ' ਸਬੰਧੀ 'ਆਪ' ਦਾ ਸਿਹਤ ਮੰਤਰੀ 'ਤੇ ਵੱਡਾ ਵਾਰ, ਦਿੱਤਾ ਮੋੜਵਾਂ ਜਵਾਬ
ਮੋਹਾਲੀ (ਨਿਆਮੀਆਂ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ‘ਆਪ’ ਦੀ ਆਕਸੀਮੀਟਰ ਮੁਹਿੰਮ ਬਾਰੇ ਕੀਤੀਆਂ ਟਿੱਪਣੀਆਂ ਦਾ ਸਖ਼ਤ ਸ਼ਬਦਾਂ ’ਚ ਮੋੜਵਾਂ ਜਵਾਬ ਦਿੱਤਾ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)