ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

09/12/2020 8:34:29 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ 'ਚ ਸ਼ੁਰੂ ਹੋਈ 'ਸਮਾਰਟ ਰਾਸ਼ਨ ਕਾਰਡ' ਯੋਜਨਾ, ਕੈਪਟਨ ਨੇ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਭਰ 'ਚ 1.41 ਕਰੋੜ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਾਲੀ 'ਸਮਾਰਟ ਰਾਸ਼ਨ ਕਾਰਡ' ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ, ਜਿਸ ਤਹਿਤ ਕੌਮੀ ਖ਼ੁਰਾਕ ਸੁਰੱਖਿਆ ਐਕਟ (ਐਨ. ਐਫ. ਐਸ. ਏ.) ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ 'ਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en 

ਪੰਜਾਬ 'ਚ ਸ਼ਨੀਵਾਰ ਨੂੰ ਵੀ ਕੋਰੋਨਾ ਦੇ ਵੱਡੀ ਮਾਤਰਾ 'ਚ ਮਾਮਲੇ ਆਏ ਸਾਹਮਣੇ, 76 ਮਰੀਜ਼ਾਂ ਦੀ ਹੋਈ ਮੌਤ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਸ਼ਨੀਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 2441 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 76 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 77057 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 2288 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਜਲੰਧਰ: 3 ਸਾਲਾ ਬੱਚੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਲੰਧਰ (ਮਹੇਸ਼)— ਜਲੰਧਰ ਕੈਂਟ ਵਿਖੇ 3 ਸਾਲਾ ਬੱਚੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਮਾਂ ਵੱਲੋਂ ਅਜਿਹਾ ਖ਼ੌਫ਼ਨਾਕ ਕਦਮ ਚੁੱਕ ਲਿਆ ਗਿਆ, ਜਿਸ ਨੂੰ ਵੇਖ ਸਭ ਦੇ ਹੋਸ਼ ਉੱਡ ਗਏ।

ਹੈੱਡ ਕਾਂਸਟੇਬਲ ਨੇ ਸੜਕ ਵਿਚਾਲੇ ਖੜ੍ਹੀ ਕੀਤੀ ਕਾਰ, ਫਿਰ ਜੋ ਕੀਤਾ ਦੇਖ ਸਾਰਿਆਂ ਦੇ ਸੁੱਕੇ ਸਾਹ
ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਪੁਲਸ ਦੇ ਕਾਰਨਾਮੇ ਆਏ ਦਿਨ ਚਰਚਾ ਦਾ ਵਿਸ਼ਾ ਬਣ ਰਹੇ ਹਨ। ਵੀਰਵਾਰ ਨੂੰ ਦਿਨ 'ਚ ਜਿੱਥੇ ਸੈਕਟਰ-17 'ਚ ਇਕ ਏ. ਐੱਸ. ਆਈ. ਨੇ ਲੋਕਾਂ ਦੀਆਂ ਗੱਡੀਆਂ ਦੇ ਵਾਈਪਰ ਤੋੜੇ ਅਤੇ ਮੋਬਾਇਲ ਖੋਹੇ, ਉੱਥੇ ਹੀ ਸ਼ਾਮ ਨੂੰ ਇਕ ਹੈੱਡ ਕਾਂਸਟੇਬਲ ਨੇ ਸੜਕ ਵਿਚਕਾਰ ਗੱਡੀ ਖੜੀ ਕਰ ਦਿੱਤੀ ਅਤੇ ਉਸ ਨੂੰ ਗੱਡੀ ਹਟਾਉਣ ਲਈ ਕਿਹਾ ਤਾਂ ਉਹ ਨੌਜਵਾਨਾਂ ਦੇ ਪਿੱਛੇ ਹਾਕੀ ਲੈ ਕੇ ਦੌੜ ਪਿਆ।

ਸਾਬਕਾ DGP ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ, ਗੈਰ-ਜ਼ਮਾਨਤੀ ਵਾਰੰਟ ਜਾਰੀ
ਮੋਹਾਲੀ : ਬਹੁ ਚਰਿਚਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਕੇ 25 ਸਤੰਬਰ ਤੱਕ ਅਦਾਲਤ 'ਚ ਪੇਸ਼ ਕੀਤਾ ਜਾਵੇ।

ਜਲੰਧਰ ’ਚ ਬੇਕਾਬੂ ਕੋਰੋਨਾ, 313 ਨਵੇਂ ਮਾਮਲਿਆਂ ਦੀ ਪੁਸ਼ਟੀ, 11 ਦੀ ਮੌਤ
ਜਲੰਧਰ (ਰੱਤਾ) : ਪੰਜਾਬ ’ਚ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲੇ ਪ੍ਰਸ਼ਾਸਨ ਅਤੇ ਲੋਕਾਂ ਦੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਰੋਜ਼ਾਨਾ ਵੱਡੀ ਗਿਣਤੀ ’ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ’ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਜਾਣੋ ਕੌਣ ਹਨ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਹਰੀਸ਼ ਰਾਵਤ
ਜਲੰਧਰ (ਵੈੱਬ ਡੈਸਕ) : ਕਾਂਗਰਸ ਵਿਚ ਚਿੱਠੀ ਬੰਬ ਦੇ ਲਗਭਗ ਇਕ ਮਹੀਨੇ ਬਾਅਦ ਹਾਈਕਮਾਨ ਵਲੋਂ ਪਾਰਟੀ 'ਚ ਵੱਡਾ ਫੇਰ-ਬਦਲ ਕੀਤਾ ਗਿਆ ਹੈ। ਇਸ ਫੇਰ ਬਦਲ ਦਾ ਸੇਕ ਪੰਜਾਬ ਕਾਂਗਰਸ ਨੂੰ ਵੀ ਲੱਗਾ ਹੈ। ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰ ਦੀ ਅਹੁਦੇ ਤੋਂ ਛੁੱਟੀ ਕਰਕੇ ਉਨ੍ਹਾਂ ਦੀ ਜਗ੍ਹਾ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। 

ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਮੁੜ ਆਈ ਪਾਜ਼ੇਟਿਵ
ਸੰਗਰੂਰ (ਸਿੰਗਲਾ): ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ ਦਿੱਲੀ ਵਿਖੇ ਹੀ ਆਪਣੀ ਰਿਹਾਇਸ਼ ਤੇ ਇਕਾਂਤਵਾਸ ਹਨ। 

ਫਿਰੋਜ਼ਪੁਰ: ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫ਼ਲਤਾ, ਭਾਰੀ ਮਾਤਰਾ 'ਚ ਹਥਿਆਰਾਂ ਦਾ ਜ਼ਖੀਰਾ ਬਰਾਮਦ
ਫਿਰੋਜ਼ਪੁਰ (ਸੁਨੀਲ ਨਾਗਪਾਲ, ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ 'ਤੇ ਬੀ.ਐੱਸ.ਐੱਫ ਨੇ ਪਾਕਿਸਤਾਨ ਵਲੋਂ ਭੇਜਿਆ ਗਿਆ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ ਅਤੇ ਸਮਾਚਾਰ ਲਿਖੇ ਜਾਣ ਤੱਕ ਅਜੇ ਵੀ ਬੀ.ਐੱਸ.ਐੱਫ ਜਵਾਨਾਂ ਦੀ ਸਰਚ ਮੁਹਿੰਮ ਜਾਰੀ ਹੈ।

ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ
ਜਲੰਧਰ ( ਵਿਸ਼ੇਸ਼)— ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਹਰੀਸ਼ ਰਾਵਤ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ।

ਪੰਜਾਬ 'ਚ 'ਕੋਰੋਨਾ' ਨੂੰ ਲੈ ਕੇ 'ਕੈਪਟਨ' ਦੀ ਨੌਜਵਾਨਾਂ ਨੂੰ ਖ਼ਾਸ ਅਪੀਲ, ਜਾਣੋ ਕੀ ਬੋਲੇ
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ ਵੱਧ ਰਹੀਆਂ ਮੌਤਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਅਜਿਹੀ ਕੋਈ ਵੀ ਪੋਸਟ ਪਾਉਣ ਜਾਂ ਅੱਗੇ ਭੇਜਣ ਤੋਂ ਪਹਿਲਾਂ 10 ਵਾਰ ਸੋਚਣ ਕਿਉਂਕਿ ਕਿਸੇ ਵੀ ਤਰ੍ਹਾਂ ਦਾ ਗ਼ੈਰ-ਜ਼ਿੰਮੇਵਾਰਾਨਾ ਕਦਮ ਉਨ੍ਹਾਂ ਦੇ ਭਵਿੱਖ ’ਤੇ ਪ੍ਰਭਾਵ ਪਾ ਸਕਦਾ ਹੈ।

ਚੰਡੀਗੜ੍ਹ ਵਾਸੀਆਂ ਲਈ ਖ਼ੁਸ਼ਖ਼ਬਰੀ, ਵੀਕੈਂਡ 'ਤੇ ਲੈ ਸਕੋਗੇ ਖੂਬਸੂਰਤ 'ਸੁਖਨਾ' ਦਾ ਸੁੱਖ
ਚੰਡੀਗੜ੍ਹ (ਰਾਜਿੰਦਰ) : ਵੀਕੈਂਡ ’ਤੇ ਸੁਖਨਾ ਝੀਲ ’ਤੇ ਲੱਗੀ ਰੋਕ ਪ੍ਰਸ਼ਾਸਨ ਨੇ ਹਟਾ ਦਿੱਤੀ ਹੈ। ਹੁਣ ਲੋਕ ਸ਼ਨੀਵਾਰ ਅਤੇ ਐਤਵਾਰ ਨੂੰ ਸੁਖਨਾ ਦਾ ਸੁੱਖ ਲੈ ਸਕਣਗੇ। ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਸ਼ੁੱਕਰਵਾਰ ਨੂੰ ਜਾਰੀ ਹੁਕਮਾਂ 'ਚ ਕਿਹਾ ਕਿ ਲੋਕਾਂ ਨੂੰ ਮਾਸਕ ਲਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਇਸ ਦੌਰਾਨ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ ’ਤੇ ਕਾਰਵਾਈ ਕੀਤੀ ਜਾਵੇਗੀ। 


Bharat Thapa

Content Editor

Related News