ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Wednesday, Sep 16, 2020 - 09:03 PM (IST)

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੈਪਟਨ ਵੱਲੋਂ 'ਕਿਸਾਨਾਂ' ਖਿਲਾਫ਼ ਦਰਜ ਕੇਸ ਵਾਪਸ ਲੈਣ ਦਾ ਐਲਾਨ, ਕੀਤੀ ਖ਼ਾਸ ਅਪੀਲ
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਰੋਸ-ਪ੍ਰਦਰਸ਼ਨਾਂ 'ਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ-144 ਦੀ ਉਲੰਘਣਾ ਕੀਤੀ ਜਾਵੇ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2717 ਨਵੇਂ ਮਾਮਲੇ ਆਏ ਸਾਹਮਣੇ, 78 ਦੀ ਹੋਈ ਮੌਤ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਬੁੱਧਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 2717 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 78 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। 

ਖੇਤੀ ਆਰਡੀਨੈਂਸ ‘ਤੇ ਮੰਤਰੀ ਰੰਧਾਵਾ ਦਾ ਵੱਡੇ ਬਾਦਲ ਨੂੰ ਲਿਖਤੀ ਮਿਹਣਾ
ਚੰਡੀਗੜ੍ਹ : ਕੇਂਦਰ ਦੇ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੇਂਦਰ ਦੇ ਇਸ ਆਰਡੀਨੈਂਸ ਕਰਕੇ ਬਾਦਲ ਧੜਾ ਵੀ ਪੂਰੀ ਤਰ੍ਹਾਂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਿਆ ਹੈ। ਇਸ ਸਭ ਦੇ ਦਰਮਿਆਨ ਪੰਜਾਬ ਦੇ ਜੇਲ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮਿਹਣਿਆਂ ਭਰੀ ਚਿੱਠੀ ਲਿੱਖੀ ਹੈ। 

ਕੋਰੋਨਾ ਆਫ਼ਤ ਦੌਰਾਨ ਆਸ਼ਾ ਵਰਕਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕੋਵਿਡ-19 ਨਾਲ ਸਬੰਧਤ ਕਾਰਜਾਂ ਲਈ ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟਸ (ਆਸ਼ਾ) ਨੂੰ 1500 ਰੁਪਏ ਦਾ ਵਾਧੂ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਹੈ। 

ਖੇਤੀ ਆਰਡੀਨੈਂਸਾਂ 'ਤੇ ਜਾਖੜ ਦੀ ਕੇਂਦਰ ਨੂੰ ਚਿਤਾਵਨੀ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 11 ਮੈਂਬਰੀ ਵਫ਼ਦ ਨਾਲ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੁੱਧ ਉਨ੍ਹਾਂ ਨੇ ਇਹ ਮੰਗ ਪੱਤਰ ਰਾਸ਼ਟਰਪਤੀ ਦੇ ਨਾਂ 'ਤੇ ਰਾਜਪਾਲ ਨੂੰ ਦਿੱਤਾ ਹੈ।

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਨੂੰਹ ਤੇ ਵਿਧਾਇਕ ਕੋਟਲੀ ਦੀ ਮਾਤਾ ਦਾ ਦਿਹਾਂਤ
ਦੋਰਾਹਾ (ਸੁਖਵੀਰ, ਵਿਨਾਇਕ) : ਮਰਹੂਮ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਦੇ ਸਪੁੱਤਰ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਦੀ ਸੁਪਤਨੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਦਵਿੰਦਰ ਕੌਰ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। 

ਵੱਡੀ ਖ਼ਬਰ : ਹਰਸਿਮਰਤ ਬਾਦਲ ਦੇ ਸਕਦੇ ਹਨ ਕੇਂਦਰੀ ਵਜ਼ੀਰੀ ਤੋਂ ਅਸਤੀਫ਼ਾ!
ਜਲੰਧਰ (ਵੈੱਬ ਡੈਸਕ) : ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਦੀ ਸਿਆਸਤ ਭਖੀ ਹੋਈ ਹੈ, ਉਥੇ ਪੰਜਾਬ 'ਚ ਅਕਾਲੀ ਦਲ ਦੇ ਅੰਦਰ ਵੀ ਸਭ ਸੁੱਖ-ਸਾਂਦ ਨਹੀਂ ਜਾਪ ਰਿਹਾ। ਖ਼ਬਰਾਂ ਆ ਰਹੀਆਂ ਹਨ ਕਿ ਪਾਰਟੀ ਦੇ ਬਹੁ-ਗਿਣਤੀ ਨੇਤਾ ਜੋ ਖੇਤੀ ਬਿੱਲਾਂ ਦੇ ਖ਼ਿਲਾਫ਼ ਹਨ, ਉਨ੍ਹਾਂ ਸੁਖਬੀਰ ਸਿੰਘ ਬਾਦਲ ਸਾਹਮਣੇ ਵੀ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਅਤੇ ਅਪੀਲ ਕੀਤੀ ਕਿ ਸਾਨੂੰ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ।

ਰਾਹਤ ਭਰੀ ਖ਼ਬਰ : ਚੰਡੀਗੜ੍ਹ ਤੋਂ ਪੰਜਾਬ-ਹਰਿਆਣਾ ਲਈ ਬੱਸਾਂ ਚੱਲਣੀਆਂ ਸ਼ੁਰੂ
ਚੰਡੀਗੜ੍ਹ (ਵਿਜੇ) : ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀਆਂ ਬੱਸਾਂ ਇਕ ਵਾਰ ਫਿਰ ਤੋਂ ਬੁੱਧਵਾਰ ਨੂੰ ਲੰਬੇ ਰੂਟ ਲਈ ਰਵਾਨਾ ਹੋਣਗੀਆਂ। ਕੋਰੋਨਾ ਵਾਇਰਸ ਦੀ ਲਾਗ ਵੱਧਣ ਦੇ ਬਾਵਜੂਦ ਸੀ. ਟੀ. ਯੂ. ਨੇ ਇਹ ਫ਼ੈਸਲਾ ਲਿਆ ਹੈ। ਹਾਲਾਂਕਿ ਅਜੇ ਕੋਈ ਵੀ ਬੱਸ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਰਵਾਨਾ ਨਹੀਂ ਹੋਵੇਗੀ।

ਵੱਡੀ ਖ਼ਬਰ: ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ ਪੁਲਸ ਹੱਥ ਲੱਗੀ ਸਫ਼ਲਤਾ, 3 ਦੋਸ਼ੀ ਗ੍ਰਿਫਤਾਰ
ਸਪੋਰਟਸ ਡੈਸਕ : ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਕੇਸ ਵਿਚ ਪੁਲਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਕੇਸ ਹੱਲ ਕਰਦੇ ਹੋਏ ਲੁੱਟ-ਖੋਹ ਕਰਨ ਵਾਲੀ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮਾਨਸੂਨ ਸੈਸ਼ਨ: ਰਾਜ ਸਭਾ 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਬੋਲੇ ਪ੍ਰਤਾਪ ਬਾਜਵਾ
ਨਵੀਂ ਦਿੱਲੀ (ਭਾਸ਼ਾ)— ਰਾਜ ਸਭਾ ਵਿਚ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਬਣਾਏ ਜਾਣ ਦੀ ਮੰਗ ਕੀਤੀ ਗਈ। ਸਿਫਰ ਕਾਲ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਭਾਸ਼ਾ ਦਾ ਮੁੱਦਾ ਚੁੱਕਿਆ। 

ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦਿਹਾਂਤ
ਟਾਂਡਾ (ਮੋਮੀ)— ਕੌਮ ਦੇ ਬਹੁਤ ਹੀ ਹਰਮਨ ਪਿਆਰੇ ਗੁਰੂ ਦੇ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਸਦੀਵੀ ਵਿਛੋੜਾ ਦੇ ਗਏ ਹਨ। ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਜਨਮ 4 ਦਸੰਬਰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ।

ਖੇਤੀ ਬਿੱਲਾਂ 'ਤੇ ਪੰਜਾਬ ਦੀ ਸਿਆਸਤ 'ਚ ਉਬਾਲ, ਰਾਜਪਾਲ ਨੂੰ ਮਿਲਣ ਪੁੱਜੇ 'ਕੈਪਟਨ' ਅਕਾਲੀ ਦਲ 'ਤੇ ਵਰ੍ਹੇ
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਦੇ ਮਾਮਲੇ 'ਚ ਪੰਜਾਬ ਦੀ ਸਿਆਸਤ ਇਸ ਵੇਲੇ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ। 

ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਣ ਹੋਈ 10 ਲੋਕਾਂ ਦੀ ਮੌਤ, 198 ਨਵੇਂ ਮਰੀਜ਼ਾਂ ਦੀ ਪੁਸ਼ਟੀ
ਜਲੰਧਰ,(ਰੱਤਾ) : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਜ਼ਿਲ੍ਹੇ ਅੰਦਰ ਕੋਰੋਨਾ ਦੇ ਵੱਡੀ ਗਿਣਤੀ 'ਚ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ 'ਚ ਅੱਜ 198 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 10 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


author

Bharat Thapa

Content Editor

Related News