ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Saturday, Aug 29, 2020 - 08:10 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਪੰਜਾਬ ਦੇ ਕਾਮਿਆਂ ਲਈ ਵੱਡੀ ਖ਼ੁਸ਼ਖ਼ਬਰੀ, ਨੌਕਰੀ ਖ਼ੁੱਸਣ 'ਤੇ ਵੀ ਮਿਲੇਗੀ 3 ਮਹੀਨਿਆਂ ਦੀ 'ਤਨਖਾਹ'
ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਵਿਧਾਨ ਸਭਾ 'ਚ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ 'ਤੇ ਬੁਲਾਏ ਗਏ ਇਕ ਰੋਜ਼ਾ ਇਜਲਾਸ ਦੌਰਾਨ ਸਰਬ ਸੰਮਤੀ ਨਾਲ 7 ਬਿੱਲ ਪਾਸ ਕੀਤੇ ਗਏ, ਜਿਨ੍ਹਾਂ 'ਚ 'ਕੰਟਰੈਕਟਰ ਲੇਬਰ (ਰੈਗੂਲੇਸ਼ਨ ਐਂਡ ਐਬਲੀਸ਼ਨ) ਪੰਜਾਬ ਸੋਧ ਬਿੱਲ-2020' ਨੂੰ ਪ੍ਰਵਾਨਗੀ ਦਿੱਤੀ ਗਈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani
ਇਸ ਹਫ਼ਤੇ ਨਹੀਂ ਹੋਵੇਗਾ #AskCaptain ਲਾਈਵ ਪ੍ਰੋਗਰਾਮ
ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਇਜਲਾਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 7 ਦਿਨਾਂ ਲਈ ਇਕਾਂਤਵਾਸ 'ਚ ਚਲੇ ਗਏ ਹਨ। ਇਸ ਦੇ ਚੱਲਦੇ ਇਸ ਹਫ਼ਤੇ ਹੋਣ ਵਾਲਾ ਪ੍ਰੋਗਰਾਮ #ਆਸਕਕੈਪਟਨ ਲਾਈਵ ਪ੍ਰੋਗਰਾਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਆਪਣੇ ਫੇਸਬੁਕ ਖਾਤੇ 'ਤੇ ਦਿੱਤੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿਧਾਨ ਦੇ ਸੈਸ਼ਨ ਦੌਰਾਨ ਮੈਂ ਆਪਣੇ ਕੁਝ ਵਿਧਾਇਕਾਂ ਦੇ ਸੰਪਰਕ ਵਿਚ ਆਇਆ ਸੀ ਜੋ ਬਾਅਦ ਵਿਚ ਕੋਰੋਨਾ ਪਾਜ਼ੇਟਿਵ ਪਾਏ ਗਏ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 316 ਨਵੇਂ ਮਾਮਲਿਆਂ ਦੀ ਪੁਸ਼ਟੀ, 20 ਦੀ ਮੌਤ
ਲੁਧਿਆਣਾ,(ਸਹਿਗਲ)- ਪੰਜਾਬ 'ਚ ਜਿਥੇ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਉਥੇ ਹੀ ਲੁਧਿਆਣਾ ਜ਼ਿਲ੍ਹਾ 'ਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਲ੍ਹੇ 'ਚ ਅੱਜ ਵੀ ਕੋਰੋਨਾ ਦੇ 316 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਮਰੀਜ਼ਾਂ ਦੀ ਮੌਤ ਹੋਈ ਹੈ।
ਇਕ ਦਿਨ ਦੇ ਇਜਲਾਸ ਨੂੰ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਦੱਸਿਆ ਸਿਰਫ ਡਰਾਮਾ
ਜਲੰਧਰ— ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕਰਵਾਏ ਗਏ ਇਕ ਦਿਨ ਦੇ ਮਾਨਸੂਨ ਇਜਲਾਸ ਨੂੰ ਆਮ ਆਦਮੀ ਪਾਰਟੀ ਨੇ ਡਰਾਮਾ ਕਰਾਰ ਦਿੱਤਾ ਹੈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦੇ ਹੋਏ 'ਆਪ' ਵਿਧਾਇਕਾ ਅਤੇ ਸੀਨੀਅਰ ਆਗੂ ਬਲਜਿੰਦਰ ਕੌਰ ਨੇ ਪੰਜਾਬ ਵਿਧਾਨ ਸਭਾ ਦੇ ਇਕ ਦਿਨ ਦੇ ਮਾਨਸੂਨ ਇਜਲਾਸ 'ਤੇ ਆਪਣਾ ਪ੍ਰਤੀਕਰਮ ਦਿੰਦੇ ਕਿਹਾ ਕਿ ਇਸ ਵਾਰ ਤਾਂ ਬਿਲਕੁਲ ਹੀ ਸਰਕਾਰ ਨੇ ਇਕ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਹੀ ਸਿਰਫ ਅੱਧੇ ਦਿਨ ਦਾ ਸੈਸ਼ਨ ਰੱਖਿਆ ਸੀ, ਜੋਕਿ ਮਹਿਜ਼ ਇਕ ਡਰਾਮਾ ਹੀ ਸੀ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ: ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 6200 ਤੋਂ ਪਾਰ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਤੋਂ ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਪਾਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ਾਮ ਤੱਕ ਕੁੱਲ 164 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਨਵ ਪਾਈ ਗਈ।
ਬਰਗਾੜੀ ਅਤੇ ਐੱਸ. ਐੱਫ. ਜੇ. 'ਤੇ ਖੁੱਲ੍ਹ ਕੇ ਬੋਲੇ ਜਥੇਦਾਰ, ਦਿੱਤਾ ਵੱਡਾ ਬਿਆਨ
ਬਠਿੰਡਾ : ਬਰਗਾੜੀ ਮਾਮਲੇ 'ਤੇ ਚੱਲ ਰਹੀ ਜਾਂਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ। ਜਥੇਦਾਰ ਦਾ ਕਹਿਣਾ ਹੈ ਕਿ ਜਿਹੜਾ ਮਾਮਲਾ ਸਿਆਸਤ ਵਿਚ ਉਲਝ ਜਾਵੇ, ਉਸ ਮਾਮਲੇ ਵਿਚ ਫਿਰ ਇਨਸਾਫ਼ ਦੀ ਗੁੰਜਾਇਸ਼ ਨਹੀਂ ਰਹਿ ਜਾਂਦੀ।
ਫੈਕਟਰੀ ਅੰਦਰ ਚੱਲਦੀ ਭੱਠੀ 'ਚ ਵੱਡਾ ਧਮਾਕਾ, ਹਾਦਸੇ ਦਾ ਮੰਜ਼ਰ ਦੇਖ ਛਿੜ ਜਾਵੇਗੀ ਕੰਬਣੀ
ਮੰਡੀ ਗੋਬਿੰਦਗੜ੍ਹ (ਜਗਦੇਵ) : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਇਕ ਫੈਕਟਰੀ ਅੰਦਰ ਸ਼ਨੀਵਾਰ ਨੂੰ ਚੱਲਦੀ ਭੱਠੀ 'ਚ ਅਚਾਨਕ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਉੱਥੇ ਕੰਮ ਕਰਦੇ 10 ਦੇ ਕਰੀਬ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ।
ਲੁਧਿਆਣਾ ਦੇ ਮੁਕਾਬਲੇ ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਰਫ਼ਤਾਰ ਦੁੱਗਣੀ, ਸਾਹਮਣੇ ਆਈ ਹੈਰਾਨ ਕਰਦੀ ਰਿਪੋਰਟ
ਜਲੰਧਰ— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਆਪਣਾ ਭਿਆਨਕ ਰੂਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਕ ਪਾਸੇ ਜਿੱਥੇ ਪੰਜਾਬ 'ਚ ਵੱਖ-ਵੱਖ ਜ਼ਿਲ੍ਹਿਆਂ 'ਚੋਂ ਕੋਰੋਨਾ ਵਾਇਰਸ ਦੇ ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।
ਪੰਜਾਬ ਵਿਧਾਨ ਸਭਾ 'ਚ 'ਕਲੀਨਿਕਲ ਅਸਟੈਬਲਿਸ਼ਮੈਂਟ' ਬਿੱਲ ਪਾਸ, ਜਾਣੋ ਕੀ ਹੈ ਖ਼ਾਸੀਅਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਇਜਲਾਸ ਦੀ ਕਾਰਵਾਈ ਦੌਰਾਨ ਸ਼ੁੱਕਰਵਾਰ ਨੂੰ 'ਪੰਜਾਬ ਕਲੀਨਿਕਲ ਅਸਟੈਬਲਿਸ਼ਮੈਂਟ' (ਰਜਿਸਟਰੇਸ਼ਨ ਅਤੇ ਰੈਗੂਲੇਸ਼ਨ) ਬਿੱਲ-2020 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਵਿਧਾਨ ਸਭਾ 'ਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪੇਸ਼ ਕੀਤਾ ਗਿਆ।
ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦਾ ਦਿਹਾਂਤ
ਜਲੰਧਰ (ਅਵਤਾਰ) — ਪੰਜਾਬ ਦਾ ਪ੍ਰਸਿੱਧ ਬਾਡੀ ਬਿਲਡਰ ਤੇ ਨੌਜਵਾਨ ਪੀੜ੍ਹੀ ਨੂੰ ਜਿਮ ਲਈ ਉਤਸ਼ਾਹਿਤ ਕਰਨ ਵਾਲੇ ਸਤਨਾਮ ਖੱਟੜਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ, ਜਿਸ ਤੋਂ ਬਾਅਦ ਹੁਣ ਫਿੱਟਨੈੱਸ ਇੰਡਸਟਰੀ 'ਚ ਸੋਗ ਦੀ ਲਹਿਰ ਛਾ ਗਈ ਹੈ।
ਕੈਪਟਨ ਦੇ ਜੱਦੀ ਜ਼ਿਲ੍ਹੇ 'ਚ ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਬਕਾਇਆ, ਪੁਲਸ-ਪਾਵਰਕਾਮ 'ਚ ਹੋ ਚੁੱਕੀ ਖਿੱਚੋਤਾਣ
ਪਟਿਆਲਾ (ਪਰਮੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ ’ਚ ਸਰਕਾਰੀ ਮਹਿਕਮਿਆਂ ਵੱਲ 146 ਕਰੋੜ, 77 ਲੱਖ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਬਕਾਇਆ ਖੜ੍ਹੇ ਹਨ। ਪਾਵਰਕਾਮ ਲਈ ਇਹ ਰਾਸ਼ੀ ਬਹੁਤ ਅਹਿਮੀਅਤ ਰੱਖਦੀ ਹੈ।
ਪ੍ਰਧਾਨ ਮੰਤਰੀ ਐਵਾਰਡ ਲਈ ਦੇਸ਼ ਦੇ 12 ਜ਼ਿਲ੍ਹਿਆਂ 'ਚ ਸ਼ਾਮਲ ਹੋਇਆ 'ਜਲੰਧਰ'
ਜਲੰਧਰ (ਚੋਪੜਾ) : ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਯਤਨਾਂ ਸਦਕਾ ਜ਼ਿਲ੍ਹਾ ਜਲੰਧਰ ਲੋਕਾਂ ਨੂੰ ਸੇਵਾਵਾਂ ਦੇਣ ਸਬੰਧੀ ਦੇਸ਼ ਦੇ ਉਨ੍ਹਾਂ 12 ਜ਼ਿਲ੍ਹਿਆਂ ’ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨ ਮੰਤਰੀ ਐਵਾਰਡ ਲਈ ਚੋਣ ਪ੍ਰਕਿਰਿਆ ਚੱਲ ਰਹੀ ਹੈ।