ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Saturday, Sep 05, 2020 - 08:56 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੋਰੋਨਾ ਨਾਲ ਜੁੜੀਆਂ ਅਫਵਾਹਾਂ 'ਤੇ ਬੋਲੇ ਕੈਪਟਨ, ਸਰੀਰ 'ਚੋਂ ਅੰਗ ਕੱਢਣ ਵਾਲੀ ਗੱਲ ਝੂਠ
ਜਲੰਧਰ,(ਵੈਬ ਡੈਸਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕੋਰੋਨਾ ਨਾਲ ਜੁੜੀਆਂ ਫੈਲ ਰਹੀਆਂ ਅਫਵਾਹਾਂ ਨੂੰ ਝੂਠ ਦੱਸਿਆ ਹੈ। ਆਪਣੇ ਫੇਸਬੁੱਕ ਪ੍ਰੋਗਰਾਮ 'ਕੈਪਟਨ ਨੂੰ ਸਵਾਲ' 'ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਜੋ ਕੋਰੋਨਾ ਨਾਲ ਸੰਬੰਧਿਤ ਅਫਵਾਹਾਂ ਫੈਲ ਰਹੀਆਂ ਹਨ, ਉਹ ਬਿਲਕੁਲ ਗਲਤ ਹਨ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਮੁੱਖ ਮੰਤਰੀ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਇਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ
ਚੰਡੀਗਡ਼੍ਹ- ਕੋਵਿਡ ਟੈਸਟਾਂ ਕਰਵਾਉਣ ਲਈ ਉਤਸ਼ਾਹਤ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਗਰੀਬਾਂ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਮੁਫਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਕੀਤਾ ਜਿਹੜੇ ਆਪਣੀ ਰੋਜ਼ਾਨਾ ਦੀ ਦਿਹਾੜੀ ਖੁੰਝ ਜਾਣ ਦੇ ਡਰੋਂ ਟੈਸਟ ਕਰਵਾਉਣ ਤੋਂ ਟਾਲਾ ਵੱਟ ਰਹੇ ਹਨ।
SGPC ਨੇ ਮੰਗੀ ਮੁਆਫ਼ੀ, ਕਿਹਾ ਨਹੀਂ ਖੁਰਦ-ਬੁਰਦ ਹੋਏ ਸਰੂਪ, ਮੁਲਾਜ਼ਮਾਂ ਨੇ ਲਾਲਚ 'ਚ ਕੀਤੀ ਹੇਰਾ-ਫਾਰੀ
ਅੰਮ੍ਰਿਤਸਰ : ਖੁਰਦ-ਬੁਰਦ ਹੋਏ 328 ਪਾਵਨ ਸਰੂਪਾਂ ਦੇ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ।
'ਕੈਪਟਨ' ਦਾ ਕੇਜਰੀਵਾਲ ਨਾਲ ਪਿਆ ਸਿੱਧਾ ਪੇਚਾ, ਖ਼ਰੀਆਂ-ਖ਼ਰੀਆਂ ਸੁਣਾਉਂਦੇ ਦਿੱਤਾ ਠੋਕਵਾਂ ਜਵਾਬ
ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਿੱਧਾ ਪੇਚਾ ਪਾ ਲਿਆ ਹੈ।
ਹੁਣ ਨਹੀਂ ਬਦਲਣਗੀਆਂ ਕੋਰੋਨਾ ਪੀੜਤਾਂ ਦੀਆਂ ਲਾਸ਼ਾਂ; 'ਕੋਵਿਡ' ਦੇ ਦਿਸ਼ਾ-ਨਿਰਦੇਸ਼ਾਂ 'ਚ ਹੋਵੇਗਾ ਇਹ ਬਦਲਾਅ
ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖ਼ਲ ਇਕ ਜਨਹਿਤ ਪਟੀਸ਼ਨ ’ਚ ਦਿੱਤੇ ਸੁਝਾਵਾਂ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰਦੇ ਹੋਏ ਕਿਹਾ ਕਿ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ’ਚ ਸੋਧ ਕੀਤੀ ਜਾ ਰਹੀ ਹੈ
ਜਲੰਧਰ ਜ਼ਿਲ੍ਹੇ 'ਚ ਭਿਆਨਕ ਸਥਿਤੀ 'ਚ 'ਕੋਰੋਨਾ', ਇਕੋ ਦਿਨ 'ਚ 235 ਪਾਜ਼ੇਟਿਵ, 6 ਦੀ ਮੌਤ
ਜਲੰਧਰ (ਰੱਤਾ) : ਪਿਛਲੇ ਕਈ ਮਹੀਨਿਆਂ ਤੋਂ ਜਾਰੀ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਰੁਕਦਾ ਦਿਖਾਈ ਨਹੀਂ ਦੇ ਰਿਹਾ। ਅੱਜ ਸ਼ਨੀਵਾਰ ਨੂੰ ਵੀ 235 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦੋਂਕਿ 6 ਰੋਗੀਆਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
ਪੰਜਾਬ 'ਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ 'ਚ ਵਾਧਾ, ਕੇਂਦਰ ਨੇ ਜਤਾਈ ਚਿੰਤਾ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲਾਂ 'ਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ 'ਚ ਵਾਧਾ ਹੋਣ 'ਤੇ ਚਿੰਤਾ ਜ਼ਾਹਰ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ
ਅੰਮ੍ਰਿਤਸਰ (ਕਮਲ ਕਾਂਸਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ 75 ਸਾਲਾਂ ਦੇ ਸਨ ਅਤੇ ਚੰਡੀਗੜ੍ਹ ਵਿਖੇ ਰਹਿੰਦੇ ਸਨ।
ਫਿਰੋਜ਼ਪੁਰ 'ਚ ਕੋਰੋਨਾ ਦਾ ਤਾਂਡਵ, ਪੰਜਾਬ ਪੁਲਸ ਦੇ ASI ਸਣੇ 4 ਨੇ ਤੋੜਿਆ ਦਮ
ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ 'ਚ ਕੋਰੋਨਾ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਜਿੱਥੇ ਕੋਰੋਨਾ ਵਾਇਰਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉੱਥੇ ਫਿਰੋਜ਼ਪੁਰ 'ਚ ਲਗਾਤਾਰ ਇਸ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ।
ਭਗਵੰਤ ਮਾਨ ਨੇ ਅਰੂਸਾ ਆਲਮ ਨੂੰ ਲੈ ਕੇ ਕੈਪਟਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ, ਕੀਤੀ ਇਹ ਮੰਗ
ਪਟਿਆਲਾ (ਜੋਸਨ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਿੱਤਰ ਬੀਬੀ ਅਰੂਸਾ ਆਲਮ ਦੀ ਦੋਸਤੀ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਭਾਰਤੀ ਵਿਦੇਸ਼ ਮੰਤਰਾਲੇ ਤੋਂ ਅਰੂਸਾ ਆਲਮ ਦੇ ਭਾਰਤੀ ਵੀਜ਼ੇ ਦੇ ਸਟੇਟਸ ਬਾਰੇ ਪੁੱਛਿਆ ਹੈ।