ਅਗਲੇ ਮਹੀਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਹੋਵੇਗਾ 'ਸੁੰਨਸਾਨ', ਜਾਣੋ ਕੀ ਹੈ ਵਜ੍ਹਾ
Thursday, Oct 27, 2022 - 03:17 PM (IST)
ਜਲੰਧਰ (ਧਵਨ) : ਕੇਂਦਰੀ ਚੋਣ ਕਮਿਸ਼ਨ ਵੱਲੋਂ ਅਗਲੇ ਦਿਨਾਂ ’ਚ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤੇ ਜਾਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਮੰਤਰੀ ਗੁਜਰਾਤ ਲਈ ਰਵਾਨਾ ਹੋਣਗੇ। ਕੇਂਦਰੀ ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਐਲਾਨ ਨਵੰਬਰ ਦੇ ਪਹਿਲੇ ਹਫ਼ਤੇ ’ਚ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਗੁਜਰਾਤ ’ਚ ਚੋਣਾਂ ਸੰਪੰਨ ਹੋਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਇਕੱਠੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : SGPC ਪ੍ਰਧਾਨ ਦੀ ਚੋਣ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਕਹਿ ਦਿੱਤੀ ਵੱਡੀ ਗੱਲ
ਆਮ ਆਦਮੀ ਪਾਰਟੀ ਪਿਛਲੇ ਲਗਭਗ 2 ਮਹੀਨਿਆਂ ਤੋਂ ਗੁਜਰਾਤ ਚੋਣਾਂ ਨੂੰ ਲੈ ਕੇ ਕਾਫ਼ੀ ਸਰਗਰਮ ਹੈ। ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰ ਚੁੱਕੇ ਹਨ। ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀ ਗੁਜਰਾਤ ਵਿਚ ਡੇਰਾ ਲਾਇਆ ਹੋਇਆ ਹੈ। ਇਸ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਗੁਜਰਾਤ ਦਾ ਦੌਰਾ ਕਰ ਚੁੱਕੇ ਹਨ।ਹਿਮਾਚਲ ਪ੍ਰਦੇਸ਼ ਤੋਂ ਬਾਅਦ ਗੁਜਰਾਤ ਚੋਣਾਂ ਦਾ ਬਿਗੁਲ ਵੱਜਣ ਵਾਲਾ ਹੈ, ਇਸ ਲਈ ਇਸ ਵਾਰ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਲਗਭਗ ਸਾਰੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਪਵੇਗਾ। ਇਸ ਨਾਲ ਅਗਲੇ ਮਹੀਨੇ ਪੂਰਾ ਪੰਜਾਬ ਸਕੱਤਰੇਤ ਚੰਡੀਗੜ੍ਹ ਸੁੰਨਸਾਨ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆ ਦੇ ਪੈਟਰਨ ’ਚ ਹੋਈ ਤਬਦੀਲੀ
ਗੁਜਰਾਤ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਉਹ ਗੁਜਰਾਤ ’ਚ ਕਾਂਗਰਸ ਨੂੰ ਪਛਾੜ ਕੇ ਅੱਗੇ ਨਿਕਲੇ। ਹੁਣ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਜਿਵੇਂ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਰੈਲੀਆਂ ’ਚ ਭੀੜ ਇਕੱਠੀ ਹੋ ਰਹੀ ਹੈ, ਉਸ ਨੂੰ ਦੇਖਦੇ ਹੋਏ ਇਹ ਨੇਤਾ ਭਾਜਪਾ ਨੂੰ ਸੱਤਾ ਤੋਂ ਹਟਾ ਕੇ ਖ਼ੁਦ ਸੱਤਾ ਵਿਚ ਆਉਣ ਦਾ ਦਾਅਵਾ ਕਰ ਰਹੇ ਹਨ। ਹੁਣ ਇਹ ਤਾਂ ਚੋਣ ਨਤੀਜੇ ਹੀ ਦੱਸਣਗੇ ਕਿ ਊਠ ਕਿਸ ਕਰਵਟ ਬੈਠਦਾ ਹੈ ਪਰ ਪੰਜਾਬ ਤੋਂ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਨੇ ਗੁਜਰਾਤ ਜਾਣ ਦਾ ਪ੍ਰੋਗਰਾਮ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਬੇਬਾਕ ਬੋਲ: ਨਕਲੀ ਪਾਸਟਰਾਂ ਵੱਲੋਂ ਕਰਵਾਇਆ ਜਾ ਰਿਹੈ ਸਿੱਖਾਂ ਦਾ ਧਰਮ ਪਰਿਵਰਤਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੇ ਰਾਏ