ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Friday, Sep 25, 2020 - 08:49 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਖੇਤੀ ਬਿੱਲਾਂ ਖ਼ਿਲਾਫ਼ ਅੰਨਦਾਤੇ ਦਾ ਵੱਡਾ ਅੰਦੋਲਨ, ਅਦਾਕਾਰਾਂ ਤੇ ਕਲਾਕਾਰਾਂ ਦਾ ਵੱਡੇ ਪੱਧਰ 'ਤੇ ਮਿਲਿਆ ਸਮਰਥਨ
ਜਲੰਧਰ (ਬਿਊਰੋ) - ਖੇਤੀ ਬਿੱਲ ਖ਼ਿਲਾਫ਼ ਅੱਜ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਵਲੋਂ ਵੱਡੇ ਪੱਧਰ ਉੱਤੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇ ਵਾਲਾ, ਅੰਮ੍ਰਿਤ ਮਾਨ, ਰਣਜੀਤ ਬਾਵਾ, ਕੋਰਾਲਾ ਮਾਨ, ਸਿੰਮੀ ਚਾਹਲ, ਨਿਸ਼ਾ ਬਾਨੋ, ਦਿਲਜੀਤ ਦੋਸਾਂਝ, ਮਨਮੋਹਨ ਵਾਰਿਸ, ਹਰਜੀਤ ਹਰਮਨ, ਅਵਕਾਸ਼ ਮਾਨ, ਐਮੀ ਵਿਰਕ ਸਮੇਤ ਕਈ ਕਲਾਕਾਰਾਂ ਨੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅਪੀਲ ਕੀਤੀ ਸੀ। ਇੰਨਾਂ ਹੀ ਨਹੀਂ ਸਗੋਂ ਕਲਾਕਾਰ ਖ਼ੁਦ ਵੀ ਇਨ੍ਹਾਂ ਬਿੱਲਾਂ ਖ਼ਿਲਾਫ਼ ਧਰਨਿਆਂ ਵਿਚ ਬੈਠਣ ਗਏ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਕੈਪਟਨ ਵਲੋਂ ਰਾਸ਼ਟਰਪਤੀ ਨੂੰ ਅਪੀਲ, ਕਿਸਾਨ ਵਿਰੋਧੀ ਬਿੱਲਾਂ 'ਤੇ ਨਾ ਲਗਾਈ ਜਾਵੇ ਮਨਜ਼ੂਰੀ ਦੀ ਮੋਹਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਖੇਤੀਬਾੜੀ ਬਿੱਲਾਂ ਖਿਲਾਫ ਕੋਵਿਡ ਅਤੇ ਅੰਤਾਂ ਦੀ ਗਰਮੀ ਦੀ ਪਰਵਾਹ ਨਾ ਕਰਦੇ ਹੋਏ ਰੋਸ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਦਾ ਦਰਦ ਕੇਂਦਰ ਸਰਕਾਰ ਤੱਕ ਪੁੱਜੇਗਾ। ਉਹ ਖੇਤੀਬਾੜੀ ਖੇਤਰ ਦੀ ਉਕਾ ਵੀ ਫਿਕਰ ਨਾ ਕਰਦੇ ਹੋਏ ਉਸ ਨੂੰ ਤਬਾਹੀ ਦੇ ਜਿਸ ਰਸਤੇ ਪਾਉਣ 'ਤੇ ਤੁਲੀ ਹੈ, ਉਸ ਤੋਂ ਗੁਰੇਜ਼ ਕਰੇਗੀ। 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ
ਟਾਂਡਾ ਉੜਮੁੜ/ਜਲੰਧਰ,(ਪਰਮਜੀਤ ਮੋਮੀ/ਪੰਡਿਤ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਕਸ਼ਮੀਰ ਸਿੰਘ ਅਤੇ ਗੁਰਜੀਤ ਸਿੰਘ ਵਲਟੋਹਾ ਨੇ ਜਾਣਕਾਰੀ ਦਿੱਤੀ।

ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਨਾਲ ਕਲਾਕਾਰਾਂ ਦਾ ਕਾਫ਼ਲਾ, ਖ਼ਾਲਸਾ ਏਡ ਨੇ ਵੀ ਮੂਹਰੇ ਹੋ ਕੇ ਦਿੱਤਾ ਸਾਥ
ਨਾਭਾ (ਸੁਸ਼ੀਲ ਜੈਨ) — ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਵੀਰਵਾਰ ਤੋਂ ਤਿੰਨ ਦਿਨਾਂ ਲਈ ਇਥੇ ਨਾਭਾ-ਧੁਰੀ ਰੇਲਵੇ ਟਰੈਕ 'ਤੇ ਆਰੰਭ ਕੀਤੇ ਗਏ ਧਰਨੇ ਦੇ ਦੂਜੇ ਦਿਨ ਯਾਨੀ ਅੱਜ 5 ਹਜ਼ਾਰ ਦੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ ਅਤੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਜ਼ਬਰਦਸਤ ਵਿਰੋਧ ਕੀਤਾ। ਇਸ ਮੌਕੇ ਪ੍ਰਸਿੱਧ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਤਰਸੇਮ ਜੱਸੜ ਤੇ ਚਮਕੋਰ ਖੱਟੜਾ ਵਰਗੇ ਉੱਘੇ ਕਲਾਕਾਰ ਕਿਸਾਨਾਂ ਦੇ ਧਰਨੇ ਪਹੁੰਚ ਕੇ ਸਮਰਥਨ ਦਾ ਐਲਾਨ ਕੀਤਾ। ਇਨ੍ਹਾਂ ਕਲਾਕਾਰਾਂ ਨੂੰ ਵੇਖਣ ਲਈ ਸੜਕਾਂ 'ਤੇ ਵੀ ਭਾਰੀ ਜਾਮ ਲੱਗਾ ਰਿਹਾ।

ਖੇਤੀ ਬਿੱਲਾਂ ਵਿਰੁੱਧ ਭਾਰੀ ਇੱਕਠ ਨਾਲ 5911 'ਤੇ ਬੈਠ ਮਾਨਸਾ ਧਰਨੇ 'ਤੇ ਪਹੁੰਚਿਆ ਸਿੱਧੂ ਮੂਸੇ ਵਾਲਾ
ਜਲੰਧਰ (ਬਿਊਰੋ) - ਪੰਜਾਬ ਦੀਆਂ 31 ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਪੰਜਾਬੀ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਵੀ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕਰ ਰਹੇ ਹਨ। ਸਿੱਧੂ ਮੂਸੇ ਵਾਲਾ 5911 'ਤੇ ਪਿੰਡ ਮੂਸਾ ਤੋਂ ਮਾਨਸਾ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਚਾਹੁਣ ਵਾਲੇ ਪਹੁੰਚੇ ਹਨ ਅਤੇ ਖੇਤੀ ਬਿੱਲ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। 

ਚੱਬੇਵਾਲ 'ਚ ਧਰਨੇ ਦੌਰਾਨ ਅਕਾਲੀਆਂ ਤੇ ਕਿਸਾਨਾਂ ਵਿਚਾਲੇ ਖੜਕੀ 
ਹੁਸ਼ਿਆਰਪੁਰ (ਅਮਰੀਕ ਕੁਮਾਰ) : ਅੱਜ ਅੱਡਾ ਚੱਬੇਵਾਲ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵੀ ਮੌਕੇ 'ਤੇ ਮੌਜੂਦ ਸਨ। 

ਬੱਬੂ ਮਾਨ ਨੇ ਲਾਇਆ ਕਿਸਾਨ-ਮਜ਼ਦੂਰ ਏਕਤਾ ਦਾ ਨਾਅਰਾ, ਪੰਜਾਬੀਆਂ ਨੂੰ ਬਦਨਾਮ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
ਜਲੰਧਰ (ਬਿਊਰੋ) - ਪੰਜਾਬ ਦੀਆਂ 31 ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਗਾਇਕ ਅਤੇ ਅਦਾਕਾਰ ਬੱਬੂ ਮਾਨ ਵੀ ਕਿਸਾਨਾਂ ਦੇ ਸਮਰਥਨ ‘ਚ ਆਵਾਜ਼ ਬੁਲੰਦ ਕਰ ਰਹੇ ਹਨ। ਉੇਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇਕ ਵੀਡੀਓ ਸਾਂਝੇ ਕੀਤੇ ਹਨ, ਜਿਨ੍ਹਾਂ ‘ਚ ਉਹ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਹਨ।

ਟਰੈਕਟਰ 'ਤੇ ਸਵਾਰ ਹੋ ਕੇ ਲੰਬੀ ਧਰਨੇ 'ਚ ਸ਼ਾਮਲ ਹੋਇਆ ਬਾਦਲ ਜੋੜਾ
ਸ੍ਰੀ ਮੁਕਤਸਰ ਸਾਹਿਬ : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਸੂਬੇ ਭਰ 'ਚ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਤਹਿਤ ਲੰਬੀ ਵਿਖੇ ਲਗਾਏ ਗਏ ਕਿਸਾਨਾਂ ਦੇ ਧਰਨੇ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਹਰਸਿਮਰਤ ਅਤੇ ਅਕਾਲੀ ਆਗੂਆਂ ਸਮੇਤ ਟਰੈਕਟਰ 'ਤੇ ਸਵਾਰ ਹੋ ਸ਼ਾਮਲ ਹੋਣ ਲਈ ਰਵਾਨਾ ਹੋ ਚੁੱਕੇ ਹਨ। 

'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ
ਜਲੰਧਰ (ਸੋਨੂੰ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਲੈ ਕੇ ਹੀ ਦੇਸ਼ ਦਾ ਅੰਨਦਾਤਾ ਕਿਸਾਨ, ਆੜ੍ਹਤੀਏ, ਮਜ਼ਦੂਰ ਸੜਕਾਂ 'ਤੇ ਉੱਤਰਣ ਨੂੰ ਮਜਬੂਰ ਹੋ ਗਏ ਹਨ।ਖੇਤੀ ਆਰਡੀਨੈਂਸਾਂ ਨੂੰ ਲੈ ਕੇ ਹੀ ਪੂਰੇ ਦੇਸ਼ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ 'ਤੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। 


 


Deepak Kumar

Content Editor

Related News