ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੀਆਂ ਵੱਡੀਆਂ ਸਹੂਲਤਾਂ, ਸਿੱਖਿਆ ਦੇ ਖੇਤਰ 'ਚ ਬਣਿਆ ਨੰਬਰ ਵਨ
Wednesday, Nov 19, 2025 - 04:34 PM (IST)
ਜਲੰਧਰ : ਪੰਜਾਬ ਸਰਕਾਰ ਵਲੋਂ ਸੂਬੇ 'ਚ ਸਿੱਖਿਆ ਅਤੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 'ਚ ਪੰਜਾਬ ਪੂਰੇ ਦੇਸ਼ 'ਚੋਂ ਮੋਹਰੀ ਰਿਹਾ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਸਾਡੇ ਬੱਚੇ ਸਾਡਾ ਮਾਣ ਹਨ ਅਤੇ ਸਿੱਖਿਆ ਖੇਤਰ 'ਚ ਪੰਜਾਬ ਨੰਬਰ ਵਨ ਬਣਿਆ ਹੈ।
ਇਸ ਸਰਵੇ ਦੌਰਾਨ ਦੇਸ਼ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ 'ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਵਿਸ਼ਵ ਪੱਧਰ 'ਤੇ ਲੈਸ ਹਨ। ਪੰਜਾਬ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਨੇ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਹੈ।
ਬੱਚਿਆਂ ਨੂੰ ਨਿਵੇਕਲੇ ਢੰਗ ਨਾਲ ਸਿੱਖਿਆ ਦੇਣ ਲਈ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਆਧੁਨਿਕ ਟ੍ਰੇਨਿੰਗ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਜਾ ਰਿਹਾ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਸਾਡੇ ਬੱਚੇ ਸਾਡਾ ਮਾਣ ਹੈ ਅਤੇ ਪੰਜਾਬ ਸਿੱਖਿਆ 'ਚ ਨੰਬਰ ਵਨ ਹੈ।
