ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਮਿਲ ਰਹੀਆਂ ਨੌਕਰੀਆਂ
Friday, Dec 06, 2024 - 03:18 PM (IST)
ਜਲੰਧਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਮੁਹੱਈਆ ਕਰਵਾਈ ਰਹੀ ਹੈ। ਨੌਜਵਾਨਾਂ ਨੂੰ ਨੌਕਰੀਆਂ ਦੇਣ 'ਚ ਨਾ ਤਾਂ ਕਿਸੇ ਤਰ੍ਹਾਂ ਦੀ ਸਿਫ਼ਾਰਿਸ਼ ਲੱਗ ਰਹੀ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਰਿਸ਼ਵਤ ਲਈ ਜਾ ਰਹੀ ਹੈ, ਸਗੋਂ ਮੈਰਿਟ ਦੇ ਆਧਾਰ 'ਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 50 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦੇ ਚੁੱਕੀ ਹੈ।
ਸੰਗਰੂਰ ਦੇ ਰਹਿਣ ਵਾਲੇ ਹਰਸਿਮਰਨ ਸਿੰਘ ਨੇ ਦੱਸਿਆ ਕਿ ਉਸ ਨੂੰ ਖੇਤੀਬਾੜੀ ਵਿਭਾਗ 'ਚ ਸਬ ਇੰਸਪੈਕਟਰ ਦੇ ਤੌਰ 'ਤੇ ਨੌਕਰੀ ਮਿਲੀ ਹੈ। ਉਸ ਨੇ ਦੱਸਿਆ ਸੀ ਕਿ ਜਿਵੇਂ ਹੀ ਉਸ ਦੀ ਡਿਗਰੀ ਹੋਈ ਤਾਂ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਸਬ ਇੰਸਪੈਕਟਰ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ, ਜੋ ਉਸ ਲਈ ਬਹੁਤ ਵਧੀਆ ਚਾਂਸ ਸੀ। ਉਸ ਨੇ ਦੱਸਿਆ ਕਿ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਉਸ ਨੇ ਟੈਸਟ ਦਿੱਤਾ ਅਤੇ ਪਾਸ ਹੋਣ 'ਤੇ ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਯੁਕਤੀ ਪੱਤਰ ਮਿਲ ਗਿਆ। ਪੰਜਾਬ ਸਰਕਾਰ ਦੇ ਇਸ ਪਾਰਦਰਸ਼ੀ ਕੰਮ ਲਈ ਨਾਗਰਿਕ ਅਤੇ ਨੌਜਵਾਨ ਸਰਕਾਰ ਦੀਆਂ ਪਹਿਲ ਕਦਮੀਆਂ ਤੋਂ ਬੇਹੱਦ ਖ਼ੁਸ਼ ਹਨ।