ਹੜ੍ਹਾਂ ਦੀ ਮਾਰ ਮਗਰੋਂ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੰਤਰੀ ਨੇ ਦੱਸੀ ਸਾਰੀ DETAIL
Saturday, Sep 13, 2025 - 10:51 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਮੀਂਹ ਅਤੇ ਦਰਿਆਵਾਂ ’ਚ ਪਾਣੀ ਦਾ ਪੱਧਰ ਘੱਟਣ ਨਾਲ ਪੰਜਾਬ ’ਚ ਹੜ੍ਹਾਂ ਦੀ ਮਾਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਹੜ੍ਹ ਬਾਰੇ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਇਆ ਹੈ। ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਰਾਹਤ ਕੈਂਪਾਂ ’ਚ ਰਹਿ ਰਹੇ ਲੋਕ ਲਗਾਤਾਰ ਆਪਣੇ ਘਰਾਂ ਨੂੰ ਪਰਤ ਰਹੇ ਹਨ, ਜਿਸ ਦੇ ਨਤੀਜੇ ਵਜੋਂ ਕੈਂਪਾਂ ਦੀ ਗਿਣਤੀ 11 ਸਤੰਬਰ ਨੂੰ 111 ਤੋਂ ਘਟਾ ਕੇ 12 ਸਤੰਬਰ ਨੂੰ 100 ਕਰ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ’ਚੋਂ 460 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਹਨ, ਜਿਸ ਤੋਂ ਸਾਫ਼ ਹੈ ਕਿ ਪਰਿਵਾਰਾਂ ਦੇ ਆਪਣੇ ਘਰਾਂ ਨੂੰ ਜਾਣ ਨਾਲ ਹੌਲੀ-ਹੌਲੀ ਸਥਿਤੀ ਆਮ ਵੱਲ ਵਧਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਹੋ ਗਈ ਰੱਦ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ORDER
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ’ਚੋਂ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਹੁਣ 23,340 ਹੋ ਗਈ ਹੈ। ਇਸ ਸਮੇਂ 4125 ਲੋਕ ਰਾਹਤ ਕੈਂਪਾਂ ’ਚ ਰਹਿ ਰਹੇ ਹਨ, ਜਦੋਂ ਕਿ ਇਕ ਦਿਨ ਪਹਿਲਾਂ ਇਹ ਗਿਣਤੀ 4585 ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਣ ਦੀ ਰਿਪੋਰਟ ਨਹੀਂ ਹੈ। ਜਲੰਧਰ ਤੋਂ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਰਿਪੋਰਟ ਸਾਹਮਣੇ ਆਈ ਹੈ, ਜਦਕਿ ਪਠਾਨਕੋਟ ਤੋਂ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...
ਹੜ੍ਹਾਂ ਕਾਰਨ ਹੋਰ ਪਿੰਡ ਪ੍ਰਭਾਵਿਤ ਹੋਣ ਦੀ ਰਿਪੋਰਟ ਹੈ, ਜਿਸ ਨਾਲ 22 ਜ਼ਿਲ੍ਹਿਆਂ ’ਚ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਕੁੱਲ 2319 ਹੋ ਗਈ ਹੈ, ਜਦਕਿ ਪ੍ਰਭਾਵਿਤ ਆਬਾਦੀ 3,89,036 ਤੱਕ ਪਹੁੰਚ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ, ਜਿਸ ’ਚ ਐੱਨ. ਡੀ. ਆਰ. ਐੱਫ., ਐੱਸ. ਡੀ. ਆਰ. ਐੱਫ., ਫ਼ੌਜ ਅਤੇ ਬੀ. ਐੱਸ. ਐੱਫ. ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਉਂ-ਜਿਉਂ ਪਾਣੀ ਹੋਰ ਘੱਟਦਾ ਜਾਵੇਗਾ, ਆਉਣ ਵਾਲੇ ਦਿਨਾਂ ’ਚ ਪਸ਼ੂਆਂ ਤੇ ਬੁਨਿਆਦੀ ਢਾਂਚੇ ਦੇ ਅਸਲ ਨੁਕਸਾਨ ਦਾ ਪਤਾ ਲਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪੰਜਾਬ ''ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ ਰੁਕੇਗਾ ਮੀਂਹ, ਪੜ੍ਹੋ Latest Update
