SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ

Monday, Feb 16, 2026 - 06:29 PM (IST)

SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ

ਨਵਾਂਸ਼ਹਿਰ (ਬ੍ਰਹਮਪੁਰੀ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੌਰ ਵਿਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੌਰ ਵਿਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ਵਿਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ ਰਿਪੋਰਟ ਤਲਬ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਤੋਂ 19 ਫਰਵਰੀ 2026 ਨੂੰ ਰਿਪੋਰਟ ਤਲਬ ਕਰਦਿਆਂ ਸੂਚਨਾ ਦੀ ਰਿਪੋਰਟ ਡੀ.ਐੱਸ.ਪੀ ਭਰਤ ਮਸੀਹ ਨੂੰ ਨਿੱਜੀ ਤੌਰ ਤੇ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਵੱਲੋਂ ਜਾਰੀ ਕੀਤੇ ਬਿਆਨ ਵਿਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਕਿਹਾ ਗਿਆ ਹੈ ਇਹ ਬਹੁਤ ਹੀ ਦੁੱਖਦਾਈ ਅਤੇ ਸਮਾਜ ਨੂੰ ਹਲੂਣਾ ਦੇਣ ਵਾਲੀ ਖਬਰ ਹੈ, ਜਿਸ ਵਿਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


author

Anmol Tagra

Content Editor

Related News