ਚਾਵਲਾ ਮੋਬਾਈਲ ਹਾਊਸ ''ਤੇ ਫਾਇਰਿੰਗ ਮਾਮਲੇ ''ਚ ਪੁਲਸ ''ਤੇ ਲੱਗੇ ਗੰਭੀਰ ਇਲਜ਼ਾਮ

Saturday, Jun 20, 2026 - 07:50 PM (IST)

ਚਾਵਲਾ ਮੋਬਾਈਲ ਹਾਊਸ ''ਤੇ ਫਾਇਰਿੰਗ ਮਾਮਲੇ ''ਚ ਪੁਲਸ ''ਤੇ ਲੱਗੇ ਗੰਭੀਰ ਇਲਜ਼ਾਮ

ਜਲੰਧਰ : ਜਲੰਧਰ ਦੇ ਥਾਣਾ ਭਾਰਗਵ ਕੈਂਪ ਦੇ ਇਲਾਕੇ 'ਚ ਚਾਵਲਾ ਮੋਬਾਈਲ ਹਾਊਸ ਦੁਕਾਨ 'ਤੇ ਹੋਈ ਫਾਇਰਿੰਗ ਤੋਂ ਬਾਅਦ ਪੁਲਸ ਪ੍ਰਸ਼ਾਸਨ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇਹ ਘਟਨਾ ਨਵੇਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਚਾਰਜ ਸੰਭਾਲਣ ਅਤੇ ਅਪਰਾਧ ਨੂੰ ਨੱਥ ਪਾਉਣ ਦੇ ਦਾਅਵਿਆਂ ਦੇ ਮਹਿਜ਼ ਕੁਝ ਘੰਟਿਆਂ ਬਾਅਦ ਹੀ ਵਾਪਰੀ ਹੈ।

ਇਸ ਘਟਨਾ ਤੋਂ ਬਾਅਦ ਪੀੜਤ ਪੱਖ ਨੇ ਥਾਣਾ ਮੁਖੀ ਰਾਜਿੰਦਰ ਰਾਣਾ 'ਤੇ ਬਹੁਤ ਹੀ ਗੰਭੀਰ ਇਲਜ਼ਾਮ ਲਗਾਏ ਹਨ। ਦੱਸਿਆ ਗਿਆ ਹੈ ਕਿ SHO ਰਾਜਿੰਦਰ ਰਾਣਾ ਵੱਲੋਂ ਸੁਰੱਖਿਆ ਪ੍ਰਦਾਨ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਇੱਕ ਪਾਸੇ ਪੁਲਸ ਸੁਰੱਖਿਆ ਦੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਹੇ ਹਨ। 

ਦੱਸ ਦਈਏ ਕਿ ਚਾਵਲਾ ਮੋਬਾਈਲ 'ਤੇ ਹੋਈ ਇਸ ਵਾਰਦਾਤ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਤਿੰਨ ਫਾਇਰ ਕੀਤੇ, ਜਿਨ੍ਹਾਂ ਵਿਚੋਂ ਇੱਕ ਗੋਲੀ ਦੁਕਾਨ ਦੇ ਸ਼ੀਸ਼ੇ 'ਤੇ ਅਤੇ ਦੋ ਕੰਧਾਂ ਵਿੱਚ ਲੱਗੀਆਂ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਦੇਣ ਦੇ ਕਰੀਬ ਅੱਧੇ ਘੰਟੇ ਬਾਅਦ ਟੀਮ ਮੌਕੇ 'ਤੇ ਪਹੁੰਚੀ। ਜਿੱਥੇ ਪੁਲਸ ਦੇ ਪਹੁੰਚਣ ਵਿਚ ਦੇਰੀ ਹੋਈ, ਉੱਥੇ ਹੀ ਸਥਾਨਕ ਲੋਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਹਮਲਾਵਰ ਨੂੰ ਬਾਬਾ ਅੰਬੇਡਕਰ ਚੌਕ ਤੱਕ ਪਿੱਛਾ ਕਰਕੇ ਕਾਬੂ ਕਰ ਲਿਆ। ਫੜੇ ਗਏ ਨੌਜਵਾਨ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਇਸੇ ਵਿਚਾਲੇ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਫੜਿਆ ਗਿਆ ਮੁਲਜ਼ਮ ਇਸ ਵਾਰਦਾਤ ਲਈ ਸਿਰਫ 500 ਰੁਪਏ ਮਿਲਣ ਦਾ ਦਾਅਵਾ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News