ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਮੈਡੀਕਲ ਸਟਾਫ਼ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

Friday, May 05, 2023 - 12:50 PM (IST)

ਜਲੰਧਰ (ਰੱਤਾ) : ਜਲੰਧਰ ਦੀ ਜ਼ਿਮਨੀ ਚੋਣ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਵਿਚ ਤਾਇਨਾਤ ਸੀਨੀਅਰ ਮੈਡੀਕਲ ਆਫਿਸਰਜ਼ (ਐੱਸ. ਐੱਮ. ਓਜ਼) ਅਤੇ ਸਾਰੇ ਨੋਡਲ ਆਫਿਸਰਜ਼ ਦੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਚ ਵੀਰਵਾਰ ਬਾਅਦ ਦੁਪਹਿਰ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਸਾਰੇ ਨੋਡਲ ਆਫਿਸਰਜ਼ ਵੱਲੋਂ ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਐੱਸ. ਐੱਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਜ਼ਿਮਨੀ ਚੋਣ ਦੌਰਾਨ ਮੈਡੀਕਲ ਟੀਮਾਂ ਦੀ ਤਾਇਨਾਤੀ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਟੀਚਰ ਐਲਿਜੀਬਿਲਿਟੀ ਟੈਸਟ ਦੇਣ ਵਾਲਿਆਂ ਲਈ ਵੱਡੀ ਖ਼ਬਰ, ਹੁਣ ਇਸ ਆਧਾਰ 'ਤੇ ਹੋਵੇਗਾ ਭਰਤੀ ਦਾ ਫ਼ੈਸਲਾ

ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਨੇ ਮੀਟਿੰਗ ਵਿਚ ਦੱਸਿਆ ਕਿ ਜ਼ਿਲ੍ਹੇ ਵਿਚ 1970 ਪੋਲਿੰਗ ਬੂਥਾਂ ’ਤੇ ਬਾਇਓ-ਮੈਡੀਕਲ ਵੇਸਟ ਕੁਲੈਕਸ਼ਨ ਲਈ 9 ਸੀਨੀਅਰ ਮੈਡੀਕਲ ਆਫਿਸਰਜ਼ ਅਤੇ 46 ਮੈਡੀਕਲ ਆਫਿਸਰਜ਼ ਬਤੌਰ ਨੋਡਲ ਅਫ਼ਸਰ ਨਾਮਜ਼ਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ’ਤੇ ਬਾਇਓ-ਮੈਡੀਕਲ ਵੇਸਟ ਨੂੰ ਇਕੱਠਾ ਕਰਨ ਲਈ ਆਸ਼ਾ ਵਰਕਰਾਂ ਦੀ ਵਿਸ਼ੇਸ਼ ਡਿਊਟੀ ਲਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News