ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ

Friday, Aug 14, 2026 - 03:13 PM (IST)

ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ

ਜਲੰਧਰ (ਮਾਹੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਹੋਏ ਜਾਨਲੇਵਾ ਹਮਲੇ ਦੀ ਨੌਜਵਾਨ ਆਗੂ ਅਭਿਸ਼ੇਕ ਬਖਸ਼ੀ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਅਭਿਸ਼ੇਕ ਬਖਸ਼ੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਜਾਂ ਧਾਰਮਿਕ ਸ਼ਖਸੀਅਤ 'ਤੇ ਅਜਿਹਾ ਹਿੰਸਕ ਹਮਲਾ ਲੋਕਤੰਤਰ ਅਤੇ ਸੱਭਿਅਕ ਸਮਾਜ 'ਤੇ ਗੰਭੀਰ ਚੋਟ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਅਸਥਾਨ 'ਤੇ ਅਜਿਹੀ ਘਿਨਾਉਣੀ ਹਰਕਤ ਕਰਨਾ ਬਹੁਤ ਹੀ ਮੰਦਭਾਗਾ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।

PunjabKesari

ਯੁਵਾ ਨੇਤਾ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੇ ਪਿੱਛੇ ਸ਼ਾਮਲ ਸਾਜ਼ਿਸ਼ਕਰਤਾਵਾਂ ਅਤੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਣੀ ਚਾਹੀਦੀ। ਅਭਿਸ਼ੇਕ ਬਖਸ਼ੀ ਨੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਅਤੇ ਪ੍ਰਸ਼ਾਸਨ ਨੂੰ ਸੁਰੱਖਿਆ ਇੰਤਜ਼ਾਮ ਹੋਰ ਪੁਖ਼ਤਾ ਕਰਨ ਦੀ ਅਪੀਲ ਕੀਤੀ।


author

Gurminder Singh

Content Editor

Related News