ਸੰਸਦ ਮੈਂਬਰ ਸੁਸ਼ੀਲ ਰਿੰਕੂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਧਰਨੇ ’ਤੇ ਬੈਠੇ

Tuesday, Jul 25, 2023 - 11:13 AM (IST)

ਜਲੰਧਰ (ਧਵਨ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਬੰਦ ਕਰਨ ਦੇ ਵਿਰੋਧ ਵਿਚ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸੰਸਦ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਧਰਨੇ ’ਤੇ ਬੈਠ ਗਏ। ਉਨ੍ਹਾਂ ਨਾਲ ਵਿਰੋਧੀ ਧਿਰ ਦੇ ਹੋਰ ਆਗੂ ਵੀ ਸਨ।

ਇਹ ਵੀ ਪੜ੍ਹੋ :  ਪੰਜਾਬ ਲਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਜਦੋਂ 1964 ਵਿਚ ਦੇਸ਼ ਦੀ ਵਾਗਡੋਰ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਹੱਥਾਂ ਵਿਚ ਸੀ ਤਾਂ ਦੱਖਣੀ ਭਾਰਤ ਵਿਚ ਹੋਏ ਰੇਲ ਹਾਦਸੇ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਡਾ. ਮਨਮੋਹਨ ਸਿੰਘ ਦੇ ਹੱਥਾਂ ’ਚ ਦੇਸ਼ ਦੀ ਵਾਗਡੋਰ ਸੀ ਤਾਂ ਮੁੰਬਈ ਵਿਚ ਅੱਤਵਾਦੀ ਹਮਲਾ ਹੋਇਆ ਸੀ। ਉਸ ਸਮੇਂ ਵੀ ਡਾ. ਮਨਮੋਹਨ ਸਿੰਘ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ।

ਇਹ ਵੀ ਪੜ੍ਹੋ :  ਲੁਧਿਆਣਾ 'ਚ ਵੱਡੀ ਵਾਰਦਾਤ : ਮੋਟਰਸਾਈਕਲ 'ਤੇ ਜਾ ਰਹੇ 7ਵੀਂ ਦੇ ਵਿਦਿਆਰਥੀ ਦਾ ਗਲ਼ਾ ਵੱਢਿਆ

ਉਨ੍ਹਾਂ ਨੇ ਕਿਹਾ ਕਿ ਹੁਣ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ। ਸੰਸਦ ਦੇ ਅੰਦਰ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਗ੍ਰਹਿ ਮੰਤਰੀ ਨੇ ਕੋਈ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੀ ਸੰਸਦ ਵਿਚ ਆ ਕੇ ਆਪਣਾ ਜਵਾਬ ਦਿੰਦੇ ਹੁੰਦੇ ਸਨ ਅਤੇ ਵਿਰੋਧੀ ਧਿਰ ਨੂੰ ਸੰਤੁਸ਼ਟ ਕਰਦੇ ਹੁੰਦੇ ਸਨ।

ਇਹ ਵੀ ਪੜ੍ਹੋ :  ਕਾਂਸਟੇਬਲਾਂ ਦੀਆਂ 700 ਆਸਾਮੀਆਂ ਲਈ ਲਿਖਤੀ ਪ੍ਰੀਖਿਆ ਦੇਣ ਚੰਡੀਗੜ੍ਹ ਪੁੱਜੇ 99 ਹਜ਼ਾਰ 940 ਬਿਨੈਕਾਰ

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਦਨ ਨੂੰ ਚਲਾਉਣ ਦੇ ਹੱਕ ਵਿਚ ਹੈ ਕਿਉਂਕਿ ਇਸ ’ਤੇ ਕਰੋੜਾਂ ਰੁਪਏ ਖ਼ਰਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮਣੀਪੁਰ ਵਿਚ ਔਰਤਾਂ ਨਾਲ ਛੇੜਖਾਨੀ ਹੋ ਰਹੀ ਹੈ, ਉਦੋਂ ਤੋਂ ਕੇਂਦਰ ਸਰਕਾਰ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੌਨ ਵਰਤ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ : ਜਹਾਜ਼ 'ਚ ਨਹੀਂ ਮਿਲੀ ਵਾਸ਼ਰੂਮ ਜਾਣ ਦੀ ਇਜਾਜ਼ਤ ਤਾਂ ਅੱਕੀ ਔਰਤ ਨੇ ਕਰ ਦਿੱਤਾ ਇਹ ਕਾਰਾ

ਸੁਸ਼ੀਲ ਰਿੰਕੂ ਨੇ ਕਿਹਾ ਕਿ ਮਣੀਪੁਰ ਵਿਚ ਰਾਜ ਅਤੇ ਕੇਂਦਰ ਸਰਕਾਰ ਦੀਆਂ ਅਸਫ਼ਲਤਾਵਾਂ ’ਤੇ ਚਰਚਾ ਕਰਨ ਲਈ ਨਿਯਮ 267 ਦੇ ਤਹਿਤ ਕਾਰੋਬਾਰੀ ਮੁਅੱਤਲ ਨੋਟਿਸ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੂੰ ਇਸ ਲਈ ਮੁਅੱਤਲ ਕੀਤਾ ਗਿਆ ਕਿਉਂਕਿ ਉਹ ਸਦਨ ਵਿਚ ਚਰਚਾ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਧਰਨੇ ’ਤੇ ਬੈਠਣ ਦਾ ਮਕਸਦ ਇਹ ਹੈ ਕਿ ਦੇਸ਼ ਵਾਸੀ ਜਾਣ ਸਕਣ ਕਿ ਦੇਸ਼ ’ਚ ਕਿਸ ਤਰ੍ਹਾਂ ਤਾਨਾਸ਼ਾਹੀ ਸਰਕਾਰ ਚੱਲ ਰਹੀ ਹੈ। ਅੱਜ ਰਾਸ਼ਟਰ ਪਿਤਾ ਦੀ ਆਤਮਾ ਨੂੰ ਵੀ ਸੱਟ ਪਹੁੰਚ ਰਹੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Harnek Seechewal

Content Editor

Related News