ਦਰਦਨਾਕ ਹਾਦਸਾ: ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

11/26/2022 1:12:26 AM

ਜਲੰਧਰ (ਵਰੁਣ) : ਸ਼ਹਿਰ 'ਚ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਏ.ਪੀ.ਜੇ ਸਕੂਲ ਤੋਂ ਬੱਸ ਸਟੈਂਡ ਨੂੰ ਜਾ ਰਹੇ ਬਾਈਕ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਬਾਈਕ ਸਵਾਰ ਦਾ ਸਿਰ ਫੁੱਟਪਾਥ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਪਿੱਛੇ ਬੈਠਾ ਨੌਜਵਾਨ ਜ਼ਖਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਦਾਅਵਾ: ਦਿੱਲੀ, ਹਿਮਾਚਲ ਤੇ ਗੁਜਰਾਤ 'ਚ ਮੂੰਹ ਦੀ ਖਾਵੇਗੀ 'ਆਪ'

ਥਾਣਾ ਨਵੀਂ ਬਾਰਾਦਰੀ ਦੇ ਐਸ.ਆਈ. ਹਰਦੇਵ ਸਿੰਘ ਦਾ ਕਹਿਣਾ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ ਹੈ। ਦੇਰ ਰਾਤ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀ ਨੌਜਵਾਨ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।


Mandeep Singh

Content Editor

Related News