ਜਲੰਧਰ ਵੈਸਟ ''ਚ ਚੋਰਾਂ ਨੇ ਇੱਕੋ ਦੁਕਾਨ ਨੂੰ 3 ਵਾਰ ਬਣਾਇਆ ਨਿਸ਼ਾਨਾ, ਘਟਨਾ CCTV ''ਚ ਕੈਦ

11/27/2022 10:27:52 PM

ਜਲੰਧਰ (ਸੋਨੂੰ) : ਚੋਰਾਂ ਵੱਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਐਤਵਾਰ ਦਿਨ ਚੜ੍ਹਦਿਆਂ ਹੀ ਚੋਰਾਂ ਵੱਲੋਂ ਬਸਤੀ ਸ਼ੇਖ 'ਚ ਇੱਕ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਨੂੰ ਅੰਜਾਮ ਦਿੱਤਾ ਗਿਆ ਜਿਸ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਪੁਲਸ ਸੀ.ਸੀ.ਟੀ.ਵੀ ਫੁਟੇਜ ਕਬਜ਼ੇ 'ਚ ਲੈ ਕੇ ਚੋਰਾਂ ਦੀ ਭਾਲ ਕਰਨ 'ਚ ਜੁਟ ਗਈ ਹੈ।

ਇਹ ਵੀ ਪੜ੍ਹੋ : ਗੁਜਰਾਤ 'ਚ PM ਮੋਦੀ ਦਾ ਕਾਂਗਰਸ 'ਤੇ ਹਮਲਾ, ਕਿਹਾ-'ਅੱਤਵਾਦ 'ਤੇ ਕਾਂਗਰਸ ਦੀ ਵਿਚਾਰਧਾਰਾ ਪਹਿਲਾਂ ਵਾਲੀ'

ਦੁਕਾਨ ਮਾਲਕ ਜੁਗਿੰਦਰਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਦੁਕਾਨ 'ਤੇ ਪਹਿਲਾਂ ਵੀ ਕਈ ਵਾਰ ਚੋਰੀ ਹੋ ਚੁੱਕੀ ਹੈ ਅਤੇ ਪੁਲਸ ਨੂੰ ਹਰ ਵਾਰ ਸੀ.ਸੀ.ਟੀ.ਵੀ ਤਸਵੀਰਾਂ ਵੀ ਦਿੱਤੀਆਂ ਗਈਆਂ ਸੀ ਪਰ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਅੱਜ ਸਵੇਰੇ ਜਦੋਂ ਉਸ ਨੇ ਦੁਕਾਨ 'ਤੇ ਆ ਕੇ ਦੇਖਿਆ ਕਿ ਦੁਕਾਨ ਦਾ ਸ਼ਟਰ ਚੋਰਾਂ ਵੱਲੋ ਬੁਰੀ ਤਰ੍ਹਾਂ ਤੋੜਿਆ ਗਿਆ ਸੀ ਅਤੇ ਦੁਕਾਨ ਵਿੱਚੋਂ ਨਕਦੀ ਅਤੇ ਸਾਮਾਨ ਲੈ ਕੇ ਚੋਰ ਫ਼ਰਾਰ ਹੋ ਗਏ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਸ ਸਬੰਧੀ ਭਾਜਪਾ ਨੇਤਾ ਅਸ਼ਵਨੀ ਅਟਵਾਲ ਨੇ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਜਲਦ ਤੋਂ ਜਲਦ ਚੋਰਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਜਾਵੇ।

ਮੌਕੇ 'ਤੇ ਥਾਣਾ-5 ਦੇ ਏ. ਐੱਸ. ਆਈ ਸੱਤਪਾਲ ਨੇ ਪਹੁੰਚ ਕੇ ਸੀ.ਸੀ.ਟੀਵੀ ਤਸਵੀਰਾਂ ਦੇਖੀਆਂ ਅਤੇ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ। ਏ. ਐਸ. ਆਈ ਸਤਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।


Mandeep Singh

Content Editor

Related News