ਵਿਜੀਲੈਂਸ ਨੇ ਐਫ.ਸੀ.ਆਈ ਦੇ ਸੇਵਾਮੁਕਤ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

10/05/2022 7:09:56 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ. ਨਕੋਦਰ, ਜ਼ਿਲ੍ਹਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਲੇਬਰ ਇੰਚਾਰਜ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਐਫ.ਸੀ.ਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਇਸ ਮਾਮਲੇ 'ਚ ਸ਼ਾਮਲ ਹੋਣ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਪਿਆ ਰੌਲਾ, ਚੱਲੀ ਗੋਲੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਤੋਂ ਬਣਦੇ ਬਕਾਏ ਦਿਵਾਉਣ 'ਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਬਿਆਨ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ। ਉਸ ਨੇ ਅੱਗੇ ਦੱਸਿਆ ਕਿ ਇਸ ਸਬੰਧ 'ਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਉਕਤ ਮੁਲਜ਼ਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

Mandeep Singh

This news is Content Editor Mandeep Singh