ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ ਅੱਖਾਂ ਸਾਹਮਣੇ ਗਈ ਮਾਂ ਦੀ ਜਾਨ
Tuesday, May 12, 2026 - 12:44 PM (IST)
ਜਲੰਧਰ (ਮਹੇਸ਼)–ਕੈਂਟ ਰੇਲਵੇ ਸਟੇਸ਼ਨ ਦੇ ਬਿਲਕੁਲ ਨੇੜੇ ਸਥਿਤ ਦਕੋਹਾ ਫਾਟਕ ’ਤੇ ਚੰਡੀਗੜ੍ਹ-ਅੰਮ੍ਰਿਤਸਰ ਟ੍ਰੇਨ ਦੇ ਹੇਠਾਂ ਆਉਣ ਨਾਲ ਜਿਸ ਔਰਤ ਦੀ ਮੌਤ ਹੋ ਗਈ ਸੀ, ਉਸ ਦੀ ਪਛਾਣ ਸਰਿਤਾ ਦੇਵੀ (29) ਪਤਨੀ ਰਾਜਨ ਕੁਮਾਰ ਨਿਵਾਸੀ ਬਿਹਾਰ ਹਾਲ ਵਾਸੀ ਕਿਰਾਏਦਾਰ ਮਕਾਨ ਨੰਬਰ 73 ਬ੍ਰਿਟਿਸ਼ ਟਾਊਨ ਰਾਮਾ ਮੰਡੀ ਜਲੰਧਰ ਦੇ ਰੂਪ ਵਿਚ ਹੋਈ ਹੈ। ਉਕਤ ਹਾਦਸੇ ਸਮੇਂ ਉਸ ਦਾ 6 ਸਾਲ ਦਾ ਬੱਚਾ ਵੀ ਉਸ ਦੇ ਨਾਲ ਮੌਜੂਦ ਸੀ। ਰੇਲਵੇ ਪੁਲਸ ਚੌਕੀ ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾ ਦੇ ਬੱਚੇ ਮੁਤਾਬਕ ਉਹ ਦੋਵੇਂ (ਮਾਂ-ਬੇਟਾ) ਦਕੋਹਾ ਫਾਟਕ ’ਤੇ ਜਦੋਂ ਲਾਈਨਾਂ ਕਰਾਸ ਕਰ ਰਹੇ ਸਨ ਤਾਂ ਉਸ ਸਮੇਂ ਉਸ ਦੀ ਮਾਂ ਸਰਿਤਾ ਦੇਵੀ ਮੋਬਾਈਲ ਫੋਨ ’ਤੇ ਗੱਲ ਕਰ ਰਹੀ ਸੀ, ਜਿਸ ਨੂੰ ਟ੍ਰੇਨ ਦੇ ਆਉਣ ਦਾ ਪਤਾ ਨਹੀਂ ਲੱਗਾ ਅਤੇ ਉਹ ਉਸ ਦੇ ਹੇਠਾਂ ਆ ਕੇ ਬੁਰੀ ਤਰ੍ਹਾਂ ਕੁਚਲੀ ਗਈ। ਬੱਚੇ ਨੇ ਕਿਹਾ ਕਿ ਉਸ ਦੀਆਂ ਅੱਖਾਂ ਦੇ ਸਾਹਮਣੇ ਮੌਕੇ ’ਤੇ ਹੀ ਉਸ ਦੀ ਮਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
ਰੇਲਵੇ ਪੁਲਸ ਨੇ ਮ੍ਰਿਤਕਾ ਸਰਿਤਾ ਦੇਵੀ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਸ ਦੇ ਪਰਿਵਾਰਕ ਮੈਂਬਰ ਬਿਹਾਰ ਤੋਂ ਆ ਰਹੇ ਹਨ। ਉਨ੍ਹਾਂ ਦੇ ਆਉਣ ’ਤੇ ਬਣਦੀ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
