ਸਰਹੱਦੀ ਇਲਾਕਿਆਂ ’ਚ ਵੰਡੀ ਗਈ ਸ਼੍ਰੀ ਦੁਰਗਾ ਮੰਦਰ ਡੁਗਰੀ ਲੁਧਿਆਣਾ ਵੱਲੋਂ ਭਿਜਵਾਈ ‘662ਵੇਂ ਟਰੱਕ ਦੀ ਸਮੱਗਰੀ’

04/24/2022 4:09:49 PM

ਜਲੰਧਰ (ਵਰਿੰਦਰ ਸ਼ਰਮਾ) - ਪਾਕਿਸਤਾਨ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕੇਸਰੀ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸੇ ਸਿਲਸਿਲੇ ’ਚ ਬੀਤੇ ਦਿਨ 662ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਅਖਨੂਰ ਦੇ ਸਰਹੱਦੀ ਇਲਾਕਿਆਂ ਦੇ ਅੱਤਵਾਦ ਪ੍ਰਭਾਵਿਤ ਲੋੜਵੰਦ ਲੋਕਾਂ ਨੂੰ ਬੀ. ਐੱਸ. ਐੱਫ. ਦੀ 16ਵੀਂ ਬਟਾਲੀਅਨ ਦੇ ਕਾਰਜਕਾਰੀ ਕਮਾਂਡੈਂਟ ਫਕੀਰ ਚੰਦ ਦੀ ਪ੍ਰਧਾਨਗੀ ’ਚ ਆਯੋਜਿਤ ਸਮਾਗਮ ਵਿਚ ਭੇਟ ਕੀਤੀ ਗਈ, ਜੋ ਲੁਧਿਆਣਾ ਦੇ ਸ਼੍ਰੀ ਦੁਰਗਾ ਮੰਦਰ ਡੁਗਰੀ ਦੀ ਪ੍ਰਬੰਧਕ ਕਮੇਟੀ ਵੱਲੋਂ ਭਿਜਵਾਈ ਗਈ ਸੀ। ਟਰੱਕ ਵਿਚ 300 ਪਰਿਵਾਰਾਂ ਲਈ ਰਜਾਈਆਂ ਸਨ।

ਫਕੀਰ ਚੰਦ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਦੇ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਨੇ ਸਾਲ 1999 ਵਿਚ ਅੱਤਵਾਦ ਪੀੜਤਾਂ ਦੀ ਮਦਦ ਲਈ ਜੋ ਮੁਹਿੰਮ ਸ਼ੁਰੂ ਕੀਤੀ ਸੀ ਉਹ ਅੱਜ ਤਕ ਜਾਰੀ ਹੈ। ਇਸ ਲਈ ਸਮਾਜ ਉਨ੍ਹਾਂ ਦਾ ਹਮੇਸ਼ਾ ਧੰਨਵਾਦੀ ਰਹੇਗਾ। ਮੀਨੂ ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਸਾਨੂੰ ਸ਼੍ਰੀ ਵਿਜੇ ਚੋਪੜਾ ਤੋਂ ਮਿਲੀ ਹੈ। ਭਾਜਪਾ ਨੇਤਾ ਡਿੰਪਲ ਸੂਰੀ ਨੇ ਕਿਹਾ ਕਿ ਇੱਥੇ ਦੇਖ ਕੇ ਪਤਾ ਲੱਗਦਾ ਹੈ ਕਿ ਸਰਹੱਦੀ ਲੋਕਾਂ ਦੀ ਹਾਲਤ ਕਿੰਨੀ ਖ਼ਰਾਬ ਹੈ।
ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੇ ਸੰਕਲਪ ਲਿਆ ਹੈ ਕਿ ਜਦੋਂ ਤਕ ਅੱਤਵਾਦ ਪ੍ਰਭਾਵਿਤ ਲੋਕਾਂ ਨੂੰ ਸਾਡੀ ਮਦਦ ਦੀ ਲੋੜ ਹੈ, ਅਸੀਂ ਕਰਦੇ ਰਹਾਂਗੇ। ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਟ ਕਰਦੇ ਹੋਏ ਬੀ. ਐੱਸ. ਐੱਫ. ਦੀ 16ਵੀਂ ਬਟਾਲੀਅਨ ਦੇ ਕਾਰਜਕਾਰੀ ਕਮਾਂਡੈਂਟ ਫਕੀਰ ਚੰਦ, ਮੀਨੂ ਸ਼ਰਮਾ, ਡਿੰਪਲ ਸੂਰੀ, ਰਾਹਤ ਵੰਡ ਟੀਮ ਦੇ ਇੰਚਾਰਜ ਵਰਿੰਦਰ ਸ਼ਰਮਾ ਯੋਗੀ ਆਦਿ ਹਾਜ਼ਰ ਸਨ।


rajwinder kaur

Content Editor

Related News