ਜ਼ਿਲ੍ਹਾ ਰਾਜੌਰੀ (ਜੇ.ਐਂਡ ਕੇ) ’ਚ ਵੰਡੀ ਗਈ ਵੱਖ-ਵੱਖ ਸੰਸਥਾਵਾਂ ਵੱਲੋਂ ਭਿਜਵਾਈ ‘666ਵੇਂ ਟਰੱਕ ਦੀ ਰਾਹਤ ਸਮੱਗਰੀ’

05/18/2022 1:59:31 PM

ਜਲੰਧਰ (ਵਰਿੰਦਰ ਸ਼ਰਮਾ)- ਪਾਕਿਸਤਾਨ ਦੀ ਗੋਲੀਬਾਰੀ ਅਤੇ ਅੱਤਵਾਦ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬ ਕੇਸਰੀ ਵੱਲੋਂ ਚਲਾਈ ਗਈ ਮੁਹਿੰਮ ਜਾਰੀ ਹੈ। ਇਸ ਸਿਲਸਿਲੇ ’ਚ ਬੀਤੇ ਦਿਨੀਂ 666ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਰਾਜੌਰੀ ਦੇ ਸਰਹੱਦੀ ਇਲਾਕਿਆਂ ਦੇ ਪਿੰਡ ਨਲਹਾ ਮਕੋਲ ਦੇ ਅੱਤਵਾਦ ਪ੍ਰਭਾਵਿਤ ਲੋਕਾਂ ਨੂੰ ਇਕ ਸਮਾਗਮ ’ਚ ਭੇਟ ਕੀਤੀ ਗਈ, ਜੋ ਜਲੰਧਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਲੋਂ ਭਿਜਵਾਈ ਗਈ ਸੀ। ਇਸ ’ਚ ਲੋੜਵੰਦ ਪਰਿਵਾਰਾਂ ਲਈ ਕੰਬਲ, ਕੱਪੜੇ ਤੇ ਭਾਂਡੇ ਸਨ।

ਸਮਾਜ-ਸੇਵਕ ਸੋਨੂੰ ਕੁਮਾਰ ਨੇ ਕਿਹਾ ਕਿ ਸਾਡੇ ਇਲਾਕੇ ਦੇ ਲੋਕ ਕਈ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ ਪਰ ਫਿਰ ਵੀ ਦਹਿਸ਼ਤ ’ਚ ਨਹੀਂ ਹਨ। ਅਸੀਂ ਬਹਾਦਰ ਸੀ ਅਤੇ ਬਹਾਦਰ ਹੀ ਰਹਾਂਗੇ। ਭਾਜਪਾ ਨੇਤਾ ਮੀਨੂ ਸ਼ਰਮਾ ਤੇ ਡਿੰਪਲ ਸੂਰੀ ਨੇ ਕਿਹਾ ਕਿ ਸਰਹੱਦ ’ਤੇ ਰਹਿਣ ਵਾਲਾ ਹਰੇਕ ਵਿਅਕਤੀ ਬਿਨਾਂ ਵਰਦੀ ਦਾ ਫੌਜੀ ਹੈ। ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਪੰਜਾਬ ਕੇਸਰੀ ਧਰਮ ਤੇ ਜਾਤੀ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰ ਰਿਹਾ ਹੈ। 

ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਟ ਕਰਦੇ ਸਮੇਂ ਸੋਨੂੰ ਕੁਮਾਰ, ਸੁਰਿੰਦਰ ਕੁਮਾਰ, ਅਜੇ ਕੁਮਾਰ, ਬੰਸੀ ਲਾਲ, ਮੀਨੂ ਸ਼ਰਮਾ, ਡਿੰਪਲ ਸੂਰੀ ਅਤੇ ਰਾਹਤ ਵੰਡ ਟੀਮ ਦੇ ਇੰਚਾਰਜ ਵਰਿੰਦਰ ਸ਼ਰਮਾ ਯੋਗੀ ਹਾਜ਼ਰ ਸਨ।
 


rajwinder kaur

Content Editor

Related News