ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਚਲਾਈਆਂ ਗੋਲੀਆਂ, 2 ਜ਼ਖ਼ਮੀ

Monday, Apr 04, 2022 - 05:01 PM (IST)

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਚਲਾਈਆਂ ਗੋਲੀਆਂ, 2 ਜ਼ਖ਼ਮੀ

ਜੰਮੂ-ਕਸ਼ਮੀਰ, ਪਠਾਨਕੋਟ (ਧਰਮਿੰਦਰ) - ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾ ਇਲਾਕੇ 'ਚ ਅੱਤਵਾਦੀਆਂ ਵਲੋਂ ਇਕ ਟਰੱਕ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਸ 'ਚ ਸਵਾਰ ਦੋ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ. ਗੋਲੀ ਲੱਗਣ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹਨ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜ਼ਖ਼ਮੀਆਂ ਵਿਚੋਂ ਇਕ ਪਠਾਨਕੋਟ ਦੀ ਮੀਰਪੁਰ ਕਲੋਨੀ ਦਾ ਰਹਿਣ ਵਾਲਾ ਵਿਅਕਤੀ ਹੈ, ਜੋ ਪੇਸ਼ੇ ਤੋਂ ਚਿਕਨ-ਇਨ-ਟਰੱਕ ਡਰਾਈਵਰ ਹੈ। ਉਹ ਪਠਾਨਕੋਟ ਤੋਂ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿਚ  ਸਪਲਾਈ ਕਰਨ ਦਾ ਕੰਮ ਕਰਦਾ ਹੈ। ਸੂਤਰਾਂ ਮੁਤਾਬਕ ਜ਼ਖ਼ਮੀ ਹੋਇਆ ਦੂਜਾ ਵਿਅਕਤੀ ਹਿਮਾਚਲ ਦੇ ਨੂਰਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਇਸ ਸਬੰਧ ’ਚ ਜਦੋਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 2 ਦਿਨ ਪਹਿਲਾਂ ਧੀਰਜ ਟਰੱਕ ਲੈ ਕੇ ਜੰਮੂ-ਕਸ਼ਮੀਰ ਤੋਂ ਸਪਲਾਈ ਦੇਣ ਗਿਆ ਸੀ। ਸਪਲਾਈ ਦੇਣ ਤੋਂ ਬਾਅਦ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਉਹ ਪੁਲਵਾਮਾ ਨੇੜੇ ਆਰਾਮ ਕਰਨ ਲਈ ਰੁੱਕ ਗਿਆ, ਜਿਥੇ ਅੱਤਵਾਦੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੱਡੀ ਦੇ ਡਰਾਈਵਰ ਨੂੰ ਪਿੱਠ 'ਤੇ ਅਤੇ ਧੀਰਜ ਦੀ ਲੱਤ 'ਤੇ ਗੋਲੀ ਲਗੀ ਸੀ, ਜੋ ਇਸ ਸਮੇਂ ਸ੍ਰੀਨਗਰ ਦੇ ਹਸਪਤਾਲ 'ਚ ਦਾਖਲ ਹੈ। ਧੀਰਜ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਜਦਕਿ ਟਰੱਕ ਦੇ ਡਰਾਈਵਰ ਦੀ ਹਾਲਤ ਗੰਭੀਰ ਹੈ। 

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)


author

rajwinder kaur

Content Editor

Related News