ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਦਰਸ਼ਨ
Tuesday, Jul 21, 2026 - 03:44 PM (IST)
ਨਵੀਂ ਦਿੱਲੀ (ਏਜੰਸੀ) - ਨੈਸ਼ਨਲ ਕਾਨਫਰੰਸ (ਨੈਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਕਰਮਚਾਰੀਆਂ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਸੂਬੇ ਦਾ ਦਰਜਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਹਾਲਾਂਕਿ, ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੋਏ ਇਸ ਪ੍ਰਦਰਸ਼ਨ ਵੱਲ ਕਾਕਰੋਚ ਜਨਤਾ ਪਾਰਟੀ ਦੇ ਸੰਸਦ ਮਾਰਚ ਦੇ ਕਾਰਨ ਬਹੁਤਾ ਧਿਆਨ ਨਹੀਂ ਜਾ ਸਕਿਆ।
ਪੜ੍ਹੋ ਇਹ ਵੀ - ਹੁਣ ਵਿਦਿਆਰਥਣਾਂ ਨੂੰ ਸਾਈਕਲ ਨਹੀਂ, ਮਿਲਣਗੀਆਂ ਸਕੂਟਰੀਆਂ! UP ਕੈਬਨਿਟ ਦਾ ਅਹਿਮ ਫੈਸਲਾ
ਜੰਮੂ ਤੋਂ ਸਵੇਰੇ ਪਹੁੰਚੇ ਉਮਰ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ-ਪ੍ਰਦਰਸ਼ਨ ਦੇ ਕਾਰਨ ਪੁਲਸ ਦੀ ਭਾਰੀ ਤਾਇਨਾਤੀ ਕਰ ਕੇ ਜੰਤਰ-ਮੰਤਰ ’ਤੇ ਵਿਰੋਧ ਵਾਲੀ ਥਾਂ ਤੱਕ ਨਹੀਂ ਪਹੁੰਚ ਸਕੇ। ਨੈਕਾਂ ਦੇ ਲੱਗਭਗ 100 ਪ੍ਰਦਰਸ਼ਨਕਾਰੀ ਹੱਥਾਂ ਵਿਚ ਤਖ਼ਤੀਆਂ ਲੈ ਕੇ ਇਕੱਠੇ ਹੋਏ, ਜਿਨ੍ਹਾਂ ’ਤੇ ‘ਆਪਣਾ ਵਾਅਦਾ ਪੂਰਾ ਕਰੋ’ ਅਤੇ ‘ਪੂਰਨ ਸੂਬੇ ਦਾ ਦਰਜਾ ਬਹਾਲ ਕਰੋ’ ਵਰਗੇ ਨਾਅਰੇ ਲਿਖੇ ਸਨ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦਾ ਦਰਜਾ ਬਹਾਲ ਕਰਨ ਵਿਚ ਦੇਰੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਬਾਅਦ ਵਿਚ, ਮੁੱਖ ਮੰਤਰੀ ਕਾਂਸਟੀਚਿਊਸ਼ਨ ਕਲੱਬ ਵਿਚ ਪ੍ਰਸਤਾਵਿਤ ਇਕ ਸੈਮੀਨਾਰ ਵਿਚ ਸ਼ਾਮਲ ਹੋਣ ਪਹੁੰਚੇ, ਪਰ ਪੁਲਸ ਨੇ ਉਨ੍ਹਾਂ ਨੂੰ ’ਰੋਕ ਦਿੱਤਾ। ‘ਸੂਬੇ ਦਾ ਦਰਜਾ ਬਹਾਲ ਕਰੋ’ ਲਿਖੀ ਜੈਕੇਟ ਪਾਏ ਉਮਰ ਅਬਦੁੱਲਾ ਅਸ਼ੋਕ ਰੋਡ ’ਤੇ ਸੜਕ ਕਿਨਾਰੇ ਬੈਠ ਗਏ, ਜਿੱਥੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਸ਼ਾਮਲ ਕੁਝ ਨੌਜਵਾਨ ਵੀ ਉਨ੍ਹਾਂ ਨਾਲ ਜੁੜ ਗਏ।
ਪੜ੍ਹੋ ਇਹ ਵੀ - ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਵਿਚਾਲੇ ਪੁੱਜਾ ਜ਼ੋਮੈਟੋ ਡਿਲੀਵਰੀ ਬੁਆਏ, ਲੋਕਾਂ ਨੇ ਪੁੱਛਿਆ-ਕਿਸ ਦਾ ਆਰਡਰ, ਫਿਰ..
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
