ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਜਾਰੀ ਟੈਲੀਫੋਨ ਨੰਬਰ ਤੇ ਈਮੇਲ ਆਈ. ਡੀ. ''ਤੇ ਦਿੱਤੀ ਜਾ ਸਕਦੀ ਹੈ

01/11/2017 3:19:52 PM

ਕਪੂਰਥਲਾ (ਗੁਰਵਿੰਦਰ ਕੌਰ, ਮਲਹੋਤਰਾ) - ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਸਬੰਧੀ ਜ਼ਿਲਾ ਪੱਧਰ ''ਤੇ 24 ਘੰਟੇ ਕੰਮ ਕਰਨ ਵਾਲਾ ਇਕ ਵਿਸ਼ੇਸ਼ ਕੰਟਰੋਲ ਰੂਮ ਤੇ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਤੇ ਚੋਣਾਂ ਸਬੰਧੀ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੁਣ ਟੋਲ ਫਰੀ ਨੰਬਰ 1800-180-1613 ਸ਼ੁਰੂ ਕੀਤਾ ਗਿਆ ਹੈ।

ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਕਪੂਰਥਲਾ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ''ਤੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਟੈਲੀਫੋਨ ਨੰਬਰ 01822-234500 ਅਤੇ ਈ-ਮੇਲ ਆਈ. ਡੀ. ''ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ਿਲੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਵਿਅਕਤੀ ਵੱਲੋਂ ਚੋਣ ਅਮਲੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਲੋਭ ਦੀ ਪੇਸ਼ਕਸ਼ ਕਰਨ ਜਾਂ ਧਮਕਾਉਣ ਸਬੰਧੀ ਅਤੇ ਚੋਣ ਪ੍ਰਕਿਰਿਆ ਸਬੰਧੀ ਹੋਰ ਕਿਸੇ ਵੀ ਤਰ੍ਹਾਂ ਦੀ ਆਪਣੀ ਸ਼ਿਕਾਇਤ ਵੀ ਟੋਲ ਫਰੀ ਨੰਬਰ 1800-180-1613 ਜਾਂ ਟੈਲੀਫੋਨ ਨੰਬਰ 01822-234500 ''ਤੇ 24 ਘੰਟੇ ਦਰਜ ਕਰਵਾ ਸਕਦੇ ਹਨ। ਡੀ. ਸੀ. ਸਿੱਧੂ ਨੇ ਦੱਸਿਆ ਕਿ ਚੋਣਾਂ ਜਾਂ ਵੋਟਰ ਸੂਚੀ ਸਬੰਧੀ ਕੋਈ ਸ਼ਿਕਾਇਤ ਜਾਂ ਸੁਝਾਅ ਹਫਤੇ ਦੇ ਕਿਸੇ ਵੀ ਦਿਨ ਤੇ ਕਿਸੇ ਵੀ ਸਮੇਂ ਉਕਤ ਨੰਬਰ ''ਤੇ ਟੈਲੀਫੋਨ/ਕਾਲ ਕਰਕੇ ਨੋਟ ਕਰਵਾਇਆ ਜਾ ਸਕਦਾ ਹੈ ਅਤੇ ਚੋਣਾਂ ਜਾਂ ਵੋਟਰ ਸੂਚੀ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦਫਤਰ ਵੱਲੋਂ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ। ਇਹ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ ਮਿੱਥੇ ਗਏ ਨਿਰਪੱਖ ਚੋਣਾਂ ਦੇ ਟੀਚੇ ਨੂੰ ਮੁੱਖ ਰੱਖਦਿਆਂ ਉਪਲਬੱਧ ਕਰਵਾਈ ਗਈ ਹੈ।

Related News