ਬੀਬੀ ਜਗੀਰ ਕੌਰ ਨੇ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ''ਤੇ ਪ੍ਰਗਟਾਇਆ ਅਫ਼ਸੋਸ

Saturday, Sep 10, 2022 - 04:54 PM (IST)

ਬੀਬੀ ਜਗੀਰ ਕੌਰ ਨੇ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ''ਤੇ ਪ੍ਰਗਟਾਇਆ ਅਫ਼ਸੋਸ

ਭੁਲੱਥ/ਬੇਗੋਵਾਲ (ਰਜਿੰਦਰ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਮੈਂਨੇਜਮੈਂਟ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ 'ਤੇ ਅਫ਼ਸੋਸ ਪ੍ਰਗਟਾਇਆ ਹੈ। ਦੱਸ ਦਈਏ ਕਿ ਅਵਤਾਰ ਸਿੰਘ ਹਿੱਤ ਤਖ਼ਤ ਸ੍ਰੀ ਪਟਨਾ ਸਾਹਿਬ ਮੈਂਨੇਜਮੈਂਟ ਬੋਰਡ ਦੇ ਪ੍ਰਧਾਨ ਹੋਣ ਦੇ ਨਾਲ - ਨਾਲ ਸੀਨੀਅਰ ਅਕਾਲੀ ਆਗੂ ਵੀ ਸਨ।

ਇਹ ਵੀ ਪੜ੍ਹੋ : ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਖੁੱਲ੍ਹਿਆ ਸਕਾਲਰਸ਼ਿਪ ਪੋਰਟਲ

ਆਪਣੀ ਰਿਹਾਇਸ਼ ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਮੌਤ ਭਾਵੇਂ ਅਟੱਲ ਸੱਚਾਈ ਹੈ ਪਰ ਕੁਝ ਸ਼ਖ਼ਸੀਅਤਾਂ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਨੇ ਦੇਸ਼ ਕੌਮ ਤੇ ਧਰਮ ਦੀ ਖਾਤਰ ਆਪਣੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ ਹੁੰਦੀਆਂ ਹਨ। ਮਾਣਯੋਗ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ 'ਤੇ ਜਿੱਥੇ ਅੱਜ ਦੁੱਖ ਹੈ, ਉਥੇ ਉਨ੍ਹਾਂ ਵੱਲੋਂ ਕੀਤੇ ਕੰਮਾਂ 'ਤੇ ਮਾਣ ਵੀ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਤੇ ਸਿੱਖ ਕੌਮ ਦਾ ਮਾਣ ਵੀ ਸਨ। ਉਹ ਲੰਮਾ ਸਮਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਬਾਖੂਬੀ ਸੇਵਾ ਨਿਭਾਅ ਰਹੇ ਸਨ। 


author

Anuradha

Content Editor

Related News