DC ਨੇ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ 3 ਵਿਅਕਤੀਆਂ ਦੇ ਪਰਿਵਾਰਾਂ ਨੂੰ ਸੌਂਪੇ 4-4 ਲੱਖ ਦੇ ਚੈੱਕ

Friday, Aug 25, 2023 - 10:16 PM (IST)

DC ਨੇ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲੇ 3 ਵਿਅਕਤੀਆਂ ਦੇ ਪਰਿਵਾਰਾਂ ਨੂੰ ਸੌਂਪੇ 4-4 ਲੱਖ ਦੇ ਚੈੱਕ

ਭੁਲੱਥ (ਰਜਿੰਦਰ)-ਹਲਕਾ ਭੁਲੱਥ ਵਿਚ ਧੁੱਸੀ ਬੰਨ੍ਹ ਅੰਦਰ ਬਿਆਸ ਦਰਿਆ ਵਿਚ ਆਏ ਹੜ੍ਹ ਵਿਚ ਮਰੇ 3 ਵਿਅਕਤੀਆਂ ਦੇ ਪਰਿਵਾਰਾਂ ਨੂੰ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵੱਲੋਂ ਭੁਲੱਥ ਵਿਖੇ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਮੌਕੇ ਐੱਸ. ਡੀ. ਐੱਮ. ਭੁਲੱਥ ਸੰਜੀਵ ਕੁਮਾਰ ਸ਼ਰਮਾ, ਐੱਸ. ਡੀ. ਐੱਮ. ਕਪੂਰਥਲਾ ਲਾਲ ਵਿਸਵਾਸ ਬੈਂਸ ਅਤੇ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਸਪੁੱਤਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ। ਹੜ੍ਹ ’ਚ ਮਾਰੇ ਗਏ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਚੈੱਕ ਸੌਂਪਦੇ ਸਮੇਂ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਆਖਿਆ ਕਿ ਭੁਲੱਥ ਹਲਕੇ ਵਿਚ ਬਿਆਸ ਦਰਿਆ ਦੇ ਹੜ੍ਹ ਵਿਚ 3 ਵਿਅਕਤੀਆਂ ਸੁਖਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਨੰਗਲ ਲੁਬਾਣਾ, ਪਿਆਰਾ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਨੰਗਲ ਲੁਬਾਣਾ ਅਤੇ ਹਰਜੀਤ ਸਿੰਘ ਵਾਸੀ ਧਾਲੀਵਾਲ ਬੇਟ ਦੀ ਮੌਤ ਹੋ ਗਈ ਸੀ।

ਇਨ੍ਹਾਂ ਸਾਰਿਆਂ ਪ੍ਰਤੀ ਸਾਨੂੰ ਬਹੁਤ ਹਮਦਰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਤਿੰਨ ਪਰਿਵਾਰਾਂ ਨੂੰ 12 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਮੰਡ ਤਲਵੰਡੀ ਕੂਕਾ ਵਿਚ ਹੜ੍ਹ ਦੇ ਪਾਣੀ ਵਿਚ ਲਾਪਤਾ ਹੋਏ ਲਖਵੀਰ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਲਖਵੀਰ ਸਿੰਘ ਦੇ ਪਰਿਵਾਰ ਨਾਲ ਸਾਨੂੰ ਬਹੁਤ ਹਮਦਰਦੀ ਹੈ ਤੇ ਇਸ ਬਾਰੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫਸਲਾਂ ਦੇ ਨੁਕਸਾਨ ਬਾਰੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਨੁਕਸਾਨੀ ਫਸਲ ਸੰਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਫੌਰੀ ਤੌਰ 'ਤੇ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਪੱਧਰ 'ਤੇ ਇਹ ਰਾਸ਼ੀ 33 ਤੋਂ 34 ਕਰੋੜ ਦੇ ਦਰਮਿਆਨ ਬਣਦੀ ਹੈ। 

ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਹੋਏ ਨੁਕਸਾਨ ਮੁਤਾਬਿਕ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ 'ਆਪ' ਆਗੂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ। ਇਸ ਮੌਕੇ ਮਾਰਕੀਟ ਕਮੇਟੀ ਢਿੱਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਨਰਿੰਦਰਜੀਤ ਸਿੰਘ ਗੁੱਲੂ, ਜਗਤਾਰ ਸਿੰਘ ਧਾਲੀਵਾਲ, ਅਮਰਜੀਤ ਬੱਬੀ ਬੇਗੋਵਾਲ, ਬਲਕਾਰ ਸਿੰਘ ਮੰਡਕੁੱਲਾ, ਪ੍ਰਹਿਲਾਦ ਸਿੰਘ ਭਦਾਸ, ਸਾਬਕਾ ਕੌਂਸਲਰ ਸੂਰਜ ਸਿੱਧੂ, ਰਸ਼ਪਾਲ ਸ਼ਰਮਾ, ਤਜਿੰਦਰ ਸਿੰਘ ਭੁਲੱਥ ਆਦਿ ਹਾਜ਼ਰ ਸਨ। 


author

Manoj

Content Editor

Related News