ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਲੋਹਡ਼ੀ ਤੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ

01/12/2019 5:04:26 PM

ਕਪੂਰਥਲਾ (ਮੱਲੀ)-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰ. ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ’ਚ ਲੋਹਡ਼ੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ.ਜੀ.ਪੀ.ਸੀ.ਦਾ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਤੇ ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਇੰਜੀ. ਹਰਨਿਆਮਤ ਕੌਰ ਡਾਇਰੈਕਟਰ ਸਕੂਲ ਦਾ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਲੋਹਡ਼ੀ ਤੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਰੇਨੂੰ ਅਰੋਡ਼ਾ, ਹਰਦੀਪ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅੰਜੂ, ਰਾਜਤਿੰਦਰ ਕੌਰ, ਭੁਪਿੰਦਰ ਕੌਰ, ਮਨਜਿੰਦਰ ਸਿੰਘ, ਸਵੇਤਾ ਮਹਿਤਾ, ਸੁਮਨ ਸ਼ਰਮਾ ਤੇ ਦਵਿੰਦਰਰਾਜ ਕੌਰ ਆਦਿ ਹਾਜ਼ਰ ਸਨ ।


Related News