ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਗਰਮ ਸਵੈਟਰ ਵੰਡੇ

01/12/2019 5:12:53 PM

ਕਪੂਰਥਲਾ (ਧੀਰ,ਸੋਢੀ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ 7 ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੌਰਾਨ ਪਿੰਡ ਮਾਛੀਜੋਆ ਵਿਖੇ ਜਿਥੇ ਅਨੇਕਾਂ ਸਮਾਜਕ, ਸੱਭਿਆਚਾਰਕ ਤੇ ਅਕਾਦਮਿਕ ਗਤੀਵਿਧੀਆਂ ਕੀਤੀਆਂ ਗਈਆਂ। ਉੱਥੇ ਹੀ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਟ ਬੈਂਕ ਆਫ ਇੰਡੀਆ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਸਾਰੇ ਵਿਦਿਆਰਥੀਆਂ ਨੂੰ ਗਰਮ ਸਵੈਟਰ ਵੰਡੇ ਗਏ। ਜਿਸ ਵਾਸਤੇ ਬੈਂਕ ਅਧਿਕਾਰੀਆਂ ਵਲੋਂ 11,000 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਸੀ। ਪ੍ਰਿੰ. ਡਾ. ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਦੇ ਚੀਫ ਮੈਨੇਜਰ ਸੁਰਿੰਦਰਪਾਲ ਸਿੰਘ ਚਾਹਲ, ਅਸ਼ੀਸ਼ ਭਾਰਤੀ ਡਿਪਟੀ ਮੈਨੇਜਰ, ਰਿਤਿਕ ਅਰੋਡ਼ਾ ਕਲਰਕ ਤੇ ਉਨ੍ਹਾਂ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਨੈੱਟ ਬੈਂਕਿੰਗ, ਨਵੇਂ ਖਾਤੇ ਖੋਲ੍ਹਣ ਤੇ ਏ. ਟੀ. ਐੱਮ. ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਇੰਜੀ. ਸਵਰਨ ਸਿੰਘ ਪ੍ਰਧਾਨ ਮੈਨੇਜਿੰਗ ਕਮੇਟੀ, ਗੁਰਪ੍ਰੀਤ ਕੌਰ ਸਕੱਤਰ ਮੈਨੇਜਿੰਗ ਕਮੇਟੀ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਕੀਤੀ ਗਈ। ਇਸ ਮੌਕੇ ਪ੍ਰੋ. ਜਸਬੀਰ ਕੌਰ, ਪ੍ਰੋ. ਸੁਨੀਤਾ ਕਲੇਰ, ਪ੍ਰੋ. ਤਰੁਣ ਬਾਲਾ, ਪ੍ਰੋ. ਰਿਚਾ ਪੁਰੀ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਹਰਨੇਕ ਸਿੰਘ, ਪ੍ਰੋ. ਨੇਹਾ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਮਨੀ ਅਰੋਡ਼ਾ, ਪ੍ਰੋ. ਨਵਜੋਤ ਕੌਰ, ਅਮਰੀਕ ਸਿੰਘ, ਅਜਮੇਰ ਸਿੰਘ ਤੇ ਰਵਿੰਦਰ ਰੌਕੀ ਆਦਿ ਹਾਜ਼ਰ ਸਨ।


Related News