160 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਇਕ ਕਾਬੂ

01/12/2019 5:19:03 PM

ਕਪੂਰਥਲਾ (ਧੀਰ)-ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ਿਆਂ ਦੇ ਮਾਮਲੇ ’ਚ ਇਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਦੀਪ ਸਿੰਘ, ਏ. ਐੱਸ. ਆਈ. ਸ਼ੰਕਰ ਸਿੰਘ, ਐੱਚ. ਸੀ. ਬਲਵੰਤ ਸਿੰਘ, ਪੀ. ਐੱਚ. ਜੀ. ਜਗਤਾਰ ਸਿੰਘ ਆਦਿ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਚੌਕੀ ਮੋਠਾਂਵਾਲ ਤੋਂ ਪਿੰਡ ਸੇਂਚਾ, ਭੌਰ ਆਦਿ ਨੂੰ ਜਾ ਰਹੇ ਸਨ ਤਾਂ ਪਿੰਡ ਭੌਰ ਦੇ ਸਟੇਡੀਅਮ ਦੇ ਨੇੜੇ ਇਕ ਵਿਅਕਤੀ ਨੂੰ ਪੈਦਲ ਆਉਂਦੇ ਦੇਖ ਕੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦਾ ਨਾਂ ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਂ ਯਾਸੀਨ ਮੁਹੰਮਦ ਉਰਫ ਜੱਸੂ ਪੁੱਤਰ ਨਿਯਾਦ ਮੁਹੰਮਦ ਵਾਸੀ ਪਿੰਡ ਸਰੀਂਹ ਥਾਣਾ ਨਕੋਦਰ ਦੱਸਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਮੋਮੀ ਲਿਫਾਫਾ ਬਰਾਮਦ ਹੋਇਆ, ਜਿਸ ’ਚ 160 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


Related News