ਪ੍ਰਾਰਥਨਾ ਸਭਾ ਆਯੋਜਿਤ

02/18/2019 4:36:25 AM

ਕਪੂਰਥਲਾ (ਗੁਰਵਿੰਦਰ ਕੌਰ)-ਆਤਮਿਕ ਮਸੀਹ ਸੰਗਤੀ ਚਰਚ ਕਪੂਰਥਲਾ ਪਿੰਡ ਡੋਗਰਾਂਵਾਲ ’ਚ ਅੱਜ ਬਿਸ਼ਪ ਡਾ. ਐੱਸ. ਐੱਮ. ਥਾਪਰ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ’ਚ ਮਸੀਹੀ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਇਸ ਪ੍ਰਾਰਥਨਾ ਸਭਾ ਦੌਰਾਨ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਸ਼ਹੀਦ ਹੋਏ ਸੈਨਿਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ ਤੇ ਪ੍ਰਭੂ ਯਿਸ਼ੂ ਮਸੀਹ ਤੋਂ ਸ਼ਹੀਦ ਪਰਿਵਾਰਾਂ ਨੂੰ ਇਸ ਦੁਖਦ ਘਟਨਾ ਤੋਂ ਉਭਰਨ ਦੀ ਸ਼ਕਤੀ ਦੇਣ ਦੀ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਕੈਂਡਲ ਜਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਸਮੂਹ ਸੰਗਤ, ਸੇਵਾਦਾਰਾਂ ਤੇ ਬਿਸ਼ਪ ਸਾਹਿਬ ਨੇ ਵਿਸ਼ਵ ਸ਼ਾਂਤੀ ਲਈ ਵਿਸ਼ੇਸ਼ ਤੌਰ ’ਤੇ ਪ੍ਰਾਰਥਨਾ ਕੀਤੀ। ਇਸ ਮੌਕੇ ਪਰਮਜੀਤ ਸਿੰਘ, ਲਖਵਿੰਦਰ ਸਿੰਘ, ਜੋਗਰਾਜ ਸਿੰਘ, ਜੋਗਿੰਦਰਪਾਲ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।


Related News