ਪੰਜਾਬ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼, ਕਾਰਨਾਮੇ ਜਾਣ ਹੋਵੋਗੇ ਹੈਰਾਨ

Tuesday, Apr 18, 2023 - 03:22 PM (IST)

ਪੰਜਾਬ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼, ਕਾਰਨਾਮੇ ਜਾਣ ਹੋਵੋਗੇ ਹੈਰਾਨ

ਸੁਲਤਾਨਪੁਰ ਲੋਧੀ (ਧੀਰ) : ਜ਼ਿਲ੍ਹਾ ਪੁਲਸ ਮੁਖੀ ਰਾਜਪਾਲ ਸਿੰਘ ਸੰਧੂ ਆਈ. ਪੀ. ਐੱਸ ਵੱਲੋਂ ਦਿੱਤੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਵ੍ਹੀਕਲ ਚੋਰੀ ਕਰਨ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ। ਡੀ. ਐੱਸ. ਪੀ ਬਬਨਦੀਪ ਸਿੰਘ ਦੀ ਅਗਵਾਈ ਹੇਠ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ 13 ਚੋਰੀਸ਼ੁਦਾ ਬਿਨਾਂ ਨੰਬਰ ਪਲੇਟ ਮੋਟਰਸਾਈਕਲਾਂ ਸਮੇਤ 6 ਚੋਰਾਂ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

ਇੰਸਪੈਕਟਰ ਸ਼ਿਵਕੰਵਲ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਏ. ਐੱਸ.ਆਈ ਬਲਦੇਵ ਸਿੰਘ ਨੇ ਸਮੇਤ ਪੁਲਸ ਪਾਰਟੀ ਚੌਂਕ ਬੇਬੇ ਨਾਨਕੀ ਮੌਜੂਦ ਸੀ ਕਿ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਮਿਤ ਕੁਮਾਰ ਉਰਫ ਘੋਚੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਰਸੂਲਪੁਰ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ, ਲਵਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਜੁਗਰਾਜ ਸਿੰਘ ਵਾਸੀ ਹਾਮਦਵਾਲ ਥਾਣਾ ਮੱਲਾਵਾਲ ਜ਼ਿਲ੍ਹਾ ਫਿਰੋਜ਼ਪੁਰ ਤੇ ਗੁਰਵਿੰਦਰ ਸਿੰਘ ਉਰਫ ਬਾਬਾ ਪੁੱਤਰ ਗੁਰਦੇਵ ਸਿੰਘ ਵਾਸੀ ਹਾਮਦਵਾਲ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਜੋ ਗੁਰਦੁਵਾਰਾ ਸ੍ਰੀ ਬੇਰ ਸਾਹਿਬ ਤੋਂ ਮੋਰਟ ਸਾਇਕਲ ਚੋਰੀ ਕਰਦੇ ਹਨ ਤੇ ਸਸਤੇ ਰੇਟਾਂ ’ਤੇ ਵੇਚਦੇ ਹਨ। ਇਹ ਵਿਅਕਤੀ ਪੁਲੀ ਡਰੇਨ ਸੁਲਤਾਨਪੁਰ ਲੋਧੀ ਵਿਖੇ ਚੋਰੀ ਦੇ ਮੋਟਰ ਸਾਇਕਲ ਸਮੇਤ ਗਾਹਕ ਦੀ ਉਡੀਕ ਕਰ ਰਹੇ ਹਨ, ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਆ ਸਕਦੇ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ

ਜਿਸ ’ਤੇ ਮੁਕੱਦਮਾ ਨੰਬਰ 62ਮਿਤੀ 14-4- 2023 ਅ/ਧ 379 ਭ:ਦ ਵਾਧਾ ਜੁਰਮ 411 ਭ:ਦ ਥਾਣਾ ਸੁਲਤਾਨਪੁਰ ਲੋਧੀ ਦਰਜ ਰਜਿਸਟਰ ਕਰਕੇ ਰੇਡ ਕੀਤੀ ਗਈ, ਜਿਸ 'ਤੇ ਦੌਰਾਨੇ ਰੇਡ ਸੁਮਿਤ ਕੁਮਾਰ ਉਰਫ ਘੋਚੀ ਪੁੱਤਰ ਸੁਰਿੰਦਰ ਕੁਮਾਰ, ਲਵਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਜੁਗਰਾਜ ਸਿੰਘ ਤੇ ਗੁਰਵਿੰਦਰ ਸਿੰਘ ਉਰਫ ਬਾਬਾ ਪੁੱਤਰ ਗੁਰਦੇਵ ਸਿੰਘ ਵਾਸੀ ਨੂੰ ਸਮੇਤ ਚੋਰੀਸ਼ੁਦਾ ਮੋਟਰਸਾਈਕਲ ਸਪਲੈਂਡਰ ਨੰਬਰ 09 2445 ਕਾਬੂ ਕੀਤਾ ਗਿਆ। ਜੋ ਉਕਤ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ। 

ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ

ਉਕਤ ਮੁਲਜ਼ਮਾਂ ਨੇ ਪੁੱਛਗਿਛ 'ਚ ਮੰਨਿਆ ਕਿ ਉਹਨਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਵਾਰਾ ਬੇਬੇ ਨਾਨਕੀ ਜੀ ਅਤੇ ਕਚਹਿਰੀ ਸੁਲਤਾਨਪੁਰ ਲੋਧੀ ਤੋਂ ਮੋਟਰਸਾਈਕਲ ਚੋਰੀ ਕੀਤੇ ਹਨ, ਜਿਸ ਦੌਰਾਨ ਉਹਨਾਂ ਨਾਲ 3 ਹੋਰ ਸਾਥੀ ਰਜਿੰਦਰ ਪੁੱਤਰ ਬਲਦੇਵ ਸਿੰਘ, ਸ਼ਮਿੰਦਰ ਸਿੰਘ ਉਰਫ ਸ਼ੰਮੀ ਪੁੱਤਰ ਵੱਸਣ ਸਿੰਘ, ਕੁਲਦੀਪ ਸਿੰਘ ਉਰਫ ਕਾਲਾ ਪੁੱਤਰ ਸ਼ੀਸ਼ਾ ਸਿੰਘ ਵਾਸੀਆਨ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਵੀ ਸਨ, ਜਿਨ੍ਹਾਂ ਨੂੰ ਵੀ ਤੁਰੰਤ ਇਸ ਮੁਕੱਦਮੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਪਾਸੋਂ 3 ਮੋਟਰਸਾਈਕਲ, ਮੁਲਜ਼ਮ ਸ਼ਮਿੰਦਰ ਸਿੰਘ ਉਰਫ ਸ਼ੰਮੀ ਪੁੱਤਰ ਵੱਸਣ ਸਿੰਘ ਪਾਸੋਂ 4 ਮੋਟਰਸਾਈਕਲ ਤੇ ਮੁਲਜ਼ਮ ਕੁਲਦੀਪ ਸਿੰਘ ਉਰਫ਼ ਕਾਲਾ ਪਾਸੋਂ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News