ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ 24 ਘੰਟੇ ਦਿੱਤੀਆਂ ਜਾਣਗੀਆਂ ਸਿਹਤ ਸੇਵਾਵਾਂ: ਡਾ. ਜਸਮੀਤ ਬਾਵਾ

09/27/2019 12:27:16 PM

ਕਪੂਰਥਲਾ (ਮਹਾਜਨ)—550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੀਨੀਅਰ ਮੈਡੀਕਲ ਅਫਸਰਾਂ ਤੇ ਹੋਰ ਸਟਾਫ ਦੀ ਮੀਟਿੰਗ ਦਾ ਆਯੋਜਨ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਕੀਤਾ ਗਿਆ। ਉਨ੍ਹਾਂ ਆਏ ਹੋਏ ਐੱਸ. ਐੱਮ. ਓਜ਼ ਤੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਏ, ਉਸ ਲਈ ਸਿਹਤ ਵਿਭਾਗ ਵੱਲੋਂ 24 ਘੰਟੇ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਸਿਹਤ ਸੰਸਥਾ ਵਿਚ ਕੋਈ ਕਮੀ ਪੇਸ਼ੀ ਹੈ ਤੇ ਇਸ ਨੂੰ ਸਮਾਂ ਰਹਿੰਦਿਆਂ ਹੀ ਦੂਰ ਕੀਤਾ ਜਾਏ।

ਡਾ. ਜਸਮੀਤ ਬਾਵਾ ਨੇ ਕਿਹਾ ਕਿ ਜ਼ਿਲੇ ਦੇ ਪ੍ਰੋਗਰਾਮ ਅਫਸਰਾਂ ਦੀ ਉਨ੍ਹਾਂ ਵੱਲੋਂ ਸਿਹਤ ਕੇਂਦਰਾਂ ਦੀ ਸੁਪੋਰਟਿਵ ਸੁਪਰਵੀਜ਼ਨ ਦੀ ਡਿਊਟੀ ਲਗਾਈ ਗਈ ਹੈ ਜੇਕਰ ਕਿਸੇ ਸਿਹਤ ਕੇਂਦਰ 'ਤੇ ਕੋਈ ਕਮੀ ਹੈ ਜਾਂ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਏ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਗਾਈਡਲਾਈਨਾਂ ਦੇ ਅਨੁਸਾਰ ਬਾਹਰ ਤੋਂ ਕੋਈ ਵੀ ਦਵਾਈ ਨਾ ਲਈ ਜਾਏ। ਇਸ ਤੋਂ ਇਲਾਵਾ ਸਿਹਤ ਕੇਂਦਰਾਂ ਦੀ ਸਫਾਈ ਵਿਵਸਥਾ ਮੇਨਟੇਨ ਰੱਖਣ, ਰੈਫਰਲ ਰਜਿਸਟਰ ਮੇਨਟੇਨ ਕਰਨ ਸੰਬੰਧੀ ਵੀ ਨਿਰਦੇਸ਼ ਦਿੱਤੇ ਗਏ। ਡਾ. ਜਸਮੀਤ ਕੌਰ ਬਾਵਾ ਨੇ ਕਮਿਊਨਿਟੀ ਹੈਲਥ ਅਫਸਰਾਂ ਨੂੰ ਇਹ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸੈਂਟਰਾਂ ਵਿਚ ਯੋਗਾ ਐਕਟੀਵਿਟੀ ਕਰਵਾਉਣ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਜ਼ਰੂਰਤ ਹੈ ਤਾਂ ਦੱਸਿਆ ਜਾਏ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜ਼ਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ, ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਡਾ. ਸ਼ੁਭਰਾ, ਸੰਦੀਪ ਖੰਨਾ, ਰਾਮ ਸਿੰਘ ਤੇ ਹੋਰ ਹਾਜ਼ਰ ਸਨ।

Shyna

This news is Content Editor Shyna