ਦੇਸ਼ ਭਗਤੀ ਦੇ ਰੰਗ ''ਚ ਰੰਗਿਆ ਕਪੂਰਥਲਾ, ਗਣਤੰਤਰ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼
Monday, Jan 26, 2026 - 01:13 PM (IST)
ਕਪੂਰਥਲਾ (ਵਿਪਨ)- ਗਣਤੰਤਰ ਦਿਵਸ ਮੌਕੇ ਕਪੂਰਥਲਾ ਵਿਖੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵੰਨ ਸੁਵੰਨੀਆਂ ਪੁਸ਼ਾਕਾਂ ਵਿੱਚ ਸਜੇ ਬੱਚਿਆਂ ਵੱਲੋਂ ਆਪਣੇ ਹੁਨਰ ਦੀ ਪੇਸ਼ਕਾਰੀ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ।
ਇਹ ਵੀ ਪੜ੍ਹੋ: ਸਮਰਾਲਾ ਮਗਰੋਂ ਹੁਣ ਜ਼ੀਰਕਪੁਰ ’ਚ ਵੱਡਾ ਹਾਦਸਾ! ਪਤੰਗਬਾਜ਼ੀ ਨੇ ਉਜਾੜ 'ਤੇ ਦੋ ਪਰਿਵਾਰ

ਸਮਾਗਮ ਮੌਕੇ ਪੀ. ਐੱਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ, ਸਕੂਲ ਆਫ਼ ਐਮੀਨੈਂਸ, ਐੱਮ. ਡੀ. ਐੱਸ. ਡੀ. ਸਕੂਲ , ਹਿੰਦੂ ਪੁੱਤਰੀ ਪਾਠਸਾਲਾ, ਲਿਟਲ ਏਂਜਲ ਸਕੂਲ, ਕੈਂਬ੍ਰਿਜ ਸਕੂਲ, ਬਾਵਾ ਲਾਲਵਾਨੀ ਸਕੂਲ, ਲਾਇਲਪੁਰ ਖ਼ਾਲਸਾ ਕਾਲਜ, ਕ੍ਰਾਈਸਟ ਕਿੰਗ ਕੌਨਵੈਂਟ ਸਕੂਲ, ਅਨੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲਿਆ ਗਿਆ। ਪ੍ਰਸ਼ਾਸਨ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
