ਬਿਆਸ ਦਰਿਆ ''ਚ ਪਾਣੀ ਦਾ ਪੱਧਰ ਵਧਣ ਕਾਰਨ ਮੰਡ ਖੇਤਰ ਡੁੱਬਿਆ, ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ
Tuesday, Aug 23, 2022 - 05:56 PM (IST)
ਸੁਲਤਾਨਪੁਰ ਲੋਧੀ (ਚੰਦਰ) : ਹਿਮਾਚਲ ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਰਸਾਤ ਤੇ ਬੱਦਲ ਫਟਣ ਕਾਰਨ ਚੱਕੀ ਦਰਿਆ ਦੇ ਟੁੱਟੇ ਰੇਲਵੇ ਪੁਲ਼ ਕਾਰਨ ਪੌਂਗ ਡੈਮ 'ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ। ਦੇ ਮੰਡ ਜ਼ਿਲ੍ਹਾ ਕਪੂਰਥਲਾ ਦਾ ਸੁਲਤਾਨਪੁਰ ਲੋਧੀ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਦੇ ਦੋਵੇਂ ਕੰਢਿਆਂ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ।
ਚਾਰ ਅਸਥਾਈ ਬੰਨ੍ਹ ਵੀ ਟੁੱਟ ਗਏ ਹਨ, ਜਿਸ ਕਾਰਨ ਹੜ੍ਹ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਡੈਮ 'ਚ ਲਗਾਤਾਰ ਵਾਧੂ ਪਾਣੀ ਆਉਣ ਕਾਰਨ ਡੈਮ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਇਸ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ।ਪੌਂਗ ਡੈਮ ਅਥਾਰਟੀ ਵੱਲੋਂ ਜਾਰੀ ਚਿਤਾਵਨੀ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਭਾਵਿਤ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਬਰਖ਼ਾਸਤ ਕੀਤੇ ਮੰਤਰੀ ਵਿਜੇ ਸਿੰਗਲਾ ਅਜੇ ਵੀ ਪਾਰਟੀ ਦੀਆਂ ਸਰਗਰਮੀਆਂ ’ਚ ਲੈ ਰਹੇ ਹਿੱਸਾ : ਮਨੋਰੰਜਨ ਕਾਲੀਆ
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਮੰਡ ਮੁਹੰਮਦਾਬਾਦ, ਬਾਊਪੁਰ, ਸਾਂਗਰਾ, ਪੱਸਣ ਕਦੀਮ, ਸ਼ਾਦੁੱਲਾਪੁਰ ਆਦਿ ਪਿੰਡਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਕਿਸਾਨਾਂ ਵੱਲੋਂ ਫ਼ਸਲਾਂ ਨੂੰ ਬਚਾਉਣ ਲਈ ਬਣਾਏ ਗਏ ਆਰਜ਼ੀ ਬੰਨ੍ਹ ਵੀ ਟੁੱਟ ਗਏ ਹਨ। ਪਾਣੀ ਦੇ ਤੇਜ਼ ਵਹਾਅ ਕਾਰਨ ਪਾਣੀ ਟੈਂਟਾਂ 'ਚ ਵੜ੍ਹ ਗਿਆ ਜਿਸ ਕਾਰਨ ਕਿਸਾਨਾਂ ਦੇ ਘਰ, ਫਸਲਾਂ, ਮਸ਼ੀਨਾਂ, ਪਸ਼ੂ ਵੀ ਪਾਣੀ 'ਚ ਡੁੱਬ ਗਏ ਹਨ। ਅਜੇ ਤੱਕ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਕੋਈ ਕਦਮ ਨਹੀਂ ਚੁੱਕਿਆ, ਜਿਸ ਕਾਰਨ ਕਿਸਾਨਾਂ 'ਚ ਭਾਰੀ ਰੋਸ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਡੀ ਦਰਿਆ ਬਿਆਸ ਦੇ ਪਾਣੀ ਦੇ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।