ਢਿੱਲੋਂ ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ ’ਚ SHO ਸਣੇ ਤਿੰਨ ਮੁਲਜ਼ਮਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

Tuesday, Sep 05, 2023 - 09:25 AM (IST)

ਢਿੱਲੋਂ ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ ’ਚ SHO ਸਣੇ ਤਿੰਨ ਮੁਲਜ਼ਮਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਸੁਲਤਾਨਪੁਰ ਲੋਧੀ (ਅਸ਼ਵਨੀ) : ਬੀਤੇ ਦਿਨੀ ਜਲੰਧਰ ਦੇ ਥਾਣਾ ਨੰ. 1 ’ਚ ਪੁਲਸ ਤਸ਼ੱਦਦ ਤੋਂ ਪ੍ਰੇਸ਼ਾਨ ਦੋ ਸਕੇ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਵੱਲੋਂ ਗੋਇੰਦਵਾਲ ਸਾਹਿਬ ਪੁਲ ਤੋਂ ਦਰਿਆ ਬਿਆਸ ’ਚ ਛਾਲ ਮਾਰਨ ਦੇ ਮਾਮਲੇ ’ਚ ਨਾਮਜ਼ਦ ਐੱਸ. ਐੱਚ. ਓ. ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਹਾਲੇ ਤਕ ਫ਼ਰਾਰ ਹੀ ਦੱਸੇ ਜਾ ਰਹੇ ਹਨ। ਮਾਮਲੇ ’ਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਾਹਾ ਲੈਣ ਲਈ 10 ਸਤੰਬਰ ਤੱਕ ਕਰੋ ਇਹ ਕੰਮ

ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਜਸਪਾਲ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਦੇ ਹੁਕਮਾਂ ਅਤੇ ਡੀ. ਐੱਸ. ਪੀ. ਬਬਨਦੀਪ ਸਿੰਘ ਦੀ ਅਗਵਾਈ ’ਚ ਪੁਲਸ ਦੀਆਂ ਟੀਮਾਂ ਫ਼ਰਾਰ ਮੁਲਜ਼ਮਾਂ ਦੀ ਭਾਲ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕਰ ਦਿੱਤਾ ਹੈ। ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ :  ਪੰਜਾਬ 'ਚ ਸਾਢੇ 17 ਸਾਲਾ ਮੁੰਡੇ ਨੇ ਬਲੈਕਮੇਲ ਕਰ 13 ਸਾਲਾ ਕੁੜੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

ਜਾਣੋ ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਦੇ ਥਾਣਾ ਨੰ. 1 ਦੇ ਐੱਸ. ਐੱਚ. ਓ. ਨਵਦੀਪ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਅਤੇ ਜ਼ਲੀਲ ਕਰਨ ’ਤੇ ਪ੍ਰੇਸ਼ਾਨ ਦੋ ਸਕੇ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਨੇ ਗੋਇੰਦਵਾਲ ਸਾਹਿਬ ਪੁਲ਼ ਤੋਂ ਬਿਆਸ ਦਰਿਆ ’ਚ ਛਾਲ ਮਾਰ ਦਿੱਤੀ ਸੀ। ਕਾਫ਼ੀ ਦਿਨ ਬੀਤਣ ’ਤੇ ਦੋਵਾਂ ਭਰਾ ਦਾ ਕੁਝ ਪਤਾ ਨਹੀਂ ਲੱਗ ਰਿਹਾ ਸੀ। ਬੀਤੇ ਦਿਨੀਂ ਸ਼ਾਮ ਕਰੀਬ 6 ਵਜੇ ਮੰਡ ਚੌਧਰੀਵਾਲ ਦੇ ਨੇੜਿਓਂ ਢਿੱਲੋਂ ਭਰਾਵਾਂ ’ਚੋਂ ਇਕ ਭਰਾ ਦੀ ਲਾਸ਼ ਮਿਲ ਗਈ ਸੀ ਪਰ ਦੂਸਰੇ ਭਰਾ ਦੀ ਭਾਲ ਅਜੇ ਤੱਕ ਜਾਰੀ ਹੈ।

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ, ਕਿਸੇ ਸਮੇਂ ਵੀ ਹੋ ਸਕਦੀ ਹੈ ਸਖ਼ਤ ਕਾਰਵਾਈ

ਉਧਰ 16 ਦਿਨਾਂ ਬਾਅਦ ਬਿਆਸ ਦਰਿਆ ਵਿਚੋਂ ਜਸ਼ਨਬੀਰ ਸਿੰਘ ਦੀ ਲਾਸ਼ ਮਿਲਣ ਮਗਰੋਂ ਇਸ ਮਾਮਲੇ ਵਿਚ ਘਿਰੇ ਜਲੰਧਰ ਥਾਣਾ ਡਿਵੀਜ਼ਨ ਨੰਬਰ 1 ਦੇ ਐੱਸ. ਐੱਚ. ਓ. ਖ਼ਿਲਾਫ਼ ਪੰਜਾਬ ਪੁਲਸ ਨੇ ਪੁਲਸ ਸਟੇਸ਼ਨ ਨੰਬਰ-1 ਡਿਵੀਜ਼ਨ ਦੇ ਐੱਸ. ਐੱਚ. ਓ. ਨਵਦੀਪ ਸਿੰਘ, ਇਕ ਮਹਿਲਾ ਪੁਲਸ ਅਧਿਕਾਰੀ ਜਗਜੀਤ ਕੌਰ ਅਤੇ ਪੁਲਸ ਸਟੇਸ਼ਨ ਦੇ ਮੁਨਸ਼ੀ ਬਲਵਿੰਦਰ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਹ ਮਾਮਲਾ ਆਈ. ਪੀ. ਸੀ. ਦੀ ਧਾਰਾ 306, 506 ਅਤੇ 34 ਦੇ ਤਹਿਤ ਦਰਜ ਕੀਤਾ ਗਿਆ ਸੀ ਪਰ ਤਿੰਨੋਂ ਮੁਲਜ਼ਮ ਫ਼ਰਾਰ ਹਨ। ਇਸ ਦੇ ਚੱਲਦਿਆਂ ਹੁਣ ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ :  ਕੇਂਦਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਕਪੂਰਥਲਾ ਜ਼ਿਲ੍ਹੇ ਦੀ ਵੀ ਹੋਈ ਚੋਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News