ਪਿੰਡ ਮਹਿਮਦਪੁਰ ''ਚ ਸੀਵਰੇਜ ਪ੍ਰਾਜੈਕਟ ਦੇ ਨੀਂਹ ਪੱਥਰ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਖਹਿਰਾ ਨੇ ਘੇਰੀ ''ਆਪ''

Thursday, Aug 13, 2026 - 03:34 PM (IST)

ਪਿੰਡ ਮਹਿਮਦਪੁਰ ''ਚ ਸੀਵਰੇਜ ਪ੍ਰਾਜੈਕਟ ਦੇ ਨੀਂਹ ਪੱਥਰ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਖਹਿਰਾ ਨੇ ਘੇਰੀ ''ਆਪ''

ਕਪੂਰਥਲਾ/ਭੁਲੱਥ (ਵੈੱਬ ਡੈਸਕ)- ਇਥੋਂ ਦੇ ਪਿੰਡ ਮਹਿਮਦਪੁਰ 'ਚ ਸੀਵਰੇਜ ਪ੍ਰਾਜੈਕਟ ਦੇ ਨੀਂਹ ਪੱਥਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਜਾਣਕਾਰੀ ਸਾਂਝੀ ਕਰਦੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕੀਤੀ ਹੈ।

PunjabKesari
ਖਹਿਰਾ ਨੇ ਟਵੀਟ ਕਰਦੇ ਕਿਹਾ ਕਿ ਪਿੰਡ ਮਹਿਮਦਪੁਰ ਦੇ ਪ੍ਰਵਾਸੀ ਭਾਰਤੀਆਂ (NRIs) ਨੇ ਪਿੰਡ ਦੇ ਸੀਵਰੇਜ ਪ੍ਰਾਜੈਕਟ ਲਈ ਤਕਰੀਬਨ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸਥਾਨਕ "ਜ਼ਮਾਨਤ-ਜ਼ਬਤ" ਮਹਿਕਮੇ ਨੇ ਜ਼ਬਰਦਸਤੀ ਆਪਣੇ ਨਾਂ ਦਾ ਨੀਂਹ ਪੱਥਰ ਉੱਥੇ ਰੱਖ ਦਿੱਤਾ, ਜਿਸ ਨੂੰ ਪਿੰਡ ਵਾਸੀਆਂ ਨੇ ਪਸੰਦ ਨਹੀਂ ਕੀਤਾ। ਇਸ ਦੇ ਵਿਰੋਧ ਵਜੋਂ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਨੀਂਹ ਪੱਥਰ ਨੂੰ ਤੋੜ ਦਿੱਤਾ। ਇਸ ਬਾਰੇ ਸੁਖਪਾਲ ਖਹਿਰਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹੋ ਤਾਂ ਅਜਿਹਾ ਹੀ ਹੁੰਦਾ ਹੈ।

PunjabKesari

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਪੁਰਾਣੇ ਬਿਆਨ ਯਾਦ ਕਰਵਾਉਂਦੇ ਕਿਹਾ ਕਿ ਮਾਨ ਪਹਿਲਾਂ ਇਹ ਕਹਿੰਦੇ ਸਨ ਕਿ ਨੀਂਹ ਪੱਥਰਾਂ 'ਤੇ ਸਿਰਫ਼ ਉਨ੍ਹਾਂ ਮਿਸਤਰੀਆਂ ਦੇ ਨਾਂ ਹੋਣੇ ਚਾਹੀਦੇ ਹਨ, ਜਿਨ੍ਹਾਂ ਨੇ ਉਸਾਰੀ ਕੀਤੀ ਹੈ ਪਰ ਹੁਣ 'ਆਪ' ਸਰਕਾਰ ਵੱਲੋਂ ਹਜ਼ਾਰਾਂ ਅਜਿਹੇ 'ਬੋਗਸ' ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਵੀ ਅਜਿਹਾ ਹੀ ਹਾਲ ਹੋਵੇਗਾ।

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News