110 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਕਾਬੂ

05/20/2018 6:17:38 AM

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਦੇ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਅਸ਼ੋਕ ਕੁਮਾਰ ਚੌਕੀ ਇੰਚਾਰਜ ਡੱਲਾ, ਏ. ਐੱਸ. ਆਈ. ਸਲਵੈਸਟਰ ਮਸੀਹ, ਐੱਚ. ਸੀ. ਕੁਲਦੀਪ ਸਿੰਘ, ਐੱਚ. ਸੀ. ਗੁਰਦੇਵ ਸਿੰਘ, ਐੱਚ. ਸੀ. ਸ਼ਾਮ ਮਸੀਹ, ਐੱਸ. ਟੀ. ਐੱਫ. ਸਟਾਫ ਦੇ ਨਾਲ ਪਿੰਡ ਡੱਲਾ ਤੋਂ ਪਿੰਡ ਤੋਤੀ ਸਪੈਸ਼ਲ ਗਸ਼ਤ 'ਤੇ ਜਾ ਰਹੇ ਸਨ ਤਾਂ ਪਿੰਡ ਤੋਤੀ ਵਲੋਂ ਇਕ ਪੈਦਲ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਂ ਪਤਾ ਪੁੱਛਿਆ, ਜਿਸਨੇ ਆਪਣਾ ਨਾਂ ਜੋਗਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਤੋਤੀ ਦੱਸਿਆ, ਜਿਸਦੀ ਤਲਾਸ਼ੀ ਲੈਣ 'ਤੇ ਉਸਦੀ ਪੈਂਟ ਦੀ ਸੱਜੀ ਜੇਬ 'ਚੋਂ ਇਕ ਮੋਮੀ ਲਿਫਾਫੇ 'ਚੋਂ 110 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਉਨ੍ਹਾਂ ਦਸਿਆ ਕਿ ਇਸ ਸਬੰਧੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।